21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 07-11-2025
ਜ਼ੀਰਕਪੁਰ, 6 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਕਥਿਤ ਤੌਰ 'ਤੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਆਹੁਤਾ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਲੱਕੀ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ, ਜੋ ਕਿ ਹਾਲੇ ਫ਼ਰਾਰ ਦੱਸਿਆ ਜਾ ਰਿਹਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਪੀੜਤ ਔਰਤ, ਜੋ ਕਿ ਮੂਲ ਰੂਪ 'ਚ ਜੰਮੂ ਦੀ ਰਹਿਣ ਵਾਲੀ ਹੈ, ਨੇ ਦੱਸਿਆ ਹੈ ਕਿ ਉਹ ਹਰਵਿੰਦਰ ਸਿੰਘ ਉਰਫ਼ ਲੱਕੀ ਨੂੰ ਲਗਪਗ ਇਕ ਸਾਲ ਪਹਿਲਾਂ ਨੌਕਰੀ ਦੀ ਭਾਲ ਵਿਚ ਮਿਲੀ ਸੀ | ਕੁਝ ਦਿਨਾਂ ਦੀ ਗੱਲਬਾਤ ਤੋਂ ਬਾਅਦ ਹਰਵਿੰਦਰ ਸਿੰਘ ਲੱਕੀ ਨੇ ਉਸ ਨੂੰ ਆਪਣੇ ਦਫ਼ਤਰ ਵਿਚ ਨੌਕਰੀ 'ਤੇ ਰੱਖਣ ਦਾ ਭਰੋਸਾ ਦਿੱਤਾ ਅਤੇ ਇਸ ਤੋਂ ਕੁਝ ਦਿਨਾਂ ਬਾਅਦ ਜੰਮੂ ਤੋਂ ਬੁਲਾ ਕੇ ਹਰਵਿੰਦਰ ਨੇ ਉਸ ਨੂੰ ਆਪਣੇ ਫਲੈਟ 'ਚ ਰੱਖ ਲਿਆ | ਕੁਝ ਸਮੇਂ ਬਾਅਦ ਉਨ੍ਹਾਂ ਦੀ ਦੋਸਤੀ ਪਿਆਰ ਵਿਚ ਬਦਲ ਗਈ ਅਤੇ ਲਗਪਗ ਚਾਰ ਮਹੀਨਿਆਂ ਬਾਅਦ ਪੀੜਤਾ ਨੂੰ ਪਤਾ ਚੱਲਿਆ ਕਿ ਹਰਵਿੰਦਰ ਸਿੰਘ ਉਰਫ਼ ਲੱਕੀ ਪਹਿਲਾਂ ਹੀ ਵਿਆਹਿਆ ਹੋਇਆ ਹੈ ਤੇ ਉਸ ਦਾ ਇਕ ਪੁੱਤਰ ਵੀ ਹੈ | ਇਸ ਸੰਬੰਧੀ ਪੁੱਛੇ ਜਾਣ 'ਤੇ ਲੱਕੀ ਨੇ ਪੀੜਤਾ ਨੂੰ ਦੱਸਿਆ ਕਿ ਉਸ ਨੇ ਆਪਣੀ ਪਹਿਲੀ ਪਤਨੀ ਨੂੰ ਤਲਾਕ ਦਿੱਤਾ ਹੋਇਆ ਹੈ ਤੇ ਉਹ ਉਸ ਨਾਲ ਵਿਆਹ ਕਰੇਗਾ | ਉਸ 'ਤੇ ਭਰੋਸਾ ਕਰਕੇ ਉਹ ਦੁਬਾਰਾ ਉਸ ਨਾਲ ਰਹਿਣ ਲੱਗ ਪਈ | ਇਸ ਦੌਰਾਨ ਉਸ ਨੇ ਕਈ ਵਾਰ ਉਸ ਨਾਲ ਜਬਰ-ਜਨਾਹ ਕੀਤਾ ਤੇ ਕੁਝ ਸਮੇਂ ਬਾਅਦ ਹਰਵਿੰਦਰ ਸਿੰਘ ਨੇ ਉਸ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਤੇ ਛੋਟੀਆਂ-ਛੋਟੀਆਂ ਗੱਲਾਂ 'ਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਕੁਝ ਦਿਨ ਪਹਿਲਾਂ ਲੱਕੀ ਆਪਣਾ ਸਾਮਾਨ ਲੈ ਕੇ ਚਲਾ ਗਿਆ ਤੇ ਵਾਪਸ ਨਹੀਂ ਆਇਆ | ਜਦੋਂ ਉਹ ਪੁੱਛਣ ਲਈ ਉਸ ਦੇ ਕੰਮ ਵਾਲੀ ਥਾਂ 'ਤੇ ਗਈ ਤਾਂ ਦਫ਼ਤਰ ਬੰਦ ਸੀ | ਪੀੜਤ ਲੜਕੀ ਨੇ ਦੋਸ਼ ਲਗਾਇਆ ਕਿ ਲੱਕੀ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕੀਤਾ ਹੈ | ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਇਮੀਗ੍ਰੇਸ਼ਨ ਕੰਸਲਟੈਂਸੀ ਦੀ ਆੜ ਹੇਠ ਕੀਤੀ ਜਾ ਰਹੀ ਹੈ ਮਨੁੱਖੀ ਤਸਕਰੀ-ਹਾਈ ਕੋਰਟ <br/> ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ 3 ਮਹੀਨਿਆਂ ਲਈ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।