10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਡਰੱਗ ਕਿੰਗਪਿਨ ਦਵਿੰਦਰ ਸਿੰਘ ਨਿਰਵਾਲ ਖ਼ਿਲਾਫ਼ ਈ.ਡੀ. ਦੀ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ <br/>

ਅਜੀਤ ਡੈਸਕ 04-11-2025
ਐੱਸ. ਏ. ਐੱਸ. ਨਗਰ, 3 ਨਵੰਬਰ (ਕਪਿਲ ਵਧਵਾ)-ਡਰੱਗ ਕਾਰਟਲ ਵਿਰੁੱਧ ਦਰਜ ਮਾਮਲੇ ਨਾਲ ਜੁੜੇ ਹਵਾਲਾ ਮਾਮਲੇ 'ਚ ਮੁਹਾਲੀ ਸਥਿਤ ਵਿਸ਼ੇਸ਼ ਈ. ਡੀ. ਅਦਾਲਤ ਦੇ ਜੱਜ ਦਿਨੇਸ਼ ਕੁਮਾਰ ਵਧਵਾ ਨੇ ਮੁਲਜ਼ਮ ਦਵਿੰਦਰ ਸਿੰਘ ਨਿਰਵਾਲ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ | ਦੱਸ ਦਈਏ ਕਿ ਐਨ. ਡੀ. ਪੀ. ਐੱਸ. ਐਕਟ ਦੇ ਦੋ ਵੱਖ- ਵੱਖ ਕੇਸਾਂ 'ਚ ਦੋਸ਼ੀ ਕਰਾਰ ਦਿੱਤੇ ਗਏ ਕੈਨੇਡੀਅਨ ਨਾਗਰਿਕ ਤੇ ਨਸ਼ਾ ਤਸਕਰ ਦਵਿੰਦਰ ਸਿੰਘ ਨਿਰਵਾਲ ਨੂੰ ਵਪਾਰਕ ਮਾਤਰਾ ਵਿਚ ਨਸ਼ਾ ਬਰਾਮਦਗੀ ਦੇ ਮਾਮਲਿਆਂ ਵਿਚ ਸਜ਼ਾ ਸੁਣਾਈ ਗਈ ਹੈ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਦਵਿੰਦਰ ਸਿੰਘ ਨਿਰਵਾਲ ਨੂੰ ਰੀੜ੍ਹ ਦੀ ਹੱਡੀ ਦੀ ਸਰਜਰੀ ਲਈ ਪਹਿਲਾਂ ਹਾਈਕੋਰਟ ਵਲੋਂ ਅੰਤਰਿਮ ਜ਼ਮਾਨਤ ਮਿਲੀ ਸੀ, ਜਿਸ ਤੋਂ ਬਾਅਦ 13 ਅਕਤੂਬਰ ਨੂੰ ਸੁਣਵਾਈ ਦੌਰਾਨ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੈਰੀ ਦੇ ਡਬਲ ਬੈਂਚ ਨੇ ਪਟੀਸ਼ਨਕਰਤਾ ਦਵਿੰਦਰ ਸਿੰਘ ਨੂੰ 24 ਅਕਤੂਬਰ ਤੱਕ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ, ਪ੍ਰੰਤੂ 28 ਅਕਤੂਬਰ ਨੂੰ ਦਵਿੰਦਰ ਸਿੰਘ ਨਿਰਵਾਲ ਈ. ਡੀ. ਦੀ ਅਦਾਲਤ ਵਿਚ ਪੇਸ਼ ਨਹੀਂ ਹੋਇਆ ਅਤੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ 'ਚ ਨਾਕਾਮ ਰਿਹਾ, ਜਿਸ ਦੇ ਨਤੀਜੇ ਵਜੋਂ ਈ. ਡੀ. ਦੀ ਅਦਾਲਤ ਨੇ ਉਸ ਦੇ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ, ਜਦਕਿ ਉਸ ਦੇ ਪੁੱਤਰ ਰੋਏ ਬਹਾਦਰ ਨੂੰ ਪਹਿਲਾਂ ਹੀ ਅਦਾਲਤ ਵਲੋਂ ਭਗੌੜਾ ਕਰਾ ਦਿੱਤਾ ਜਾ ਚੁੱਕਾ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਅਤੇ ਮਨੀ ਲਾਂਡਰਿੰਗ ਕੇਸ ਦੇ ਅਹਿਮ ਗਵਾਹ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਕਿਹਾ ਕਿ ਮੁਲਜ਼ਮ ਦਵਿੰਦਰ ਸਿੰਘ ਨਿਰਵਾਲ ਦੇ ਵਿਦੇਸ਼ ਭੱਜ ਜਾਣ ਅਤੇ ਕੇਸ ਦੇ ਸਬੂਤਾਂ ਨਾਲ ਛੇੜਛਾੜ ਕਰਨ ਦੀ ਸੰਭਾਵਨਾ ਹੈ | ਮੁਹਾਲੀ ਅਦਾਲਤ ਵਿਖੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਨਵੰਬਰ ਨੂੰ ਹੋਵੇਗੀ

ਪਿਛਲੀ ਖ਼ਬਰ ਕੁਲਾਰ ਹਸਪਤਾਲ ਬੀਜਾ ਦੀ ਮੋਟਾਪੇ ਦੇ ਇਲਾਜ 'ਚ ਦੋ ਦਹਾਕਿਆਂ ਤੋਂ ਸਰਦਾਰੀ ਬਰਕਰਾਰ <br/> ਅਗਲੀ ਖ਼ਬਰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪਤੀ ਸਮੇਤ ਸਹੁਰੇ ਪਰਿਵਾਰ ਦੇ 6 ਮੈਂਬਰਾਂ ਖ਼ਿਲਾਫ਼ ਮਾਮਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।