22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸੋਨੇ ਦਾ ਕੜਾ ਤੇ ਨਕਦੀ ਲੁੱਟਣ ਵਾਲਾ ਮੁਲਜ਼ਮ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਅਜੀਤ ਡੈਸਕ 19-11-2025
ਜ਼ੀਰਕਪੁਰ, 18 ਨਵੰਬਰ (ਮਨਿੰਦਰ ਸਿੰਘ)-ਬੀਤੇ ਅਗਸਤ ਮਹੀਨੇ ਵਿਚ ਅਮਿਤ ਕੁਮਾਰ ਵਾਸੀ ਗਾਜ਼ੀਪੁਰ ਰੋਡ ਨਾਲ ਹੋਈ ਲੁੱਟ-ਖੋਹ ਦੇ ਮਾਮਲੇ ਨੂੰ ਸੁਲਝਾਉਣ ਲਈ ਜ਼ੀਰਕਪੁਰ ਪੁਲਿਸ ਨੇ ਪਟਿਆਲਾ ਜੇਲ੍ਹ ਵਿਚ ਬੰਦ ਮੁਲਜ਼ਮ ਸੁਖਦੀਪ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਡੇਰਾਬੱਸੀ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਰਿਮਾਂਡ ਦੌਰਾਨ ਪੁਲਿਸ ਮੁਲਜ਼ਮ ਤੋਂ ਵਾਰਦਾਤ 'ਚ ਸ਼ਾਮਿਲ ਹੋਰਨਾਂ ਨੌਜਵਾਨਾਂ, ਵਰਤੀ ਗਈ ਗੱਡੀ ਤੇ ਚੋਰੀ ਕੀਤੇ ਸੋਨੇ ਦੇ ਕੜੇ ਦੀ ਬਰਾਮਦਗੀ ਬਾਰੇ ਪੁੱਛਗਿੱਛ ਕਰੇਗੀ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਪੜਤਾਲੀਆ ਅਫ਼ਸਰ ਏ. ਐਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਪੀੜਤ ਅਮਿਤ ਕੁਮਾਰ ਜ਼ੀਰਕਪੁਰ ਦੇ ਗਾਜ਼ੀਪੁਰ ਰੋਡ 'ਤੇ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ ਤੇ ਇਕ ਪ੍ਰਾਈਵੇਟ ਨੌਕਰੀ ਕਰਦਾ ਹੈ | 16 ਅਗਸਤ ਦੀ ਰਾਤ ਨੂੰ 9 ਵਜੇ ਦੇ ਕਰੀਬ ਜਦੋਂ ਉਹ ਆਪਣੇ ਕਮਰੇ ਵਿਚ ਵਾਪਸ ਆ ਰਿਹਾ ਸੀ ਤਾਂ ਇਕ ਮੋਟਰਸਾਈਕਲ ਤੇ ਕਾਰ ਸਵਾਰ ਕੁਝ ਨੌਜਵਾਨਾਂ ਨੇ ਉਸ ਨੂੰ ਗੱਲਬਾਤ ਵਿਚ ਉਲਝਾ ਕੇ ਉਸ ਤੋਂ ਦੋ ਤੋਲੇ ਦਾ ਸੋਨੇ ਦਾ ਕੜਾ ਤੇ 1 ਹਜ਼ਾਰ ਰੁ. ਨਕਦੀ ਖੋਹ ਲਈ | ਇਸ ਦੌਰਾਨ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰੇ ਉਸ ਨੂੰ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਗਏ | ਪੀੜਤ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ 'ਤੇ ਪੁਲਿਸ ਨੇ ਬੀ. ਐਨ. ਐਸ. ਦੀ ਧਾਰਾ 304 (2) ਅਤੇ 3 (5) ਦੇ ਤਹਿਤ ਮਾਮਲਾ ਦਰਜ ਕੀਤਾ ਸੀ | ਪੁਲਿਸ ਜਾਂਚ ਦੌਰਾਨ ਪਤਾ ਚੱਲਿਆ ਕਿ ਇਸ ਕੇਸ ਵਿਚ ਲੋੜੀਂਦਾ ਮੁਲਜ਼ਮ ਸੁਖਦੀਪ ਸਿੰਘ ਵਾਸੀ ਮੋਗਾ ਪਹਿਲਾਂ ਹੀ ਇਕ ਹੋਰ ਡਕੈਤੀ ਦੇ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਬੰਦ ਹੈ | ਇਸ ਤੋਂ ਬਾਅਦ ਜ਼ੀਰਕਪੁਰ ਪੁਲਿਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਡੇਰਾਬੱਸੀ ਦੀ ਅਦਾਲਤ ਵਿਚ ਪੇਸ਼ ਕੀਤਾ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਏ. ਐਸ. ਆਈ. ਰਾਜ ਕੁਮਾਰ ਅਨੁਸਾਰ ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ |
ਪਿਛਲੀ ਖ਼ਬਰ ਕਿਰਪਾਲ ਸਿੰਘ ਨੇ ਏਸ਼ਿਆਈ ਅਥਲੈਟਿਕ ਚੈਂਪੀਅਨਸ਼ਿਪ 'ਚ ਜਿੱਤੇ ਦੋ ਤਗਮੇ ਅਗਲੀ ਖ਼ਬਰ ਕੈਮਿਸਟ ਦੀ ਦੁਕਾਨ 'ਚ ਦਾਖ਼ਲ ਹੋ ਕੀਤੀ ਕੁੱਟਮਾਰ ਤੇ ਭੰਨ-ਤੋੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।