21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਨੋਟੀਫਿਕੇਸ਼ਨ ਰੱਦ ਕਰਕੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਚੋਣ ਤੁਰੰਤ ਕਰਵਾਈ ਜਾਵੇ-ਸਿੱਧੂ

ਅਜੀਤ ਡੈਸਕ 07-11-2025
ਐੱਸ. ਏ. ਐੱਸ. ਨਗਰ, 6 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਦੀ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਨੋਟੀਫ਼ਿਕੇਸ਼ਨ 'ਤੇ ਆਰਜ਼ੀ ਰੋਕ ਲਗਾਉਣ ਨੂੰ ਅੱਖਾਂ ਪੂੰਝਣ ਵਾਲੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਸੱਚਮੁੱਚ ਆਪਣੀ ਗ਼ਲਤੀ ਸੁਧਾਰਨਾ ਚਾਹੁੰਦੀ ਹੈ ਤਾਂ ਪਿਛਲੇ ਸਾਲ ਹੋਣ ਵਾਲੀਆਂ ਸੈਨੇਟ ਤੇ ਸਿੰਡੀਕੇਟ ਦੀਆਂ ਚੋਣਾਂ ਕਰਵਾਉਣ ਦਾ ਅਮਲ ਤੁਰੰਤ ਸ਼ੁਰੂ ਕਰੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪੰਜਾਬ ਯੂਨੀਵਰਸਿਟੀ ਦੇ ਪ੍ਰਬੰਧ 'ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੀ ਬਦਨੀਤ ਤਾਂ ਉਸ ਵੇਲੇ ਹੀ ਸਪੱਸ਼ਟ ਹੋ ਗਈ ਸੀ ਜਦੋਂ ਕੇਂਦਰ ਨੇ ਪਿਛਲੇ ਸਾਲ ਜਨਵਰੀ ਮਹੀਨੇ ਵਿਚ ਸੈਨੇਟ ਦੀਆਂ ਚੋਣਾਂ ਲਈ ਆਰੰਭ ਹੋਣ ਵਾਲੀ ਚੋਣ ਪ੍ਰਕਿਰਿਆ ਸ਼ੁਰੂ ਨਹੀਂ ਕਰਵਾਈ ਸੀ | ਉਨ੍ਹਾਂ ਕਿਹਾ ਕਿ ਹਰ ਚਾਰ ਸਾਲਾਂ ਬਾਅਦ ਸੈਨੇਟ ਤੇ ਸਿੰਡੀਕੇਟ ਦੀਆਂ ਚੋਣਾਂ ਦਾ ਅਮਲ ਜਨਵਰੀ ਮਹੀਨੇ ਵਿਚ ਸ਼ੁਰੂ ਹੁੰਦਾ ਰਿਹਾ ਹੈ ਕਿਉਂਕਿ ਇਨ੍ਹਾਂ ਚੋਣਾਂ ਦਾ ਅਮਲ ਮੁਕੰਮਲ ਹੋਣ ਨੂੰ ਅੱਠ ਮਹੀਨਿਆਂ ਦਾ ਸਮਾਂ ਲੱਗ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਿਸਟੀ ਨਾਲ ਸੰਬੰਧਤ ਕਾਲਜਾਂ, ਅਧਿਆਪਕਾਂ ਤੇ ਵਿਦਿਆਰਥੀ ਨੁਮਾਇੰਦਿਆਂ ਵਲੋਂ ਵਾਰ-ਵਾਰ ਮੰਗ ਪੱਤਰ ਦਿੱਤੇ ਜਾਣ ਦੇ ਬਾਵਜੂਦ ਇਹ ਚੋਣਾਂ ਨਾ ਕਰਵਾ ਕੇ ਕੇਂਦਰ ਸਰਕਾਰ ਨੇ ਯੂਨੀਵਰਸਿਟੀ ਪ੍ਰਬੰਧ 'ਚੋਂ ਜ਼ਮਹੂਰੀ ਅਮਲ ਦਾ ਗਲਾ ਘੁੱਟਿਆ ਹੈ |
ਪਿਛਲੀ ਖ਼ਬਰ ਅੰਮਿ੍ਤ ਦਿਓਲ ਫਾਊਾਡੇਸ਼ਨ ਵਲੋਂ ਵਿਸ਼ਵ ਸਲੈਪ ਚੈਂਪੀਅਨ ਦਾ ਸਨਮਾਨ <br/> ਅਗਲੀ ਖ਼ਬਰ ਵੰਡਰ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।