28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨੈਸ਼ਨਲ ਪਬਲਿਕ ਸਕੂਲ 'ਚ ਸਾਲਾਨਾ ਖੇਡ ਦਿਵਸ ਮਨਾਇਆ <br/>

ਜੇਤੂਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕਰਦੇ ਹੋਏ ਵਿਜੇ ਸ਼ਰਮਾ ਤੇ ਕਾਲਜ ਪ੍ਰਬੰਧਕ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 03-11-2025
ਕੁਰਾਲੀ, 2 ਨਵੰਬਰ (ਬਿੱਲਾ ਅਕਾਲਗੜ੍ਹੀਆ)-ਮੋਰਿੰਡਾ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਵਿਚ 31 ਅਕਤੂਬਰ ਤੇ 1 ਨਵੰਬਰ, 2025 ਨੂੰ ਆਪਣਾ ਸਾਲਾਨਾ ਖੇਡ ਦਿਵਸ ਉਤਸ਼ਾਹ ਤੇ ਖੇਡ ਭਾਵਨਾ ਨਾਲ ਭਰੇ ਮਾਹੌਲ ਵਿਚ ਮਨਾਇਆ ਗਿਆ | ਇਹ ਸਮਾਗਮ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ, ਖਜ਼ਾਨਚੀ ਈਸ਼ ਅਗਰਵਾਲ ਤੇ ਪਿ੍ੰਸੀਪਲ ਮਧੂ ਕਾਲੀਆ ਦੀ ਅਗਵਾਈ ਹੇਠ ਕਰਵਾਇਆ | ਸਮਾਗਮ ਦੇ ਦੌਰਾਨ ਮੁੱਖ ਮਹਿਮਾਨ ਪ੍ਰਬੰਧਕ ਕਮੇਟੀ ਦੇ ਮੈਂਬਰ ਵਿਜੈ ਸ਼ਰਮਾ ਸਨ | ਇਹ ਸਮਾਰੋਹ ਮਾਰਚ ਪਾਸਟ ਤੇ ਸਹੁੰ ਚੁੱਕ ਕੇ ਸ਼ੁਰੂ ਹੋਇਆ, ਜਿਸ 'ਚ ਚਾਰੋਂ ਹਾਊਸਾਂ ਦੇ ਵਿਦਿਆਰਥੀਆਂ ਅਤੇ ਐਨ. ਸੀ. ਸੀ. ਕੈਡਿਟਾਂ ਨੇ ਸ਼ਾਨਦਾਰ ਅਨੁਸ਼ਾਸਨ ਤੇ ਏਕਤਾ ਦਾ ਪ੍ਰਦਰਸ਼ਨ ਕੀਤਾ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਆਪਣੀ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ | ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਿਜੇ ਸ਼ਰਮਾ ਨੇ ਕਿਹਾ ਕਿ ਖੇਡਾਂ ਜੀਵਨ ਦਾ ਇਕ ਅਨਿੱਖੜਵਾਂ ਅੰਗ ਹਨ ਜੋ ਵਿਅਕਤੀਆਂ ਨੂੰ ਅਨੁਸ਼ਾਸਿਤ, ਆਤਮਵਿਸ਼ਵਾਸੀ ਤੇ ਸਿਹਤਮੰਦ ਬਣਾਉਂਦੀਆਂ ਹਨ ਅਤੇ ਖੇਡਾਂ ਬੱਚਿਆਂ ਵਿਚ ਟੀਮ ਭਾਵਨਾ, ਨੈਤਿਕ ਕਦਰਾਂ-ਕੀਮਤਾਂ ਦੇ ਗੁਣ ਪੈਦਾ ਕਰਦੀਆਂ ਹਨ | ਇਹ ਉਨ੍ਹਾਂ ਨੂੰ ਦੁਨੀਆ ਤੇ ਜੀਵਨ ਬਾਰੇ ਇਕ ਵਿਸ਼ਾਲ ਦਿ੍ਸ਼ਟੀਕੋਣ ਰੱਖਣ ਦਾ ਮੌਕਾ ਦਿੰਦੀਆਂ ਹਨ | ਉਨ੍ਹਾਂ ਨੇ ਸਾਰੇ ਸਫਲ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਸਮਾਰੋਹ ਦੇ ਅੰਤ 'ਚ ਪਿ੍ੰਸੀਪਲ ਮਧੂ ਕਾਲੀਆ ਨੇ ਸਾਰੇ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸ਼ਰੀਰਕ ਤੰਦਰੁਸਤੀ ਨੂੰ ਬਿਹਤਰ ਬਣਾਉਂਦੀਆਂ ਹਨ, ਬਲਕਿ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਾਉਂਦੀਆਂ ਹਨ | ਸਾਲਾਨਾ ਖੇਡ ਦਿਵਸ ਵਿਚ ਨਾਨਕ ਹਾਊਸ ਨੇ ਪਹਿਲਾ, ਰਮਨ ਹਾਊਸ ਨੇ ਦੂਜਾ ਅਤੇ ਭਗਤ ਤੇ ਟੈਗੋਰ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਹਿਲੇ ਤੇ ਦੂਜੇ ਸਥਾਨ 'ਤੇ ਰਹਿਣ ਵਾਲੇ ਹਾਊਸਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਉਕਤ ਸਮਾਰੋਹ ਵਿਦਿਆਰਥੀਆਂ ਦੇ ਉਤਸ਼ਾਹ, ਤਾੜੀਆਂ, ਖੁਸ਼ੀ ਦੇ ਨਾਅਰਿਆਂ ਅਤੇ ਮਾਰਚ ਪਾਸਟ ਅਤੇ ਰਾਸ਼ਟਰੀ ਗੀਤ ਨਾਲ ਸਫਲਤਾਪੂਰਵਕ ਸਮਾਪਤ ਹੋਇਆ |

ਪਿਛਲੀ ਖ਼ਬਰ ਧਰਮ ਤੇ ਦੇਸ਼ ਦੀ ਆਜ਼ਾਦੀ, ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦੀ ਦੇਣ-ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿ... ਅਗਲੀ ਖ਼ਬਰ ਮੋਲੂ ਰਾਮ ਨਮਿਤ ਸ਼ਰਧਾਂਜਲੀ ਸਮਾਰੋਹ 'ਚ ਵੱਖ-ਵੱਖ ਆਗੂਆਂ ਨੇ ਲਗਵਾਈ ਹਾਜ਼ਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।