29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਸੱਤਾ ਦੌਰਾਨ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਬਹੁਪੱਖੀ ਵਿਕਾਸ ਹੋਇਆ : ਖੇੜਾ/ਤਿ੍ਪੜੀ <br/>

ਅਜੀਤ ਡੈਸਕ 03-11-2025
ਖਰੜ, 2 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਚ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿਚ ਰਹੀ ਹੈ, ਉਦੋਂ ਹੀ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਬਹੁਪੱਖੀ ਵਿਕਾਸ ਹੋਇਆ ਹੈ | ਇਸਦਾ ਇਤਿਹਾਸ ਗਵਾਹ ਹੈ ਕਿ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਆਪਸ ਵਿਚ ਜੋੜਨ ਨਾਲ ਵੱਡੇ ਪੱਧਰ 'ਤੇ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ | ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਖੇੜਾ ਅਤੇ ਅਕਾਲੀ ਆਗੂ ਕੁਲਵੰਤ ਸਿੰਘ ਤਿ੍ਪੜੀ ਨੇ ਸਾਂਝੇ ਤੌਰ 'ਤੇ ਗੱਲ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵੱਡੀਆਂ-ਵੱਡੀਆਂ ਯੋਜਨਾਵਾਂ ਬਣਾ ਕੇ ਵਿਕਾਸ ਨੂੰ ਤਰਜ਼ੀਹ ਦਿੱਤੀ ਗਈ ਹੈ, ਪਰ ਅੱਜ ਇਹ ਹਲਾਤ ਹਨ ਕਿ ਮੌਜ਼ੂਦਾ 'ਆਪ' ਸਰਕਾਰ ਸਮੇਂ ਪਿੰਡਾਂ ਅਤੇ ਸਹਿਰਾਂ ਦਾ ਕੋਈ ਵਿਕਾਸ ਨਹੀਂ ਹੋ ਰਿਹਾ ਹੈ | ਉਨ੍ਹਾਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਗੱਲ ਕਰਦਿਆਂ ਕਿਹਾ ਕਿ ਇਸ ਹਲਕੇ ਤੋਂ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 'ਆਪ' ਸਰਕਾਰ ਸਮੇਂ ਕਿੰਨਾ ਕੁ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਹਥਿਆਉਣ ਲਈ ਵੋਟਰਾਂ ਨਾਲ ਵਾਇਦੇ ਤਾਂ ਵੱਡੇ-ਵੱਡੇ ਕੀਤੇ ਜੋ ਕਿ ਹਰ ਫਰੰਟ 'ਤੇ ਫੇਲ ਹੋ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਸਮੇਤ ਖਰੜ ਹਲਕੇ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਖਰੜ ਵਲੋਂ ਗੁਰੂ ਨਾਨਕ ਕਵੀ ਦਰਬਾਰ ਤੇ ਰੁਬਰੂ ਕਰਵਾਇਆ <br/> ਅਗਲੀ ਖ਼ਬਰ ਐਲਾਂਤੇ ਮਾਲ 'ਚ ਇਮਾਰਤੀ ਨਿਯਮਾਂ ਦੀਆਂ ਉਲੰਘਣਾਵਾਂ 'ਤੇ ਯੂ. ਟੀ. ਪ੍ਰਸ਼ਾਸਨ ਦੀ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।