05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

'ਯੁੱਧ ਨਸ਼ਿਆਂ ਵਿਰੁੱਧ' 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ ਤੇ 3.5 ਲੱਖ ਦੀ ਡਰੱਗ ਮਨੀ ਸਮੇਤ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 06-11-2025
ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿਚ 97 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਉਪਰੰਤ 74 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ | ਇਸ ਦੇ ਨਾਲ 249 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 35,377 ਹੋ ਗਈ ਹੈ |
ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 1.3 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 28 ਕਿਲੋ ਭੁੱਕੀ, 14,959 ਨਸ਼ੀਲੀਆਂ ਗੋਲੀਆਂ ਅਤੇ 3.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ |
69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 381 ਥਾਵਾਂ ਤੇ ਛਾਪੇਮਾਰੀ ਕੀਤੀ ਹੈ | ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 371 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ | ਸੂਬਾ ਸਰਕਾਰ ਨੇ ਰਾਜ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ-ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ 'ਨਸ਼ਾ ਛੁਡਾਉਣ' ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਬਲੈਰੋ ਚਾਲਕ ਦੀ ਮੌਤ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।