21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਚੰਡੀਗੜ੍ਹ 'ਚ ਪੰਜਾਬ ਕਲਾ ਭਵਨ ਵਿਖੇ ਤੇਰਾ ਸਿੰਘ ਚੰਨ ਯਾਦਗਾਰੀ ਸਾਹਿਤਕ ਮੇਲਾ 9 ਨੂੰ ਗੁਰਪ੍ਰੀਤ ਘੁੱਗੀ ਹੋਣਗੇ ਮੁੱਖ ਮਹਿਮਾਨ <br/>

ਮੇਲੇ ਦਾ ਪੋਸਟਰ ਜਾਰੀ ਕਰਦੇ ਹੋਏ ਨਿਰਦੇਸ਼ਕ ਸਮੀਪ ਕੰਗ, ਅਦਾਕਾਰ ਗੁਰਪ੍ਰੀਤ ਘੁੱਗੀ, ਭੁਪਿੰਦਰ ਸਿੰਘ ਮਲਿਕ ਤੇ ਦੀਪਕ ਸ਼ਰਮਾ ਚਨਾਰਥਲ | ਤਸਵੀਰ : ਕਮਲਜੀਤ ਸਿੰਘ <br/> 07-11-2025
ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ ਸਭਾ ਦੇ ਬਾਨੀ ਤੇਰਾ ਸਿੰਘ ਚੰਨ ਦੀ ਯਾਦ ਨੂੰ ਸਮਰਪਿਤ ਸਾਹਿਤਕ ਮੇਲਾ 9 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ | ਮੇਲੇ ਬਾਰੇ ਜਾਣਕਾਰੀ ਦਿੰਦਿਆਂ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਦੱਸਿਆ ਕਿ ਪੰਜਾਬ ਚਿੰਤਕ ਤੇ ਪ੍ਰਸਿੱਧ ਫ਼ਿਲਮ ਅਦਾਕਾਰ ਗੁਰਪ੍ਰੀਤ ਘੁੱਗੀ ਇਸ ਮੌਕੇ ਮੁੱਖ ਮਹਿਮਾਨ ਹੋਣਗੇ ਜਦ ਕਿ ਉਘੇ ਸਾਹਿਤਕਾਰ ਤੇ ਚਿੰਤਕ ਡਾ. ਸੁਖਦੇਵ ਸਿੰਘ ਸਿਰਸਾ ਮੁੱਖ ਬੁਲਾਰੇ ਹੋਣਗੇ | ਵਿਸ਼ੇਸ਼ ਮਹਿਮਾਨ ਪ੍ਰਸਿੱਧ ਗ਼ਜ਼ਲ ਗਾਇਕ ਸੁਰਜੀਤ ਸਿੰਘ ਧੀਰ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਹੋਣਗੇ ਜਿਨ੍ਹਾਂ ਵਲੋਂ ਤੇਰਾ ਸਿੰਘ ਚੰਨ ਦੀ ਸਾਹਿਤਕ ਅਤੇ ਜਥੇਬੰਦਕ ਦੇਣ ਬਾਰੇ ਗੱਲ ਕੀਤੀ ਜਾਵੇਗੀ | ਇਸ ਮੌਕੇ ਲੇਖਕ ਸਭਾ ਦੀਆਂ ਸਰਗਰਮੀਆਂ ਨੂੰ ਦਰਸਾਉਂਦਾ ਕਿਤਾਬਚਾ ਵੀ ਲੋਕ ਅਰਪਣ ਕੀਤਾ ਜਾਵੇਗਾ | ਇਸ ਦੇ ਨਾਲ ਹੀ ਸਾਹਿਤਕ ਮੇਲੇ ਦੌਰਾਨ ਜਿਥੇ ਤੇਰਾ ਸਿੰਘ ਚੰਨ ਯਾਦਗਾਰੀ ਸਨਮਾਨ ਭੇਟ ਕੀਤਾ ਜਾਵੇਗਾ ਉਥੇ ਹੀ ਦੋ ਵਿਸ਼ੇਸ਼ ਸਰੋਤਾ ਸਨਮਾਨ ਵੀ ਦਿੱਤੇ ਜਾਣਗੇ | ਮੇਲੇ 'ਚ ਪ੍ਰਸਿੱਧ ਲੋਕ ਗਾਇਕਾ ਡੌਲੀ ਸਿੰਘ ਗੀਤਾਂ ਦੀ ਮਹਿਫ਼ਲ ਸਜਾਉਣਗੇ | ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਸਮੂਹ ਸਾਹਿਤ ਪ੍ਰੇਮੀਆਂ ਨੂੰ ਇਸ ਮੇਲੇ ਵਿਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ | ਮੇਲੇ ਸਬੰਧੀ ਪ੍ਰਤਿਭਾਵਾਨ ਅਦਾਕਾਰ ਗੁਰਪ੍ਰੀਤ ਸਿੰਘ ਘੁੱਗੀ, ਪ੍ਰਸਿੱਧ ਨਿਰਦੇਸ਼ਕ ਸਮੀਪ ਕੰਗ, ਦੀਪਕ ਸ਼ਰਮਾ ਚਨਾਰਥਲ ਅਤੇ ਭੁਪਿੰਦਰ ਸਿੰਘ ਮਲਿਕ ਵਲੋਂ ਸਾਹਿਤਕ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 250ਵੇਂ ਦਿਨ 91 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਚੰਡੀਗੜ੍ਹ 'ਚ 14 ਤੋਂ ਸ਼ੁਰੂ ਹੋਵੇਗਾ ਮੈਕਮਾ ਐਕਸਪੋ ਦਾ 12ਵਾਂ ਸੰਮੇਲਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।