28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ. ਸ. ਸ. ਸਕੂਲ ਮਨੌਲੀ ਵਿਖੇ ਪਿ੍ੰ. ਨਵਕਿਰਨ ਕੌਰ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਨਿੱਘੀ ਵਿਦਾਇਗੀ <br/>

ਸ. ਸ. ਸ. ਸਕੂਲ ਮਨੌਲੀ ਦੀ ਪਿ੍ੰ. ਨਵਕਿਰਨ ਕੌਰ ਨੂੰ ਸੇਵਾ-ਮੁਕਤੀ ਮੌਕੇ ਸਨਮਾਨਿਤ ਕਰਦੇ ਹੋਏ ਪਿੰਡ ਦੇ ਪਤਵੰਤੇ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ | ਅਜੀਤ ਤਸਵੀਰ <br/> 03-11-2025
ਐੱਸ. ਏ. ਐੱਸ. ਨਗਰ, 2 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਵਿਖੇ ਪਿ੍ੰਸੀਪਲ ਵਜੋਂ ਤਾਇਨਾਤ ਨਵਕਿਰਨ ਕੌਰ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਲੈਕਚਰਾਰ ਮਨਦੀਪ ਕੌਰ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਸਕੂਲ ਦੇ ਸਟਾਫ਼, ਵਿਦਿਆਰਥੀਆਂ, ਖੇਤਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਤੇ ਪਿੰਡ ਵਾਸੀਆਂ ਵਲੋਂ ਸਨਮਾਨਿਤ ਕਰਦੇ ਹੋਏ ਨਿੱਘੀ ਵਿਦਾਇਗੀ ਦਿੱਤੀ ਗਈ | ਪਿ੍ੰ. ਨਵਕਿਰਨ ਕੌਰ ਪੰਜਾਬੀ ਮਾਂ-ਬੋਲੀ ਦੇ ਉੱਘੇ ਸ਼ਾਇਰ ਸਵ. ਕੁਲਵੰਤ ਜਗਰਾਉ ਦੀ ਬੇਟੀ ਹੈ | ਇਸ ਮੌਕੇ ਪਿ੍ੰ. ਨਵਕਿਰਨ ਕੌਰ ਨੇ ਆਪਣੇ 34 ਸਾਲਾਂ ਦੇ ਅਧਿਆਪਨ ਜੀਵਨ ਦੇ ਯਾਦਗਾਰੀ ਪਲ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣਾ ਅਧਿਆਪਨ ਸਫ਼ਰ 12 ਜੁਲਾਈ 1991 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਗਣਿਤ ਲੈਕਚਰਾਰ ਵਜੋਂ ਸ਼ੁਰੂ ਕੀਤਾ ਸੀ | ਇਸ ਤੋਂ ਬਾਅਦ 8 ਅਗਸਤ 1996 ਤੋਂ 16 ਫਰਵਰੀ 2010 ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਵਿਖੇ ਆਪਣੀਆਂ ਸੇਵਾਵਾਂ ਦਿੱਤੀਆਂ | 16 ਫਰਵਰੀ 2010 ਨੂੰ ਪਿ੍ੰ. ਵਜੋਂ ਤਰੱਕੀ ਹਾਸਿਲ ਕਰਨ ਉਪਰੰਤ ਉਨ੍ਹਾਂ ਨੇ ਲਗਭਗ 15 ਸਾਲ 7 ਮਹੀਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਦੀ ਅਗਵਾਈ ਕੀਤੀ | ਉਨ੍ਹਾਂ ਦੀ ਅਗਵਾਈ ਹੇਠ ਸਕੂਲ ਨੇ ਵਿੱਦਿਅਕ ਤੇ ਸਹਿ-ਵਿੱਦਿਅਕ ਖੇਤਰਾਂ ਵਿਚ ਸਰਵੋਤਮ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ 'ਚੋਂ 'ਬੈਸਟ ਸਕੂਲ ਐਵਾਰਡ' ਪ੍ਰਾਪਤ ਕੀਤਾ | ਇਸ ਮੌਕੇ ਪਿੰਡ ਮਨੌਲੀ ਦੀ ਪੰਚਾਇਤ ਤੇ ਹੋਰਨਾਂ ਪਤਵੰਤਿਆਂ ਵਲੋਂ ਪਿ੍ੰ. ਨਵਕਿਰਨ ਕੌਰ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ | ਸਮਾਰੋਹ 'ਚ ਉਨ੍ਹਾਂ ਕੋਲੋਂ ਪੜ੍ਹੇ ਪੁਰਾਣੇ ਵਿਦਿਆਰਥੀਆਂ ਰਵੀਇੰਦਰ ਸਿੰਘ (ਡੀ. ਪੀ. ਆਰ. ਓ. ਮੁਹਾਲੀ) ਤੇ ਕੁਲਵਿੰਦਰ ਸਿੰਘ ਮਾਂਗਟ (ਏ. ਜੀ. ਐੱਮ. ਬੀ. ਐੱਸ. ਐੱਨ. ਐੱਲ.) ਵਿਸ਼ੇਸ਼ ਤੌਰ 'ਚ ਸ਼ਾਮਿਲ ਹੋਏ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪਿ੍ੰ. ਨਵਕਿਰਨ ਕੌਰ ਨੂੰ ਨਿੱਘੀ ਵਿਦਾਇਗੀ ਦਿੰਦਿਆਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪ੍ਰੋਗਰਮਾ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਅਧਿਆਪਕਾ ਜਸਮੀਨ ਕੌਰ, ਮਨਦੀਪ ਚੀਮਾ ਤੇ ਅਮਨਦੀਪ ਕੌਰ ਵਲੋਂ ਅਦਾ ਕੀਤੀ ਗਈ | ਇਸ ਮੌਕੇ ਪਿ੍ੰ. ਨਵਕਿਰਨ ਕੌਰ ਦੇ ਜੀਵਨ ਸਾਥੀ ਡਾ. ਮਨਿੰਦਰਪਾਲ ਸਿੰਘ (ਸੇਵਾ-ਮੁਕਤ ਡਿਪਟੀ ਡਾਇਰੈਕਟਰ ਇੰਡਸਟ੍ਰੀਅਲ ਟ੍ਰੇਨਿੰਗ ਐਂਡ ਟੈਕਨੀਕਲ ਐਜੂਕੇਸ਼ਨ ਪੰਜਾਬ) ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਅੰਤ 'ਚ ਸਕੂਲ ਦੇ ਸਮੂਹ ਸਟਾਫ਼ ਵਲੋਂ ਪਿ੍ੰ. ਨਵਕਿਰਨ ਕੌਰ ਤੇ ਲੈਕਚਰਾਰ ਮਨਦੀਪ ਕੌਰ ਨੂੰ ਭਵਿੱਖੀ ਲਈ ਸ਼ੱੁਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਸੈਕਟਰ 30 ਨੇ ਲਗਾਇਆ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਪੰਜਾਬ ਸਰਕਾਰ ਡੀ. ਏ. ਪੀ. ਖਾਦ ਦੀ ਕਿੱਲਤ ਦੂਰ ਕਰਨ 'ਚ ਅਸਮਰੱਥ-ਚੰਦੂਮਾਜਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।