05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 06-11-2025

 ਖਰੜ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਗੁਰੂ-ਘਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਖਰੜ, 5 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਖਰੜ ਸ਼ਹਿਰ ਦੇ ਨੇੜਲੇ ਪਿੰਡਾਂ ਦੇ ਗੁਰੂ-ਘਰਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਬਡਾਲਾ ਰੋਡ ਖਰੜ ਤੋਂ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਵੱਖ-ਵੱਖ ਕਾਲੋਨੀਆਂ 'ਚੋਂ ਦੀ ਹੁੰਦਾ ਹੋਇਆ ਗੁਲਮੋਹਰ ਸਿਟੀ ਵਿਖੇ ਪੁੱਜਿਆ, ਜਿੱਥੇ ਗੁਲਮੋਹਰ ਸੁਸਾਇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਛੀਨਾ, ਚੇਅਰਮੈਨ ਕਿ੍ਪਾਲ ਸਿੰਘ ਗਿੱਲ, ਜਨਰਲ ਸਕੱਤਰ ਨਵਦੀਪ ਸਿੰਘ, ਸਿਮਰਨਜੀਤ ਸਿੰਘ, ਸੰਤੋਖ ਸਿੰਘ, ਜਗਜੀਤ ਸਿੰਘ, ਮਦਨ ਸਿੰਘ ਅਤੇ ਜਗਦੀਪ ਸਿੰਘ ਗਿੱਲ ਵਲੋਂ ਪੰਜ ਪਿਆਰਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸੇ ਦੌਰਾਨ ਸੀਨੀਅਰ ਸਿਟੀਜਨ ਸੱਥ ਰੇਲਵੇ ਸਟੇਸ਼ਨ ਦੇ ਜਨਰਲ ਸਕੱਤਰ ਸ਼ੀਤਲ ਸਿੰਘ ਸਮੇਤ ਹੋਰਨਾਂ ਮੈਂਬਰਾਂ ਵਲੋਂ ਵੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਵਿਖੇ ਵੀ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ, ਜਦਕਿ ਗੁਰਦੁਆਰਾ ਸਾਹਿਬ ਦੇ ਕਥਾ-ਵਾਚਕ ਹੈੱਡ ਗ੍ਰੰਥੀ ਗਿਆਨੀ ਗੁਰਚਰਨ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਜੀਵਨੀ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਤੋਂ ਬਾਅਦ ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ, ਹਲਕਾ ਵਿਧਾਇਕ ਅਨਮੋਲ ਗਗਨਮਾਨ, ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਬੱਬੂ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸੇ ਦੌਰਾਨ ਸਨਾਤਨ ਧਰਮ ਮੰਦਰ ਦੇ ਪ੍ਰਧਾਨ ਕੇ. ਕੇ. ਸ਼ਰਮਾ ਤੇ ਹਰਪ੍ਰੀਤ ਸਿੰਘ ਗੁਜਰਾਲ ਅਕਾਲੀ ਆਗੂ ਵਲੋਂ ਵੀ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ, ਜਿਨ੍ਹਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਗੁਰਦੁਆਰਾ ਦੁੱਖ ਨਿਵਾਰਨ ਰਣਜੀਤ ਨਗਰ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਕੀਰਤਨ ਤੇ ਗੁਰ-ਇਤਿਹਾਸ ਦੁਆਰਾ ਨਿਹਾਲ ਕੀਤਾ ਗਿਆ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨੌਜਵਾਨਾਂ ਵਲੋਂ ਸੰਗਤਾਂ ਲਈ ਦੁੱਧ ਤੇ ਪਕੌੜਿਆਂ ਦਾ ਲੰਗਰ ਲਗਾਇਆ ਗਿਆ |
ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਖਰੜ, (ਗੁਰਮੁੱਖ ਸਿੰਘ ਮਾਨ)-ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਇਕ ਸਮਾਗਮ ਕਰਵਾਇਆ | ਇਸ ਮੌਕੇ ਸਭ ਤੋਂ ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਸ ਉਪਰੰਤ ਭਾਈ ਜਗਤਾਰ ਸਿੰਘ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਢਾਡੀ ਜਥਾ ਭਾਈ ਚਰਨਜੀਤ ਸਿੰਘ ਚੰਨੀ ਰਸਨਹੇੜੀ ਵਾਲਿਆਂ ਵਲੋਂ ਸਿੱਖ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਇਸ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਵੱਖ-ਵੱਖ ਧਾਰਮਿਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਦੀ ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਜਨਰਲ ਮੈਨੇਜ਼ਰ ਹਰਬੰਸ ਸਿੰਘ ਕੰਧੋਲਾ, ਸਾਬਕਾ ਐਸ. ਜੀ. ਪੀ. ਸੀ. ਮੈਬਰ ਭਜ਼ਨ ਸਿੰਘ ਸ਼ੇਰਗਿੱਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਬਕਾ ਵਿਦਿਆਰਥੀ ਖਾਲਸਾ ਸੀ. ਸੈ. ਸਕੂਲ ਸੰਸਥਾ ਖਰੜ ਵਲੋਂ ਫਰੂਟ ਚਾਟ ਦਾ ਲੰਗਰ ਅਤੇ ਸ੍ਰੀ ਰਾਮ ਲੀਲ੍ਹਾ ਕਲੱਬ, ਲਾਇਨਜ਼ ਕਲੱਬ ਖਰੜ ਸਿਟੀ, ਕਿ੍ਕਟ ਐਸੋਸੀਏਸ਼ਨ ਸਮੇਤ ਹੋਰ ਸੰਸਥਾਵਾਂ ਵਲੋਂ ਲੰਗਰ ਵਿਚ ਪਾਣੀ ਦੀ ਸੇਵਾ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਸਬੀਰ ਸਿੰਘ ਧਨੋਆ ਨੇ ਸਮੂਹ ਸੰਗਤਾਂ, ਦਾਨੀ ਸੱਜਣਾਂ, ਸਕੂਲ ਸਟਾਫ ਅਤੇ ਹੋਰਨਾਂ ਦਾ ਧੰਨਵਾਦ ਕੀਤਾ |
ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰੂ-ਘਰਾਂ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਮਾਜਰੀ, (ਕੁਲਵੰਤ ਸਿੰਘ ਧੀਮਾਨ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ ਅਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਦੋ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਨਜੀਤ ਸਿੰਘ, ਭਾਈ ਸੰਜੀਵ ਸਿੰਘ ਤੇ ਭਾਈ ਰਾਜਵੀਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ, ਜਦਕਿ ਗਿਆਨੀ ਮਲਕੀਤ ਸਿੰਘ ਬੀ. ਏ. ਦੇ ਢਾਡੀ ਜਥੇ ਵਲੋਂ ਢਾਡੀ ਵਾਰਾਂ ਦੁਆਰਾ ਸੰਗਤਾਂ ਨਿਹਾਲ ਕੀਤਾ ਗਿਆ | ਇਸੇ ਦੌਰਾਨ ਪ੍ਰਧਾਨ ਸੁਖਵਿੰਦਰ ਸਿੰਘ ਤੇ ਮਨਦੀਪ ਸਿੰਘ ਖਿਜ਼ਰਾਬਾਦ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਪਿਛਲੇ 10 ਦਿਨਾਂ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਸਨ ਅਤੇ ਪਿੰਡ ਦੇ ਕਰੀਬ 47 ਪਰਿਵਾਰਾਂ ਸਮੇਤ ਵੱਖ-ਵੱਖ ਕਲੱਬਾਂ ਵਲੋਂ ਰੋਜ਼ਾਨਾ ਪ੍ਰਭਾਤ ਫੇਰੀਆਂ 'ਚ ਸ਼ਾਮਿਲ ਸੰਗਤਾਂ ਵਿਚਕਾਰ ਚਾਹ- ਬਰੈਡ ਤੇ ਫ਼ਲਾਂ ਦੇ ਲੰਗਰ ਵਰਤਾਏ ਗਏ | ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਅਤੇ ਪ੍ਰਭਾਤ ਫੇਰੀਆਂ ਦੌਰਾਨ ਸੰਗਤਾਂ ਲਈ ਲੰਗਰ ਲਗਾਉਣ ਵਾਲੇ ਪਰਿਵਾਰਾਂ ਸਮੇਤ ਗਿਆਨੀ ਮਲਕੀਤ ਸਿੰਘ ਬੀ. ਏ. ਦੇ ਢਾਡੀ ਜਥੇ ਅਤੇ ਕੀਰਤਨੀ ਜਥੇ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ, ਮੈਂਬਰ ਗੁਰਮੀਤ ਸਿੰਘ ਡਾਇਰੈਕਟਰ ਮਿਲਕ ਪਲਾਂਟ ਮੁਹਾਲੀ, ਮਨਦੀਪ ਸਿੰਘ ਖਿਜ਼ਰਾਬਾਦ, ਬਲਦੇਵ ਸਿੰਘ ਖਿਜ਼ਰਾਬਾਦ, ਗਿਆਨੀ ਅਮਰ ਸਿੰਘ ਅਕਾਲੀ, ਜਸਪਾਲ ਸਿੰਘ ਖਿਜ਼ਰਾਬਾਦ, ਜਸਵਿੰਦਰ ਸਿੰਘ ਖਿਜ਼ਰਾਬਾਦ, ਮਾ. ਹਰਮਿੰਦਰ ਸਿੰਘ, ਜਸਪਾਲ ਸਿੰਘ ਪਾਲੀ, ਪ੍ਰੀਤਮ ਸਿੰਘ ਅਕਾਲੀ, ਗੁਰਮੁੁੱਖ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ ਤੇ ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |
ਕੁਰਾਲੀ ਸ਼ਹਿਰ ਅਤੇ ਨੇੜਲੇ ਖੇਤਰ ਦੇ ਪਿੰਡਾਂ 'ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਕੁਰਾਲੀ, (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸਥਾਨਕ ਸ਼ਹਿਰ ਅਤੇ ਖੇਤਰ ਦੇ ਪਿੰਡਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਮੁੱਖ ਸਮਾਗਮ ਸਥਾਨਕ ਗੁਰਦੁਆਰਾ ਸ੍ਰੀ ਹਰਿਗੋਬਿੰਦਗ ੜ੍ਹ ਸਾਹਿਬ ਵਿਖੇ ਹੋਇਆ | ਸਮੁੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਪਿ੍ੰ. ਸਵਰਨ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਚਰਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਏ ਗਏ ਜਿਨ੍ਹਾਂ ਦੌਰਾਨ ਭਾਈ ਬਿਧੀ ਸਿੰਘ-ਭਾਈ ਕਸ਼ਮੀਰਾ ਸਿੰਘ, ਕਥਾ-ਵਾਚਕ ਗਿਆਨੀ ਸੁਖਵਿੰਦਰ ਸਿੰਘ ਖੁਜਾਲਾ, ਭਾਈ ਗੁਰਮੀਤ ਸਿੰਘ ਸੋਹਾਣਾ, ਭਾਈ ਕੰਵਰ ਹਰਮਿੰਦਰ ਸਿੰਘ ਰੋਪੜ ਵਾਲਿਆਂ ਆਦਿ ਦੇ ਜਥਿਆਂ ਵਲੋਂ ਕੀਰਤਨ ਤੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਂਸਲ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਆਦਿ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਖ਼ਾਲਸਾ, ਪਾਲ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ ਤੇ ਗ੍ਰੰਥੀ ਸਿੰਘ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ | ਇਸੇ ਲੜੀ ਤਹਿਤ ਨੇੜਲੇ ਪਿੰਡਾਂ ਸਿੰਘਪੁਰਾ, ਚਰਹੇੜੀ, ਚਿੰਤਗੜ੍ਹ, ਭਾਗੋਮਾਜਰਾ, ਭੂਪਨਗਰ, ਚਤਾਮਲੀ, ਨਿਹੋਲਕਾ ਅਤੇ ਕਿਸ਼ਨਪੁਰਾ ਆਦਿ ਵਿਖੇ ਵੀ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਏ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਐੱਸ. ਏ. ਐੱਸ. ਨਗਰ, (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਪਰਉਪਕਾਰ ਸਿੰਘ ਨਕੋਦਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਜੀਵਨ ਬਿ੍ਤਾਂਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਤੋਂ ਬਾਅਦ ਜਥੇ ਭਾਈ ਲਖਵਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਤੇ ਭਾਈ ਸਤਨਾਮ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਜਥੇ. ਬਾਬਾ ਨਰਿੰਦਰ ਸਿੰਘ ਬੁੱਢਾ ਦਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੁਆਰਾ ਸਮੁੱਚੀ ਮਾਨਵਤਾ ਦੇ ਭਲੇ ਲਈ ਕੀਤੀਆਂ ਚਾਰ ਉਦਾਸੀਆਂ ਤੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸੇ ਦੌਰਾਨ ਭਾਈ ਹਰਪਾਲ ਸਿੰਘ, ਭਾਈ ਲਵਪ੍ਰੀਤ ਸਿੰਘ, ਭਾਈ ਮਨਜੀਤ ਸਿੰਘ ਲੁਧਿਆਣਾ ਵਾਲਿਆਂ, ਮਿੱਤਰ ਪਿਆਰੇ ਨੂੰ ਕੀਰਤਨੀ ਜਥੇ, ਭਾਈ ਅਮਰਜੀਤ ਸਿੰਘ ਖ਼ਾਲਸਾ, ਭਾਈ ਜਤਿੰਦਰ ਸਿੰਘ, ਭਾਈ ਜਸਵਿੰਦਰ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਤੇ ਭਾਈ ਗੁਰਨਾਮ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਇਸ ਮੌਕੇ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਸਮਾਗਮ ਦੌਰਾਨ ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-79 ਮੁਹਾਲੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਐੱਸ. ਏ. ਐੱਸ. ਨਗਰ, (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖੇਤਰ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਬੀਬੀਆਂ ਦੇ ਜਥੇ, ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਦੇ ਜਥੇ ਤੇ ਭਾਈ ਜਸਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਬਾਅਦ ਗੁਰੂ-ਘਰ ਦੇ ਹੈੱਡ ਗ੍ਰੰਥੀ ਕਸ਼ਮੀਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸੇ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਦਾਨੀ ਸੱਜਣਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ, ਜਦਕਿ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਸੰਗਤਾਂ 'ਚ ਚਾਹ-ਪਕੌੜਿਆਂ ਤੇ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ, ਹਰਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਬਲਿਹਾਰ ਸਿੰਘ, ਉਜਾਗਰ ਸਿੰਘ, ਹਰਜਿੰਦਰਪਾਲ ਸਿੰਘ, ਬਿ੍ਗੇਡੀਅਰ ਅਰੋੜਾ, ਜਗਮੋਹਨ ਸਿੰਘ, ਧਰਮਵੀਰ ਸਿੰਘ, ਸੁੱਚਾ ਸਿੰਘ, ਅਵਤਾਰ ਸਿੰਘ, ਸਾਬਕਾ ਪ੍ਰਧਾਨ ਅਮਰੀਕ ਸਿੰਘ, ਬੀਰਇੰਦਰ ਸਿੰਘ, ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀਆਂ ਮੈਂਬਰਾਂ ਬੀਬੀ ਰਮਿੰਦਰ
