28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਮੇਅਰ ਹਰਪ੍ਰੀਤ ਕੌਰ ਬਬਲਾ ਤੇ ਕੌਂਸਲਰ ਗੁਰਬਖ਼ਸ਼ ਰਾਵਤ ਵਲੋਂ ਸੜਕਾਂ ਦੀ ਰੀ-ਕਾਰਪੇਟਿੰਗ ਦਾ ਕੰਮ ਸ਼ੁਰੂ <br/>

ਚੰਡੀਗੜ੍ਹ ਦੇ ਸੈਕਟਰ 40 ਵਿਖੇ ਸੜਕਾਂ ਦੇ ਨਿਰਮਾਣ ਕਾਰਜ਼ ਦਾ ਉਦਘਾਟਣ ਕਰਦੇ ਮੇਅਰ ਹਰਪ੍ਰੀਤ ਕੌਰ ਬਬਲਾ, ਇਲਾਕਾ ਕੌਸਲਰ ਗੁਰਬਖ਼ਸ਼ ਰਾਵਤ ਤੇ ਇਲਾਕਾ ਨਿਵਾਸੀ | ਤਸਵੀਰ : ਗੁਰਿੰਦਰ ਸਿੰਘ <br/> 03-11-2025
ਚੰਡੀਗੜ੍ਹ, 2 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਦੇ ਸੈਕਟਰ-40 ਦੇ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਸੜਕਾਂ 'ਤੇ ਪਏ ਖੱਡਿਆਂ ਤੋਂ ਰਾਹਤ ਮਿਲਣ ਜਾ ਰਹੀ ਹੈ | ਇਲਾਕੇ ਦੀਆਂ ਸੜਕਾਂ ਦੇ ਸੁਧਾਰ ਕਾਰਜ ਨੂੰ ਅਖ਼ੀਰ ਅੱਜ ਸ਼ੁਰੂ ਕਰ ਦਿੱਤਾ ਗਿਆ | ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਤੇ ਇਲਾਕਾ ਕੌਂਸਲਰ ਗੁਰਬਖ਼ਸ਼ ਰਾਵਤ ਨੇ ਸਾਂਝੇ ਤੌਰ 'ਤੇ ਰੀ-ਕਾਰਪੇਟਿੰਗ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਹ ਕੰਮ ਉੱਚ ਗੁਣਵੱਤਾ ਤੇ ਤਕਨੀਕੀ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ | ਮੇਅਰ ਬਬਲਾ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਹੈ ਕਿ ਸ਼ਹਿਰ ਦੀਆਂ ਸੜਕਾਂ ਨੂੰ ਆਧੁਨਿਕ ਮਿਆਰਾਂ ਤਹਿਤ ਤਿਆਰ ਕੀਤਾ ਜਾਵੇ ਤਾਂ ਜੋ ਨਿਵਾਸੀਆਂ ਨੂੰ ਆਵਾਜਾਈ 'ਚ ਕੋਈ ਅਸੁਵਿਧਾ ਨਾ ਹੋਵੇ | ਉਨ੍ਹਾਂ ਦੱਸਿਆ ਕਿ ਨਿਗਮ ਵਲੋਂ ਵਾਰਡ-ਵਾਰ ਵਿਕਾਸ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਸਾਰੇ ਕੰਮ ਨਿਰਧਾਰਤ ਸਮੇਂ 'ਚ ਪੂਰੇ ਕੀਤੇ ਜਾਣਗੇ | ਕੌਂਸਲਰ ਗੁਰਬਖ਼ਸ਼ ਰਾਵਤ ਨੇ ਕਿਹਾ ਕਿ ਸੈਕਟਰ-40 ਦੀਆਂ ਸੜਕਾਂ ਦੀ ਹਾਲਤ ਲੰਬੇ ਸਮੇਂ ਤੋਂ ਖਰਾਬ ਸੀ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਹੁਣ ਸੜਕਾਂ ਦੀ ਮੁਰੰਮਤ ਨਾਲ ਨਿਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ | ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ, ਤਕਨੀਕੀ ਸਟਾਫ਼, ਇਲਾਕਾ ਵਾਸੀ, ਸਮਾਜ ਸੇਵੀ ਤੇ ਵੱਡੀ ਗਿਣਤੀ 'ਚ ਮਹਿਲਾਵਾਂ ਮੌਜੂਦ ਸਨ |

ਪਿਛਲੀ ਖ਼ਬਰ ਡੇਰਾਬੱਸੀ 'ਚ ਪੁਲਿਸ ਨੇ ਚਲਾਇਆ ਕਾਸੋ ਆਪ੍ਰੇਸ਼ਨ ਸੱਤ ਸ਼ੱਕੀ ਕਾਬੂ ਛੇ ਮੋਟਰਸਾਈਕਲ ਜ਼ਬਤ, ਨਾਜਾਇਜ਼ ਸ਼ਰਾਬ ਬਰਾਮਦ <br... ਅਗਲੀ ਖ਼ਬਰ ਗਮਾਡਾ ਦੇ ਦੋ ਦਿਨਾਂ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ-ਹਰਦੀਪ ਸਿੰਘ ਮੁੰਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।