ਚੰਡੀਗੜ੍ਹ, 5 ਨਵੰਬਰ (ਮਾਰਕੰਡਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਯੂਨੀਵਰਸਿਟੀ ਵਿਚ ਲੱਗੇ ਧਰਨੇ ਵਾਲੀ ਜਗ੍ਹਾ 'ਤੇ ਮਨਾਇਆ ਗਿਆ | ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 'ਯੂਨੀਵਰਸਿਟੀ ਬਚਾਓ ਮੋਰਚਾ' ਉਪ ਕੁਲਪਤੀ ਦੇ ਦਫ਼ਤਰ ਦੇ ਗੇਟ ਅੱਗੇ ਚੱਲ ਰਿਹਾ ਹੈ, ਜਿਸ ਦਾ ਅੱਜ ਦੂਸਰਾ ਦਿਨ ਹੈ | ਇਸੇ ਉਪਰੰਤ ਸੈਨੇਟ ਚੋਣਾਂ ਬਹਾਲ ਕਰਵਾਉਣ ਲਈ ਲੱਗੇ ਧਰਨੇ ਵਿਚ ਵਿਦਿਆਰਥੀਆਂ ਜਥੇਬੰਦੀਆਂ ਨੇ ਇੱਕਠੇ ਹੋ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਰਧਾ ਨਾਲ ਮਨਾਇਆ ਗਿਆ | ਇਸੇ ਮੌਕੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀ ਜੱਥੇਬੰਦੀ ਸੱਥ ਦੇ ਆਗੂ ਦਰਸ਼ਨਪ੍ਰੀਤ ਸਿੰਘ ਅਤੇ ਹੋਰ ਵਿਦਿਆਰਥੀਆ ਨੇ ਦੱਸਿਆ ਕਿ ਧਰਨੇ ਵਾਲੀ ਥਾਂ 'ਚ ਦੀਵੇ ਅਤੇ ਮੋਮਬੱਤੀਆਂ ਦੀ ਰੌਸ਼ਨੀ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਦਿਹਾੜਾ ਤੇ ਕੇਂਦਰ ਸਰਕਾਰ ਨੂੰ ਸੱਚ ਅਤੇ ਇਨਸਾਫ਼ ਲਈ ਅੱਗੇ ਆਉਣ ਲਈ ਅਗਾਹ ਕੀਤਾ |