05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 06-11-2025

ਚੰਡੀਗੜ੍ਹ, 5 ਨਵੰਬਰ (ਅਜਾਇਬ ਸਿੰਘ ਅÏਜਲਾ)-ਇੱਥੇ ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਦੇ ਗੁਰੂ ਘਰਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੋ ਦਿਨ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿਨ੍ਹਾਂ ਦੇ ਅੱਜ ਸਵੇਰੇ ਭੋਗ ਪਾਏ ਗਏ | ਅੰਮਿ੍ਤ ਵੇਲੇ ਤੋਂ ਨਿੱਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਆਸਾ ਕੀ ਵਾਰ ਦੇ ਕੀਰਤਨ ਉਪਰੰਤ ਵੱਖ-ਵੱਖ ਗੁਰਦੁਆਰਿਆਂ ਵਿਚ ਕੀਰਤਨ ਦਰਬਾਰ ਵੀ ਸਜਾਏ ਗਏ | ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਵਿਚ ਸਵੇਰ ਤੋਂ ਹੀ ਸੰਗਤਾਂ ਵੱਡੀ ਗਿਣਤੀ ਵਿਚ ਗੁਰੂ ਘਰਾਂ ਵਿਚ ਨਤਮਸਤਕ ਹੋਣ ਲਈ ਪੁੱਜੀਆਂ ਹੋਈਆਂ ਸਨ | ਚੰਡੀਗੜ੍ਹ ਸਥਿਤ ਸਾਰੇ ਹੀ ਗੁਰਦੁਆਰਿਆਂ ਵਿਚ ਕੀਰਤਨੀ ਜਥਿਆਂ, ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਗੁਣ ਗਾਣ ਕੀਤਾ | ਉਲੇਖਣੀ ਹੈ ਕਿ ਸ਼ਹਿਰ ਦੇ ਸਾਰੇ ਹੀ ਗੁਰਦੁਆਰਿਆਂ ਨੂੰ ਰੰਗ ਬਿਰੰਗੀਆਂ ਰੌਸ਼ਨੀਆਂ ਦੇ ਨਾਲ ਰਾਤ ਤੋਂ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ ਤੇ ਸੰਗਤ ਦੇ ਬੈਠਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ, ਉੱਥੇ ਗੁਰੂ ਕੇ ਲੰਗਰ ਦੇ ਵੀ ਸਮੁੱਚੇ ਗੁਰਦੁਆਰਿਆਂ ਵਿਚ ਵਿਵਸਥਾ ਕੀਤੀ ਹੋਈ ਸੀ | ਗੁਰੂ ਘਰਾਂ ਵਿਚ ਸੰਗਤਾਂ ਵਲੋਂ ਮੋਮਬੱਤੀਆਂ ਅਤੇ ਦੀਵੇ ਜਗਾ ਕੇ ਰਾਤ ਸਮੇਂ ਤੋਂ ਹੀ ਵੱਡੇ ਪੱਧਰ 'ਤੇ ਦੀਪ ਮਾਲਾ ਕੀਤੀ ਗਈ | ਇਸ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਸਾਹਿਬ ਕਲਗ਼ੀਧਰ ਖੇੜੀ ਸੈਕਟਰ-20 ਚੰਡੀਗੜ੍ਹ ਵਿਖੇ ਰੱਖੇ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਆਏ ਰਾਗੀ ਜਥਿਆਂ ਨੇ ਹਾਜ਼ਰੀਆਂ ਭਰੀਆਂ | ਕਥਾ ਕੀਰਤਨ ਸਮਾਗਮ ਵਿਚ ਭਾਈ ਇੱਛਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸ਼ੋਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਤੇਗ ਸਿੰਘ ਚੰਡੀਗੜ੍ਹ ਵਾਲੇ, ਇਸਤਰੀ ਸਤਿਸੰਗ ਜੱਥਾ ਗੁਰਦੁਆਰਾ ਕਲਗੀਧਰ ਖੇੜੀ ਸੈਕਟਰ 20, ਭਾਈ ਨਵਦੀਪ ਸਿੰਘ, ਭਾਈ ਦਿਲਬਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗੀਧਰ ਖੇੜੀ ਸੈਕਟਰ 20 ਚੰਡੀਗੜ੍ਹ ਦੁਆਰਾ ਕੀਰਤਨ 'ਚ ਹਾਜ਼ਰੀ ਭਰੀ ਗਈ, ਭਾਈ ਸਤਬੀਰ ਸਿੰਘ ਦੁਆਰਾ ਕਥਾ ਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ | ਸ਼ਾਮ ਦੇ ਦੀਵਾਨ ਵਿਚ ਭਾਈ ਸ਼ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਦਿਲਬਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗੀਧਰ ਖੇੜੀ ਸੈਕਟਰ 20 ਚੰਡੀਗੜ੍ਹ ਦੁਆਰਾ ਵੀ ਕੀਰਤਨ ਰਾਹੀਂ ਹਾਜ਼ਰੀ ਲਗਾਈ ਗਈ | ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਇੰਦਰ ਬੀਰ ਸਿੰਘ, ਸੈਕਟਰੀ ਹੁਕਮ ਸਿੰਘ, ਮੋਹਿੰਦਰ ਸਿੰਘ , ਗੁਰਪ੍ਰੀਤ ਸਿੰਘ, ਹਰਮੀਤ ਸਿੰਘ, ਹਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਜਗਦੀਸ਼ ਸਿੰਘ, ਨਿਰੰਜਨ ਸਿੰਘ, ਪਿ੍ਤਪਾਲ ਸਿੰਘ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ | ਇਸੇ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-34 ਚੰਡੀਗੜ੍ਹ ਵਿਖੇ ਵੀ ਪ੍ਰਕਾਸ਼ ਪੁਰਬ ਨੂੰ ਸ਼ਰਧਾ ਤਹਿਤ ਸੰਗਤਾਂ ਵਲੋਂ ਮਨਾਇਆ ਗਿਆ | ਇੱਥੇ ਸਵੇਰ ਸਮੇਂ ਭਾਈ ਗੁਰਵਿੰਦਰ ਸਿੰਘ ਪਾਰਸ, ਹਜ਼ੂਰੀ ਰਾਗੀ,
ਗਿਆਨੀ ਜਸਵਿੰਦਰ ਸਿੰਘ ਹੈੱਡ ਗ੍ਰੰਥੀ, ਮਾਤਾ ਗੁਜਰੀ ਸੁਖਮਨੀ ਸਿਮਰਨ ਸਭਾ, ਯੰਗ ਖਾਲਸਾ ਸੇਵਾ ਸੁਸਾਇਟੀ, ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਵਿੰਦਰ ਸਿੰਘ ਸੋਹਾਣੇ ਵਾਲੇ, ਭਾਈ ਸ਼ੌਕੀਨ ਸਿੰਘ, ਵਿਦਿਆਰਥੀ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ, ਭਾਈ ਇੱਛਪਾਲ ਸਿੰਘ ਨੇ ਜਿੱਥੇ ਆਪਣੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਸ਼ਾਮ ਦੇ ਦਿਵਾਨ ਵਿਚ ਭਾਈ ਮਨਜਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ ਆਦਿ ਵਲੋਂ ਵੀ ਆਪਣੇ ਮਧੁਰ ਕੀਰਤਨ ਨਾਲ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ | ਇਸੇ ਤਰ੍ਹਾਂ ਗੁਰਪੁਰਬ ਮਨਾਉਂਦੇ ਹੋਏ ਗੁਰਦੁਆਰਾ ਅਸਥਾਪਨ ਕਮੇਟੀ ਸੈਕਟਰ 22 ਚੰਡੀਗੜ੍ਹ ਵਿਖੇ ਕੀਰਤਨੀ ਜਥਾ ਭਾਈ ਚਰਨਜੀਤ ਸਿੰਘ ਅਨੰਦਪੁਰ ਸਾਹਿਬ ਵਾਲੇ, ਭਾਈ ਅਰਵਿੰਦਰ ਸਿੰਘ ਕਿੱਟੂ ਵੀਰ, ਭਾਈ ਸੁਖਦੀਪ ਸਿੰਘ ਦਮਦਮੀ ਟਕਸਾਲ, ਭਾਈ ਕੁਲਦੀਪ ਸਿੰਘ ਖ਼ਾਲਸਾ, ਭਾਈ ਜਗਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਭਾਈ ਹਰਵਿੰਦਰ ਸਿੰਘ ਸੁਹਾਣੇ ਵਾਲੇ ਅਤੇ ਭਾਈ ਸਤਬੀਰ ਸਿੰਘ ਗੁਰਦੁਆਰਾ ਸੈਕਟਰ 22 ਵਲੋਂ ਵੀ ਕਥਾ ਵਿਚਾਰਾਂ ਨਾਲ ਗੁਰੂ ਸਾਹਿਬ ਦੇ ਸੰਦੇਸ਼ ਨੂੰ ਸੰਗਤਾਂ ਸਨਮੁੱਖ ਵਿਚਾਰਿਆ | ਚੰਡੀਗੜ੍ਹ ਦੇ ਇਕ ਹੋਰ ਪ੍ਰਮੁੱਖ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-7 