21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵੰਡਰ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਕੁਰਾਲੀ ਦੇ ਵੰਡਰ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਸ਼ਬਦ ਗਾਇਨ ਕਰਦੇ ਹੋਏ ਬੱਚੇ | ਤਸਵੀਰ : ਹਰਪ੍ਰੀਤ ਸਿੰਘ <br/> 07-11-2025
ਕੁਰਾਲੀ, 6 ਨਵੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਸਿਸਵਾਂ ਮਾਰਗ 'ਤੇ ਸਥਿਤ ਵੰਡਰ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਸਕੂਲ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਪਿ੍ੰ. ਨਿਧੀ ਕਾਂਸਲ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਦੇ ਪਹਿਲੇ ਚਰਨ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਸਕੂਲ ਪਿ੍ੰ. ਨਿਧੀ ਕਾਂਸਲ ਨੇ ਸਭਨਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸੱਚ, ਨਿਮਰਤਾ ਤੇ ਸੇਵਾ ਦੇ ਮਾਰਗ 'ਤੇ ਚੱਲਣ ਸੰਬੰਧੀ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਗੁਰਬਾਣੀ ਪਾਠ, ਭਜਨ ਤੇ ਵਿਆਖਿਆਵਾਂ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਆਪਣੀ ਭਾਵਨਾ ਪ੍ਰਗਟ ਕੀਤੀ | ਸਮਾਗਮ ਦੇ ਅੰਤ 'ਤੇ ਸਕੂਲ ਪ੍ਰਬੰਧਕਾਂ ਨੇ ਸਭਨਾਂ ਦਾ ਧੰਨਵਾਦ ਕੀਤਾ ਤੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈ ਦਿੱਤੀ |

ਪਿਛਲੀ ਖ਼ਬਰ ਨੋਟੀਫਿਕੇਸ਼ਨ ਰੱਦ ਕਰਕੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਚੋਣ ਤੁਰੰਤ ਕਰਵਾਈ ਜਾਵੇ-ਸਿੱਧੂ ਅਗਲੀ ਖ਼ਬਰ ਸਾਢੇ ਤਿੰਨ ਸਾਲਾਂ ਦੌਰਾਨ ਲੋਕਾਂ ਨੇ ਆਪਣੀ ਜ਼ਿੰਦਗੀ 'ਚ ਅਸਲ ਬਦਲਾਅ ਦੇਖਿਆ-ਵਿਧਾਇਕ ਰੰਧਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।