28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ 'ਵਰਸਿਟੀ 'ਚ ਸੈਨੇਟ ਤੇ ਸਿੰਡੀਕੇਟ ਸੰਬੰਧੀ ਵਿਵਾਦ ਸੂਬੇ ਦਾ ਸਿੱਧਾ ਨੁਕਸਾਨ-ਡਾ. ਮਨੋਹਰ ਸਿੰਘ

ਅਜੀਤ ਡੈਸਕ 03-11-2025
ਖਰੜ, 2 ਨਵੰਬਰ (ਜੰਡਪੁਰੀ)-ਭਾਜਪਾ ਸਰਕਾਰ ਦਾ ਕਾਰਜਕਾਲ ਪੰਜਾਬ ਤੇ ਪੰਜਾਬੀਆਂ ਨਾਲ ਧੋਖੇ ਦੀ ਰਾਜਨੀਤੀ ਦੀ ਹੱਦ ਸਿਰੇ 'ਤੇ ਲਿਜਾਉਂਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਪੰਜਾਬ ਸੂਬੇ ਦੀ ਨੁਮਾਇੰਦਗੀ ਤੇ ਹੱਕ 'ਤੇ ਡਾਕੇ ਦੀ ਇਹ ਵੱਡੀ ਮਿਸਾਲ ਹੈ, ਜਿਸ ਤਹਿਤ ਯੂਨੀਵਰਸਿਟੀ 'ਚ ਸੈਨੇਟ ਅਤੇ ਸਿੰਡੀਕੇਟ ਨੂੰ ਮੁੜ ਗਠਨ ਕਰਨਾ ਅਤਿ ਨਿੰਦਣਯੋਗ ਅਤੇ ਗੈਰ ਸੰਵਿਧਾਨਕ ਕਾਰਵਾਈ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਡਾ. ਮਨੋਹਰ ਸਿੰਘ ਨੇ ਦੱਸਿਆ ਕਿ ਇਸ ਯੂਨੀਵਰਸਿਟੀ ਦੇ ਅਧੀਨ ਜ਼ਿਆਦਾਤਰ ਕਾਲਜ ਪੰਜਾਬ ਸੂਬੇ ਵਿਚ ਹਨ ਤੇ ਪੰਜਾਬ ਸਰਕਾਰ ਵਲੋਂ ਇਸ ਦੇ ਸਾਲਾਨਾ ਬਜਟ ਵਿਚ ਲਗਪਗ 60 ਪ੍ਰਤੀਸ਼ਤ ਹਿੱਸਾ ਪਾਇਆ ਜਾਂਦਾ ਹੈ | ਡਾ. ਮਨੋਹਰ ਸਿੰਘ, ਜੋ ਖੁਦ ਇਸ ਯੂਨੀਵਰਸਿਟੀ ਦੇ ਲਾਅ ਵਿਭਾਗ 'ਚ ਵਿਦਿਆਰਥੀ ਰਹੇ ਹਨ, ਨੇ ਕਿਹਾ ਕਿ ਭਰਤੀ ਜਨਤਾ ਪਾਰਟੀ ਤੇ ਆਰ. ਐਸ. ਐਸ. ਦੀ ਮਿਲੀਭਗਤ ਰਾਹੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਨਾਲ ਛੇੜਛਾੜ ਤੇ ਖਿਲਵਾੜ ਕਰਕੇ ਯੂਨੀਵਰਸਿਟੀ ਦੇ ਪ੍ਰਸ਼ਾਸਨ 'ਤੇ ਆਪਣਾ ਕਬਜ਼ਾ ਜਮਾਉਣ ਦੀ ਸਾਜਿਸ਼ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਯੂਨੀਵਰਸਿਟੀ ਤੇ ਸੂਬੇ ਦੇ ਅਧਿਕਾਰ ਤੇ ਹੱਕਾਂ ਦੀ ਰਾਖੀ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸ ਦੇ ਨਤੀਜੇ ਲੰਮੇਂ ਸਮੇਂ ਤੱਕ ਪੰਜਾਬ ਨੂੰ ਭੁਗਤਣੇ ਪੈਣਗੇ ਤੇ ਭਵਿੱਖ ਵਿਚ ਸੂਬੇ ਦੀ ਇਸ ਯੂਨੀਵਰਸਿਟੀ 'ਤੇ ਆਪਣਾ ਹੱਕ ਬਚਾਉਣ ਲਈ ਹੋਰ ਵੀ ਔਖਾ ਹੁੰਦਾ ਜਾਪਦਾ ਹੈ |
ਪਿਛਲੀ ਖ਼ਬਰ ਲਾਲੜੂ ਵਿਖੇ ਨਗਰ ਕੀਰਤਨ 'ਚ ਗੁਰਸਹਿਜ ਸਿੰਘ ਰੰਧਾਵਾ ਨੇ ਲਗਵਾਈ ਹਾਜ਼ਰੀ <br/> ਅਗਲੀ ਖ਼ਬਰ ਪਹਿਲੀ ਪਾਤਿਸ਼ਾਹੀ ਦੇ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।