(ਬਾਕੀ ਸਫ਼ਾ 8 'ਤੇ)

(ਸਫ਼ਾ 7 ਦੀ ਬਾਕੀ)
ਕੌਰ, ਅਬਿਨਾਸ਼ ਕੌਰ, ਬਲਜੀਤ ਕੌਰ, ਗੁਰਅੰਮਿ੍ਤ ਕੌਰ, ਸੁਰਿੰਦਰ ਕੌਰ, ਡਾ. ਮਦਨਜੀਤ ਕੌਰ ਸਹੋਤਾ ਤੇ ਅਮਨਪ੍ਰੀਤ ਕੌਰ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਕੌਂਸਲਰ ਬਹਾਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ
ਕੁਰਾਲੀ, (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ਼ਹਿਰ ਦੇ ਚੰਡੀਗੜ੍ਹ ਮਾਰਗ 'ਤੇ ਸਮਾਜ ਸੇਵੀ ਤੇ ਕੌਂਸਲਰ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੜਕਸਾਰ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਤੋਂ ਪਹੁੰਚੀ ਪ੍ਰਭਾਤ ਫੇਰੀ ਦਾ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਵਿਚ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਤੋਂ ਬਾਅਦ ਭਾਈ ਦਿਲਬਾਗ ਸਿੰਘ ਹਜ਼ੂਰੀ ਰਾਗੀ ਸ੍ਰੀ ਫ਼ਤਹਿਗੜ੍ਹ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸੇ ਦੌਰਾਨ ਸਮਾਜ ਸੇਵੀ ਪ੍ਰੇਮ ਸਿੰਘ ਵਲੋਂ ਰਾਗੀ ਜਥੇ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ 'ਚ ਭਾਵਨਾ ਸ਼ਰਮਾ ਕੌਂਸਲਰ, ਖੁਸ਼ਬੀਰ ਸਿੰਘ ਹੈਪੀ ਕੌਂਸਲਰ, ਚੇਅਰਮੈਨ ਹਰੀਸ਼ ਰਾਣਾ, ਨਵਦੀਪ ਸਿੰਘ ਸੈਣੀ, ਐਡਵੋਕੇਟ ਗੁਰਪ੍ਰੀਤ ਸਿੰਘ, ਐਡਵੋਕੇਟ ਗੁਨਰਾਜ ਸਿੰਘ ਭਾਟੀਆ, ਪ੍ਰਦੀਪ ਰੂੜਾ, ਰਾਕੇਸ਼ ਕਾਲੀਆ, ਅਵਤਾਰ ਸਿੰਘ ਕਲਸੀ, ਬਲਜੀਤ ਸਿੰਘ ਮੁੰਡੇ, ਬਚਿੱਤਰ ਸਿੰਘ ਓ. ਕੇ., ਮਲਕੀਤ ਸਿੰਘ ਓ. ਕੇ., ਪਿ੍ੰ. ਸਵਰਨ ਸਿੰਘ, ਡਾ. ਅਸ਼ਵਨੀ ਸ਼ਰਮਾ, ਗੁਰਮੇਲ ਸਿੰਘ ਪਾਬਲਾ, ਨੰਬਰਦਾਰ ਗੁਰਚਰਨ ਸਿੰਘ, ਲੱਕੀ ਕਲਸੀ, ਵਿਨੋਦ ਧੀਮਾਨ, ਮੋਹਿਤ ਧੀਮਾਨ, ਮਾਸਟਰ ਗੁਰਮੁੱਖ ਸਿੰਘ, ਗਿਆਨੀ ਸੁਰਜੀਤ ਸਿੰਘ ਚਨਾਲੋਂ, ਪਿ੍ੰਸ ਟੌਹੜਾ, ਬਲਵਿੰਦਰ ਸਿੰਘ ਹੈਡ ਗ੍ਰੰਥੀ ਤੇ ਰਾਜਿੰਦਰ ਸਿੰਘ ਬੱਬੂ ਸਮੇਤ ਵੱਡੀ ਗਿਣਤੀ ਸੰਗਤਾਂ ਵਲੋਂ ਹਾਜ਼ਰੀ ਲੁਆਈ ਗਈ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ |
ਵਿੱਦਿਆ ਵੈਲੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਖਰੜ, (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ | ਇਸੇ ਦੌਰਾਨ ਸਕੂਲ ਪਿ੍ੰ. ਡਾ. ਸੁਮਨ ਲਤਾ ਨੇ ਹਾਜ਼ਰੀਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਸੱਚ ਦੇ ਰਾਹ 'ਤੇ ਚੱਲਣ, ਨਿਮਰਤਾ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ ਹੈ, ਲਿਹਾਜ਼ਾ ਸਾਨੂੰ ਇਨ੍ਹਾਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨਾ ਚਾਹੀਦਾ ਹੈ | ਸਮਾਗਮ 'ਚ ਸਕੂਲ ਦੀ ਚੇਅਰਪਰਸਨ ਸੁਰਿੰਦਰ ਕੌਰ ਤੇ ਡਾਇਰੈਕਟਰ ਸਿਮਰਪ੍ਰੀਤ ਸਿੰਘ ਨੇ ਵੀ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਐੱਸ. ਏ. ਐੱਸ. ਨਗਰ, (ਤਰਵਿੰਦਰ ਸਿੰਘ ਬੈਨੀਪਾਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਿਪਤ ਪਿੰਡ ਭਾਗੋਮਾਜਰਾ ਦੇ ਗੁਰਦੁਆਰਾ ਸਾਹਿਬ ਵਲੋਂ ਨਗਰ ਕੀਰਤਨ ਸਜਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰੂ-ਘਰ ਵਿਖੇ ਸਵੇਰ ਸਮੇਂ ਪਾਠ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸਾਹਿਬ ਪਿੰਡ ਭਾਗੋਮਾਜਰਾ ਤੋਂ ਚੱਲ ਕੇ ਗੁਰਦੁਆਰਾ ਪਿੰਡ ਬੈਰੋਂਪੁਰ ਤੇ ਗੁਰਦੁਆਰਾ ਸਿੰਘ ਸ਼ਹੀਦਾਂ ਮਾਣਕ ਮਾਜਰਾ ਨੂੰ ਹੁੰਦਾ ਹੋਇਆ ਵਾਪਸ ਪਿੰਡ ਭਾਗੋਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਨਿਹੰਗ ਸਿੰਘਾਂ ਤੇ ਬੱਚਿਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ, ਜਦਕਿ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ ਗਿਆ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ ਰਸਤੇ 'ਚ ਗੁਰੂ-ਘਰ ਦੇ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਤੇ ਥਾਂ-ਥਾਂ 'ਤੇ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ |
ਪ੍ਰਕਾਸ਼ ਪੁਰਬ ਦੀ ਖੁਸ਼ੀ ਲੱਡੂਆਂ ਦਾ ਪ੍ਰਸ਼ਾਦ ਵੰਡਿਆ
ਕੁਰਾਲੀ, (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸਥਾਨਕ ਸ਼ਹਿਰ ਦੇ ਮੁੱਖ ਬਾਜ਼ਾਰ 'ਚ ਦੁਕਾਨਦਾਰਾਂ ਵਲੋਂ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ | ਸਮਾਜ ਸੇਵੀ ਭਾਟੀਆ ਪਰਿਵਾਰ ਦੇ ਸਹਿਯੋਗ ਨਾਲ ਪਵਨ ਕੁਮਾਰ ਸ਼ਰਮਾ ਵੇਰਕਾ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਰਾਣਾ ਭਾਟੀਆ, ਐਡਵੋਕੇਟ ਹਰਪ੍ਰੀਤ ਸਿੰਘ ਬਡਾਲੀ, ਪਰਮਿੰਦਰ ਸਿੰਘ ਚਰਹੇੜੀ, ਬਲਵਿੰਦਰ ਸਿੰਘ ਤੇ ਗੁਰੀ ਵਰਮਾ ਆਦਿ ਵਲੋਂ ਸੰਗਤਾਂ 'ਚ ਪ੍ਰਸ਼ਾਦ ਵੰਡਣ ਦੀ ਸੇਵਾ ਨਿਭਾਈ ਗਈ |
ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਗੁਰਦੁਆਰਿਆਂ 'ਚ ਨਤਮਸਤਕ ਹੋਏ ਵਿਧਾਇਕ ਕੁਲਜੀਤ ਰੰਧਾਵਾ
