10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਵਿਧਾਨ ਸਭਾ ਵਿਖੇ ਸਨਮਾਨ <br/>

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਵਿਧਾਨ ਸਭਾ ਵਿਖੇ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 04-11-2025
ਚੰਡੀਗੜ੍ਹ, 3 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਅੰਦਰ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸ਼ਿਪ ਜਿੱਤਣ ਵਾਲੇ ਪਹਿਲੇ ਭਾਰਤੀ ਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਜੁਝਾਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਪੀਕਰ ਸੰਧਵਾਂ ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੀ ਲਗਨ ਤੇ ਸਮਰਪਣ ਸਦਕਾ ਵਿਸ਼ਵ ਭਰ ਵਿਚ ਪੰਜਾਬੀਆਂ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਨੌਜਵਾਨ ਪੰਜਾਬ ਦੀਆਂ ਖੇਡਾਂ ਦੀ ਵਿਸ਼ਵ ਭਰ 'ਚ ਨਵੀਂ ਪਛਾਣ ਬਣਾ ਰਹੇ ਹਨ | ਸੰਧਵਾਂ ਨੇ ਜੁਝਾਰ ਸਿੰਘ ਨੂੰ ਇਸ ਖੇਤਰ 'ਚ ਨਾਮਣਾ ਖੱਟਣ ਅਤੇ ਆਪਣੀ ਖੇਡ ਵਿਚ ਸਿਖਰ 'ਤੇ ਪਹੁੰਚਣ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਖੇਡਾਂ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਮਰੱਥ ਸਾਧਨ ਹੋ ਸਕਦੀਆਂ ਹਨ ਤੇ ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਸੇਧ ਲੈਣ ਦੀ ਲੋੜ ਹੈ | ਸਾਡੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਨਸ਼ਿਆਂ ਦੇ ਖ਼ਾਤਮੇ ਲਈ ਖੇਡਾਂ ਵੱਲ ਧਿਆਨ ਦੇਣ | ਦੱਸਣਯੋਗ ਹੈ ਕਿ ਜੁਝਾਰ ਸਿੰਘ ਨੇ ਰੂਸੀ ਹੈਵੀ ਵੇਟ ਅਨਾਤੋਲੀ ਗਾਲੁਸ਼ਕਾ ਨੂੰ ਹਰਾ ਕੇ ਇਤਿਹਾਸ ਰਚਿਆ | ਉਹ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਰੋਪੜ ਨਾਲ ਸੰਬੰਧਤ ਹੈ | ਸਪੀਕਰ ਸੰਧਵਾ ਨੇ ਕਿਹਾ ਕਿ ਸਾਡੇ ਸੂਬੇ ਦੇ ਨੌਜਵਾਨਾਂ ਨੂੰ ਅਜਿਹੇ ਹੋਣਹਾਰ ਖਿਡਾਰੀਆਂ ਤੋਂ ਸੇਧ ਲੈ ਕੇ ਖੇਡਾਂ ਦੇ ਖੇਤਰ ਚ ਮੱਲਾਂ ਮਾਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ |

ਪਿਛਲੀ ਖ਼ਬਰ ਐਮ. ਪੀ. ਸਰਬਜੀਤ ਸਿੰਘ ਖ਼ਾਲਸਾ ਪੀ. ਯੂ. ਵਿਦਿਆਰਥੀਆਂ ਦੇ ਧਰਨੇ 'ਚ ਪੁੱਜੇ <br/> ਅਗਲੀ ਖ਼ਬਰ ਥਾਪਰ ਪੌਲੀਟੈਕਨਿਕ ਕਾਲਜ ਵਲੋਂ ਸਾਲਾਨਾ ਤਕਨੀਕੀ ਉਤਸਵ 2025 ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।