05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦਰਸ਼ਨ ਸਿੰਘ ਸੈਣੀ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ 'ਚ ਹੋਏ ਨਤਮਸਤਕ <br/>

ਗੁਰਦੁਆਰਾ ਸ੍ਰੀ ਸੰਗਤ ਸਾਹਿਬ ਵਿਖੇ ਸਮਾਗਮ ਦੌਰਾਨ ਹਾਜ਼ਰੀ ਭਰਨ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਰਾਜਬੀਰ ਸਿੰਘ <br/> 06-11-2025
ਲਾਲੜੂ, 5 ਨਵੰਬਰ (ਰਾਜਬੀਰ ਸਿੰਘ)-ਸੀਨੀਅਰ ਭਾਜਪਾ ਆਗੂ ਤੇ ਸਮਾਜ ਸੇਵੀ ਗੁਰਦਰਸਨ ਸਿੰਘ ਸੈਣੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਲੜੂ ਖੇਤਰ ਦੇ ਵੱਖ-ਵੱਖ ਗੁਰੂ-ਘਰਾਂ ਵਿਖੇ ਨਤਮਸਤਕ ਹੋਏ | ਇਸ ਮੌਕੇ ਜਿਥੇ ਉਨ੍ਹਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੀਸ ਝੁਕਾ ਕੇ ਪ੍ਰਣਾਮ ਕੀਤਾ, ਉਥੇ ਹੀ ਸੰਗਤਾਂ ਨੂੰ ਗੁਰੂ ਸਾਹਿਬ ਦੇ ਲੜ ਲੱਗਣ ਦਾ ਸੱਦਾ ਵੀ ਦਿੱਤਾ | ਇਸ ਦੌਰਾਨ ਲਾਲੜੂ ਮੰਡੀ ਦੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁਰਦਰਸ਼ਨ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਕਿਰਤ ਕਰਨ, ਵੰਡ ਛਕਣ ਤੇ ਨਾਮ ਜਪਣ ਦਾ ਮਾਨਵਤਾਵਾਦੀ ਸੰਦੇਸ਼ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਲੋੜ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਲਜਾਰ ਸਿੰਘ ਟਿਵਾਣਾ, ਹਰਪ੍ਰੀਤ ਸਿੰਘ ਟਿੰਕੂ, ਪੁਸ਼ਪਿੰਦਰ ਮਹਿਤਾ, ਦਿਆਲ ਸਿੰਘ ਸੈਣੀ, ਦਵਿੰਦਰ ਸਿੰਘ ਧਨੌਨੀ ਤੇ ਹਰਦੀਪ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਬਲੈਰੋ ਚਾਲਕ ਦੀ ਮੌਤ, ਮਾਮਲਾ ਦਰਜ ਅਗਲੀ ਖ਼ਬਰ ਪੁਲਿਸ ਵਲੋਂ 2 ਨੇਪਾਲੀ ਗਿ੍ਫ਼ਤਾਰ, ਚੋਰੀ ਦੀਆਂ ਦੋ ਐਕਟਿਵਾ ਤੇ ਹੋਰ ਸਾਮਾਨ ਬਰਾਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।