ਡੇਰਾਬੱਸੀ, (ਰਣਬੀਰ ਸਿੰਘ ਪੜ੍ਹੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਲਕਾ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅੱਜ ਇਲਾਕੇ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਈਸਾਪੁਰ ਰੌਣੀ, ਗੁਰਦੁਆਰਾ ਸਾਹਿਬ ਹੰਡੇਸਰਾ, ਗੁਰਦੁਆਰਾ ਸਾਹਿਬ ਪਾਤਸ਼ਾਹੀ 9ਵੀਂ ਅਤੇ 10ਵੀਂ ਹਮਾਯੂੰਪੁਰ ਤਸਿੰਬਲੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੜੋਤ, ਗੁਰਦੁਆਰਾ ਸ੍ਰੀ ਸਿੰਘ ਸਭਾ ਸ਼ਕਤੀ ਨਗਰ ਡੇਰਾਬੱਸੀ, ਗੁਰਦੁਆਰਾ ਦਿਹਾਤੀ ਸ੍ਰੀ ਗੁਰੂ ਸਿੰਘ ਸਭਾ ਅਤੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਵਿਚ ਨਤਮਸਤਕ ਹੋਏ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂਪੁਰਬ ਦੀਆਂ ਖੁਸ਼ੀਆਂ ਮਨਾਈਆਂ | ਅੱਜ ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਵਿਚ ਵਿਧਾਇਕ ਰੰਧਾਵਾ ਨੇ ਸੰਗਤ ਵਲੋਂ ਗੁਰਦੁਆਰੇ ਵਿਚ ਲੋਕਾਂ ਲਈ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਲੈਬ ਸਥਾਪਿਤ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਇਸ ਕਾਰਜ ਲਈ ਸੇਵਾ ਵਜੋਂ 1 ਲੱਖ ਰੁਪਏ ਦਾ ਯੋਗਦਾਨ ਦੇਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਸਾਨੂੰ ਸੱਚ, ਨਿਮਰਤਾ, ਭਾਈਚਾਰਕ ਅਤੇ ਨਿਰਸਵਾਰਥ ਸੇਵਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੇਵਾਦਾਰਾਂ ਦੀ ਨਿਰਸਵਾਰਥ ਸੇਵਾ ਦੀ ਵੀ ਸ਼ਲਾਘਾ ਕੀਤੀ | ਉਕਤ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸ਼ਬਦ ਕੀਰਤਨ ਨੇ ਮਾਹੌਲ ਵਿਚ ਰੂਹਾਨੀਅਤ ਪੈਦਾ ਕਰ ਦਿੱਤੀ |
ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਐੱਸ. ਏ. ਐੱਸ. ਨਗਰ, (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਫੇਜ਼-8 ਮੁਹਾਲੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਜਗਦੀਪ ਸਿੰਘ ਸਮੇਤ ਹੋਰ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਗੁਰੂ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ | ਇਸ ਤੋਂ ਬਾਅਦ ਭਾਈ ਭੁਪਿੰਦਰ ਸਿੰਘ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਲਈ ਗੁਰੂ ਚਰਨਾਂ 'ਚ ਅਰਦਾਸ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਵਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ, ਜਦਕਿ ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਵਲੋਂ ਸੰਗਤਾਂ ਨੂੰ ਗੁਰੂ ਜੀ ਵਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਸੰਬੰਧੀ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਰਾਜਿੰਦਰ ਸਿੰਘ ਟੌਹੜਾ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਜਗਜੀਤ ਸਿੰਘ ਲੇਖਾਕਾਰ, ਜਗਦੀਪ ਸਿੰਘ ਰੀ-ਕੀਪਰ, ਸਤਵਿੰਦਰ ਸਿੰਘ ਖ਼ਜ਼ਾਨਚੀ, ਭਜਨ ਸਿੰਘ ਤੇ ਦਲਜੀਤ ਸਿੰਘ ਸਮੇਤ ਖੇਤਰ ਦੀਆਂ ਸੰਗਤਾਂ ਹਾਜ਼ਰ ਸਨ |
