21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨਾਇਬ ਸੈਣੀ ਨੇ ਕਿ੍ਕਟਰ ਸ਼ੈਫਾਲੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਸੰਤ ਕਬੀਰ ਕੁਟੀਰ ਆਉਣ ਦਾ ਦਿੱਤਾ ਸੱਦਾ <br/>

ਅਜੀਤ ਡੈਸਕ 07-11-2025
ਚੰਡੀਗੜ੍ਹ, 6 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਿਲਾ ਕਿ੍ਕਟ ਟੀਮ ਦੀ ਸਟਾਰ ਖਿਡਾਰੀ ਤੇ ਹਰਿਆਣਾ ਦੀ ਬੇਟੀ ਸ਼ੇਫਾਲੀ ਵਰਮਾ ਨਾਲ ਫੋਨ 'ਤੇ ਗੱਲ ਕਰ ਮਹਿਲਾ ਕਿ੍ਕਟ ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ ਹੈ | ਮੁੱਖ ਮੰਤਰੀ ਨੇ ਫਾਈਨਲ ਮੁਕਾਬਲੇ 'ਚ ਉਨ੍ਹਾਂ ਦੇ ਪਲੇਅਰ ਆਫ਼ ਦ ਮੈਚ ਰਹਿਣ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਸ਼ਲਾਘਾ ਕੀਤੀ | ਮੁੱਖ ਮੰਤਰੀ ਨੇ ਕਿਹਾ ਕਿ ਸ਼ੇਫਾਲੀ ਵਰਮਾ ਦਾ ਪ੍ਰਦਰਸ਼ਨ ਸਿਰਫ਼ ਹਰਿਆਣਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਮਾਣ ਦਾ ਵਿਸ਼ਾ ਹੈ | ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਮਹਿਲਾਵਾਂ ਨੂੰ ਖੇਡਾਂ ਵਿਚ ਅੱਗੇ ਵਧਾਉਣ ਲਈ ਪ੍ਰਤੀਬੱਧ ਹੈ, ਅਤੇ ਸ਼ੇਫਾਲੀ ਵਰਗੀ ਬੇਟੀਆਂ ਨੇ ਪੂਰੀ ਦੁਨੀਆ ਵਿਚ ਰਾਜ ਦਾ ਨਾਂਅ ਰੌਸ਼ਨ ਕੀਤਾ ਹੈ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੇਫਾਲੀ ਵਰਮਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਸੰਤ ਕਬੀਰ ਕੁਟੀਰ ਆਉਣ ਦਾ ਸੱਦਾ ਵੀ ਦਿੱਤਾ |

ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ ਤਿੰਨ ਦਿਨਾ ਚੈਸਕੋਨ 2025 ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ -ਮਾਮਲਾ ਸਾਲ 2021 'ਚ ਹੋਏ ਸਤਨਾਮ ਸਿੰਘ ਦੇ ਕਤਲ ਦਾ- ਇਰਾਦਾ ਕਤਲ ਮਾਮਲੇ 'ਚੋਂ 10 ਵਿਅਕਤੀ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।