06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਤੁਰੰਤ ਚੋਣਾਂ ਕਰਵਾਈਆਂ ਜਾਣ-ਰਾਜਿੰਦਰ ਸਿੰਘ ਬਡਹੇੜੀ

ਅਜੀਤ ਡੈਸਕ 06-11-2025
ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)- ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦੀ ਮਹਾਨ ਵਿੱਦਿਅਕ ਵਿਰਾਸਤ ਨੂੰ ਸਾਂਭੀ ਬੈਠੀ ਕਈ ਦਹਾਕਿਆਂ ਪੁਰਾਣੀ ਪੰਜਾਬ ਯੂਨੀਵਰਸਿਟੀ ਤੋਂ ਪੰਜਾਬ ਦਾ ਦਾਅਵਾ ਖ਼ਤਮ ਕਰਨ ਲਈ ਬਹੁਤ ਹੀ ਘਿਣਾਉਣਾ ਵਾਰ ਕੀਤਾ ਹੈ, ਜਿਸ ਨੂੰ ਪੰਜਾਬ ਦੇ ਗ਼ੈਰਤਮੰਦ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਕਰਦਿਆਂ ਕਿਹਾ ਕਿ 1882 ਵਿਚ ਅੰਗਰੇਜ਼ ਹਕੂਮਤ ਵਲੋਂ ਲਾਹੌਰ ਵਿਚ ਸਥਾਪਤ ਕੀਤੀ ਗਈ ਇਹ ਸੰਸਥਾ 1966 ਦੀ ਪੰਜਾਬ ਵੰਡ ਵੇਲੇ ਤੋਂ ਹੀ ਤੌਖਲਾ ਪੈਦਾ ਕਰਦੀ ਸੀ ਕਿ ਰਾਜਧਾਨੀ ਚੰਡੀਗੜ੍ਹ ਵਾਂਗ ਇਸ ਯੂਨੀਵਰਸਿਟੀ ਤੋਂ ਵੀ ਪੰਜਾਬ ਨੂੰ ਕਦੇ ਨਾ ਕਦੇ ਜ਼ਰੂਰ ਵਾਂਝਿਆਂ ਕਰ ਦਿੱਤਾ ਜਾਵੇਗਾ | ਇਸ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਵਿਚ ਲੈਣ ਲਈ ਕੇਂਦਰ ਸਰਕਾਰ ਨੇ ਉਹੀ ਦਿਨ ਚੁਣਿਆ ਹੈ, ਜਦੋਂ ਇਕ ਨਵੰਬਰ 1966 ਨੂੰ ਪੰਜਾਬੀ ਸੂਬਾ ਬਣਾਕੇ ਸਾਥੋਂ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕੇ ਖੋਹ ਲਏ ਗਏ ਸਨ | ਉਨ੍ਹਾਂ ਕਿਹਾ ਕਿ 59 ਸਾਲ ਪੁਰਾਣੇ ਲੋਕਤੰਤਰਿਕ ਪ੍ਰਬੰਧ ਨੂੰ ਖ਼ਤਮ ਕਰਨ ਲਈ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਕੇ ਸਿਰਫ ਪੰਜਾਬੀਆਂ ਦਾ ਜਮਹੂਰੀ ਹੱਕ ਹੀ ਨਹੀਂ ਖੋਹਿਆ, ਬਲਕਿ ਜ਼ਿਆਦਾਤਰ ਮੈਂਬਰਾਂ ਨੂੰ ਨਾਮਜ਼ਦ ਕਰਨ ਦੇ ਏਕਾਧਿਕਾਰ ਨਾਲ ਕੇਂਦਰ ਨੇ ਆਪਣੀ ਪੂਰੀ ਪਕੜ ਬਣਾ ਲਈ ਹੈ | ਬਡਹੇੜੀ ਨੇ ਕਿਹਾ ਕਿ ਜਿੰਨੀ ਛੇਤੀ ਹੋ ਸਕੇ ਪੁਰਾਣਾ ਪ੍ਰਬੰਧ ਬਹਾਲ ਕਰਕੇ ਸੈਨੇਟ ਅਤੇ ਸਿੰਡੀਕੇਟ ਦੀਆਂ ਚੋਣਾਂ ਕਰਵਾਈਆਂ ਜਾਣ |
ਪਿਛਲੀ ਖ਼ਬਰ ਕੈਂਟਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਚੰਡੀਗੜ੍ਹ ਦੇ ਨਾਲ ਲੱਗਦਾ ਕਸਬਾ ਨਵਾਂਗਰਾਓਾ ਦਾ ਖੇਤਰ ਮੁੱਢਲੀਆਂ ਸਹੂਲਤਾਂ ਪੱਖੋਂ ਜ਼ੀਰੋ- ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।