05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੁਲਿਸ ਵਲੋਂ 2 ਨੇਪਾਲੀ ਗਿ੍ਫ਼ਤਾਰ, ਚੋਰੀ ਦੀਆਂ ਦੋ ਐਕਟਿਵਾ ਤੇ ਹੋਰ ਸਾਮਾਨ ਬਰਾਮਦ <br/>

ਚੋਰੀ ਦੇ ਐਕਟਿਵਾ ਤੇ ਹੋਰ ਸਾਮਾਨ ਸਮੇਤ ਗਿ੍ਫ਼ਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਤੇ ਹੋਰ ਅਧਿਕਾਰੀ | ਅਜੀਤ ਤਸਵੀਰ <br/> 06-11-2025
ਐੱਸ. ਏ. ਐੱਸ. ਨਗਰ, 5 ਨਵੰਬਰ (ਕਪਿਲ ਵਧਵਾ)-ਆਈ. ਟੀ. ਸਿਟੀ ਥਾਣੇ ਦੀ ਪੁਲਿਸ ਨੇ ਵਾਹਨ ਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਰਮੇਸ਼ ਬਹਾਦਰ ਤੇ ਦੀਪਕ ਮੂਲ ਵਾਸੀ ਨੇਪਾਲ ਤੇ ਹਾਲ ਵਾਸੀ ਸੈਕਟਰ-82 ਮੁਹਾਲੀ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਚੋਰੀ ਦੇ ਐਕਟਿਵਾ ਸਕੂਟਰ, ਚਾਰ ਇਨਵਰਟਰ ਬੈਟਰੀਆਂ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਪੁਲਿਸ ਵਲੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਦੌਰਾਨ ਹੋਰ ਚੋਰੀ ਦਾ ਸਾਮਾਨ ਬਰਾਮਦ ਹੋਣ ਦੀ ਸੰਭਾਵਨਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਹਾਲ ਹੀ ਵਿਚ ਵਾਹਨਾਂ ਦੀ ਚੋਰੀ ਸੰਬੰਧੀ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਨੂੰ ਧਿਆਨ ਵਿਚ ਰੱਖਦਿਆਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਇਸ ਮਾਮਲੇ ਦੀ ਜਾਂਚ ਦੌਰਾਨ ਆਈ. ਟੀ. ਸਿਟੀ ਥਾਣੇ ਦੇ ਇੰਚਾਰਜ ਸਤਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਚੋਰੀ ਦੀਆਂ ਹੋਰ ਵਾਰਦਾਤਾਂ ਦਾ ਖ਼ੁਲਾਸਾ ਹੋਣ ਦੀ ਆਸ ਹੈ |

ਪਿਛਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ 'ਚ ਹੋਏ ਨਤਮਸਤਕ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।