28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਝੋਨੇ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਪ੍ਰੇਸ਼ਾਨ-ਸਾਬਕਾ ਮੰਤਰੀ ਕੰਗ <br/>

ਅਜੀਤ ਡੈਸਕ 03-11-2025
ਮਾਜਰੀ, 2 ਨਵੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਪਿੰਡ ਅੰਦਹੇੜੀ ਵਿਖੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਨਵੀਂ ਚੁਣੀ ਗਈ ਗ੍ਰਾਮ ਪੰਚਾਇਤ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸਾਨੂੰ ਅਜੇ ਤੱਕ ਕੋਈ ਵੀ ਗ੍ਰਾਂਟ ਨਹੀਂ ਮਿਲੀ, ਜਦਕਿ ਪਿੰਡ ਅੰਦਰ ਹੋਣ ਵਾਲੇ ਕਈ ਵਿਕਾਸ ਕਾਰਜ ਅਧੂਰੇ ਪਏ ਹਨ | ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੱਧਰ 'ਤੇ ਮਾੜੇ-ਮੋਟੇ ਕੰਮ ਮਗਨਰੇਗਾ ਆਦਿ ਨਾਲ ਜੋੜ ਕੇ ਕਰਵਾ ਰਹੇ ਹਾਂ | ਇਸੇ ਦੌਰਾਨ ਪਿੰਡ ਵਾਸੀਆਂ ਨੇ ਕਿਹਾ ਕਿ 'ਆਪ' ਸਰਕਾਰ ਦੇ ਰਾਜ 'ਚ ਥਾਣਿਆਂ ਤੇ ਤਹਿਸੀਲਾਂ 'ਚ ਰਿਸ਼ਵਤਖੋਰੀ ਬਹੁਤ ਵਧ ਚੁੱਕੀ ਹੈ ਅਤੇ ਆਲੇ-ਦੁਆਲੇ ਪਿੰਡਾਂ 'ਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸ਼ਰ੍ਹੇਆਮ ਨਾਜਾਇਜ਼ ਮਾਈਨਿੰਗ ਹੋ ਰਹੀ ਹੈ | ਇਸ ਤੋਂ ਇਲਾਵਾ ਖੇਤਰ ਦੀਆਂ ਸਾਰੀਆਂ ਲਿੰਕ ਸੜਕਾਂ ਦੀ ਹਾਲਤ ਬਦ ਤੋਂ ਬੱਦਤਰ ਹੋ ਚੁੱਕੀ ਹੈ, ਪਰ ਕਿਸੇ ਪਾਸੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਇਸ ਵਾਰ ਜ਼ਿਆਦਾ ਬਾਰਿਸ਼ ਤੇ ਹੜ੍ਹਾਂ ਕਾਰਨ ਸਮੁੱਚੇ ਸੂਬੇ 'ਚ ਝੋਨ ਨੂੰ ਪੀਲੀ ਕੁੰਗੀ ਬਿਮਾਰੀ ਲੱਗਣ ਕਾਰਨ ਪ੍ਰਤੀ ਏਕੜ ਝਾੜ ਸਿਰਫ਼ 15-20 ਕੁਇੰਟਲ ਭਾਵ ਅੱਧਾ ਹੀ ਨਿਕਲਿਆ ਹੈ, ਜਿਸ ਨਾਲ ਸਾਡੇ ਖ਼ਰਚੇ ਵੀ ਪੂਰੇ ਨਹੀਂ ਹੋਣੇ | ਇਸੇ ਦੌਰਾਨ ਸਾਬਕਾ ਮੰਤਰ ਕੰਗ ਨੇ ਕਿਸਾਨਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਝਾੜ ਘੱਟ ਨਿਕਲਣ ਕਾਰਨ ਕਿਸਾਨ ਵਰਗ ਕਾਫ਼ੀ ਪ੍ਰੇਸ਼ਾਨ ਹਨ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਪ੍ਰਤੀ ਏਕੜ 30 ਹਜ਼ਾਰ ਰੁ. ਮੁਆਵਜ਼ਾ ਦੇਣਾ ਚਾਹੀਦਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਮੁੱਚੇ ਸੂਬਾ ਵਾਸੀਆਂ ਨੂੰ ਕਾਂਗਰਸ ਦੇ ਹੱਕ 'ਚ ਲਾਮਬੰਦ ਹੋਣਾ ਚਾਹੀਦਾ ਹੈ | ਇਸ ਮੌਕੇ ਰਾਣਾ ਗਿਆਨ ਸਿੰਘ ਘੰਡੌਲੀ, ਅਮਰਿੰਦਰ ਸਿੰਘ ਰੋਮੀ ਕੰਗ, ਨਰਿੰਦਰ ਸਿੰਘ ਢਕੌਰਾਂ, ਰਜਿੰਦਰ ਸਿੰਘ, ਅਮਰਜੀਤ ਸਿੰਘ, ਗੁਰਮੁੱਖ ਸਿੰਘ, ਮਨਮੀਤ ਸਿੰਘ, ਮੋਹਨ ਸਿੰਘ ਤੇ ਸੰਪੂਰਨ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰਾਇਮਰੀ ਖੇਡਾਂ ਵਿਚ ਪੀਰ ਸੁਹਾਣਾ ਸਕੂਲ ਦੇ ਵਿਦਿਆਰਥੀਆਂ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਜਿੱਤਾਂ ਦਰਜ <br/> ਅਗਲੀ ਖ਼ਬਰ ਖਿਜ਼ਰਾਬਾਦ ਹੇਠਲੀ ਪੱਤੀ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਸਰਪੰਚ ਵਲੋਂ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।