28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਸਰਕਾਰ ਕੁਲੈਕਟਰ ਰੇਟਾਂ 'ਚ ਕੀਤਾ ਵਾਧਾ ਵਾਪਸ ਲਵੇ-ਵਿਜੇ ਸ਼ਰਮਾ ਟਿੰਕੂ <br/>

ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਗੱਲਬਾਤ ਕਰਦੇ ਹੋਏ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 03-11-2025
ਮਾਜਰੀ, 2 ਨਵੰਬਰ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਜ਼ਮੀਨ ਦੇ ਕੁਲੈਕਟਰ ਰੇਟਾਂ 'ਚ ਵਾਧਾ ਕਰਕੇ ਪੰਜਾਬ ਦੇ ਲੋਕਾਂ 'ਤੇ ਭਾਰੀ ਵਿੱਤੀ ਬੋਝ ਪਾ ਦਿੱਤਾ ਹੈ, ਜਿਸ ਕਰਕੇ ਲੋਕਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਹਲਕਾ ਖਰੜ ਤੋਂ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਗੁੰਮਰਾਹ ਕਰ ਰਹੀ ਹੈ ਕਿ ਸਰਕਾਰ ਵਲੋਂ ਜਨਤਾ ਲਈ ਵੱਡੇ ਪੱਧਰ 'ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਸੰਪਰਕ ਸੜਕਾਂ ਦੀ ਹਾਲਤ ਬਹੁਤ ਜ਼ਿਆਦਾ ਖਸਤਾ ਬਣੀ ਹੋਈ ਤੇ ਸੂਬੇ 'ਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ | ਉਨ੍ਹਾਂ ਕਿਹਾ ਕਿ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਤੇ ਤਹਿਸੀਲਾਂ 'ਚ ਕੰਮ ਕਰਦੇ ਵਿਅਕਤੀਆਂ ਦੇ ਜ਼ਮੀਨ ਦੇ ਕੁਲੈਕਟਰ ਰੇਟ ਵਧਣ ਕਾਰਨ ਕੰਮ ਰੁਕ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੂੰ ਕੁਲੈਕਟਰ ਰੇਟਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਇਸ ਮੌਕੇ ਹੰਸਰਾਜ ਸਿੰਘ ਬੂਥਗੜ੍ਹ, ਰਣਜੀਤ ਸਿੰਘ ਨਗਲੀਆਂ, ਕਮਲਜੀਤ ਅਰੋੜਾ ਸੋਸ਼ਲ ਮੀਡੀਆ ਇੰਚਾਰਜ ਮੁਹਾਲੀ ਤੇ ਕੁਲਦੀਪ ਸਿੰਘ ਓਇੰਦ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਅਸਥਾਨ 'ਤੇ ਮਨਾਇਆ ਦਸਮੀ ਦਾ ਦਿਹਾੜਾ <br/> ਅਗਲੀ ਖ਼ਬਰ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਦੇ ਉੱਦਮਾਂ ਸਦਕਾ ਸੈਕਟਰ 45 ਦੀਆਂ ਸੜਕਾਂ ਦੀ ਬਦਲੇਗੀ ਨੁਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।