ਲਾਲੜੂ ਖੇਤਰ 'ਚ ਪ੍ਰਕਾਸ਼ ਪੁਰਬ ਮਨਾਇਆ
ਲਾਲੜੂ, (ਰਾਜਬੀਰ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲਾਲੜੂ ਖੇਤਰ 'ਚ ਮਨਾਇਆ ਗਿਆ | ਇਸ ਲੜੀ ਤਹਿਤ ਪਿੰਡ ਲਾਲੜੂ, ਧਰਮਗੜ੍ਹ, ਸਰਦਾਰਪੁਰਾ, ਜਾਸਤਨਾਂ ਖੁਰਦ, ਸਿਤਾਰਪੁਰ, ਜੌਲਾ ਕਲਾਂ, ਰਾਮਗੜ੍ਹ ਰੁੜਕੀ, ਲਾਲੜੂ ਮੰਡੀ, ਰਾਣੀ ਮਾਜਰਾ, ਆਗਾਂਪੁਰ, ਜੜੌਤ, ਸਰਸੀਣੀ, ਬਟੌਲੀ, ਹੰਡੇਸਰਾ, ਬੜਾਣਾ, ਕੁਰਲੀ, ਬੜਾਣਾ, ਜਿਊਲੀ, ਹਮਾਂਯੂਪੁਰ, ਤਸਿੰਬਲੀ, ਡੈਹਰ, ਆਲਮਗੀਰ, ਟਿਵਾਣਾ, ਲੈਹਲੀ ਤੇ ਦੱਪਰ ਆਦਿ ਪਿੰਡਾਂ ਦੇ ਗੁਰੂ-ਘਰਾਂ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਦੌਰਾਨ ਪਿੰਡ ਧਰਮਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਕਿਰਤ ਕਰੋ, ਵੰਡ ਕੇ ਛਕੋ ਅਤੇ ਨਾਮ ਜਪੋ 'ਤੇ ਚੱਲਣ ਦਾ ਉਪਦੇਸ਼ ਦਿੱਤਾ ਗਿਆ | ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਕਲਾਂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਧਾਰਮਿਕ ਪ੍ਰੋਗਰਾਮ ਰਲ ਮਿਲ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ, ਖ਼ਜਾਨਚੀ ਮਨਦੀਪ ਸਿੰਘ, ਸੁਰਿੰਦਰ ਸਿੰਘ ਧਰਮਗੜ੍ਹ, ਮਾਸਟਰ ਨੈਬ ਸਿੰਘ, ਗੁਰਚਰਨ ਸਿੰਘ, ਹਰਦੀਪ ਸਿੰਘ, ਅਮਰਜੀਤ ਸਿੰਘ, ਹਰਬੰਸ ਸਿੰਘ, ਬਲਜੀਤ ਸਿੰਘ, ਕਿ੍ਸ਼ਨ ਸਿੰਘ, ਜਗਜੀਤ ਸਿੰਘ ਰੋਡਾ, ਸ਼ਿੰਦਰ ਸਿੰਘ ਤੇ ਹਰਨੇਕ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਪਿੰਡ ਆਗਾਂਪੁਰ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਏ ਗਏ ਸਮਾਗਮ ਦੌਰਾਨ ਗਿਆਨੀ ਸਤਨਾਮ ਸਿੰਘ ਅੰਬਾਲਾ ਵਾਲਿਆਂ ਵਲੋਂ ਸੰਗਤਾਂ ਨੂੰ ਕਥਾ-ਵਿਚਾਰਾਂ ਦੁਆਰਾ ਨਿਹਾਲ ਕੀਤਾ ਗਿਆ | ਉਨ੍ਹਾਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਵੀ ਦਿੱਤਾ | ਇਸ ਮੌਕੇ ਬਾਬਾ ਗੁਰਮੁੱਖ ਸਿੰਘ, ਬਾਬਾ ਕੁਲਦੀਪ ਸਿੰਘ ਖ਼ਾਲਸਾ ਬੁੱਢਾ ਦਲ, ਬਾਬਾ ਨਿਰਮੈਲ ਸਿੰਘ, ਬਾਬਾ ਗੁਰਜੀਤ ਸਿੰਘ, ਬਾਬਾ ਜਰਨੈਲ ਸਿੰਘ, ਕੁਲਵਿੰਦਰ ਸਿੰਘ ਨੰਬਰਦਾਰ, ਲਵਪ੍ਰੀਤ ਸਿੰਘ, ਦਵਿੰਦਰ ਸਿੰਘ ਤੇ ਹਰਬੀਰ ਸਿੰਘ ਮੁਹਾਲੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

 

ਪਿਛਲੀ ਖ਼ਬਰ ਧੋਖਾਧੜੀ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਚੰਡੀਗੜ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਡਿਜੀਟਲ ਅਰੇਸਟ ਘੁਟਾਲਿਆਂ ਖ਼ਿਲਾਫ਼ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।