ਵਿਖੇ ਕੀਰਤਨ ਅਤੇ ਕਥਾ ਰਾਹੀਂ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਕਰਨਵੀਰ ਸਿੰਘ, ਭਾਈ ਜਗਜੀਤ ਸਿੰਘ ਨਾਢਾ ਸਾਹਿਬ ਵਾਲੇ, ਭਾਈ ਸਿਮਰਨਜੀਤ ਸਿੰਘ, ਭਾਈ ਨਮਦੀਪ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸੰਗਤਾਂ ਨੂੰ ਨਿਹਾਲ ਕੀਤਾ | ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਸੀ.ਆਰ.ਪੀ.ਐੱਫ. ਕੈਂਪ, ਹੱਲੋਮਾਜਰਾ ਵਿਖੇ ਵੀ ਬਹੁਤ ਸ਼ਰਧਾ ਨਾਲ ਮਨਾਇਆ ਗਿਆ, ਜਿੱਥੇ ਡੀ.ਆਈ.ਜੀ. ਰਾਮਸੁਖਪਾਲ ਸਿੰਘ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੁਆਰਾ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 5ਵੀਂ ਸਿਗਨਲ ਬਟਾਲੀਅਨ ਦੇ ਕਮਾਂਡੈਂਟ ਵਿਸ਼ਾਲ ਕੰਡਵਾਲ ਅਤੇ ਕਮਾਂਡੈਂਟ ਵਿਕਰਮ ਸਿੰਘ ਵੀ ਮੌਜੂਦ ਰਹੇ |
ਇਸੇ ਦੌਰਾਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੀ.ਜੀ.ਆਈ. ਵਿਖੇ ਲਗਾਏ ਲੰਗਰ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਵਿਧਾਇਕਾ ਸ੍ਰੀਮਤੀ ਗਨੀਵ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਵਲੋਂ ਵੀ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ | ਇਸੇ ਤਰ੍ਹਾਂ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਜਿਨ੍ਹਾਂ ਵਿਚ ਬਾਗ ਸ਼ਹੀਦਾਂ ਸੈਕਟਰ 44, ਗੁਰਦੁਆਰਾ ਸਭਾ ਸੈਕਟਰ-46 ਦੇ ਨਾਲ ਨਾਲ ਗੁਰਦੁਆਰਾ ਨਾਨਕਸਰ ਸੈਕਟਰ 28 ਅਤੇ 38, 40 ਆਦਿ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਵੀ ਸੰਗਤਾਂ ਨੇ ਭਰਵੀਆਂ ਹਾਜ਼ਰੀਆਂ ਲਗਵਾਈਆਂ ਤੇ ਕੀਰਤਨੀ ਜਥਿਆਂ ਨੇ ਵੀ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਇਨ੍ਹਾਂ ਸਮਾਗਮਾਂ ਦੀ ਇਹ ਵਿਸ਼ੇਸ਼ਤਾ ਰਹੀ ਕਿ ਹਰ ਵਰਗ ਦੀਆਂ ਸੰਗਤਾਂ ਜਿਨ੍ਹਾਂ ਵਿਚ ਬੱਚੇ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਸਨ | ਸਮੂਹ ਗੁਰਦੁਆਰਿਆਂ ਵਿਚ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ |

ਪਿਛਲੀ ਖ਼ਬਰ ਪੁਲਿਸ ਵਲੋਂ 2 ਨੇਪਾਲੀ ਗਿ੍ਫ਼ਤਾਰ, ਚੋਰੀ ਦੀਆਂ ਦੋ ਐਕਟਿਵਾ ਤੇ ਹੋਰ ਸਾਮਾਨ ਬਰਾਮਦ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਸ਼ਰੇਆਮ ਫਾਇਰਿੰਗ<br> ਮੁਹਾਲੀ ਸਥਿਤ ਹੋਟਲ ਮਾਲਕ ਦੇ ਘਰ 'ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਚਲਾਈਆਂ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।