22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

'ਯੁੱਧ ਨਸ਼ਿਆਂ ਵਿਰੁਧ' ਪੰਜਾਬ ਪੁਲਿਸ ਨੇ ਰਾਜ ਭਰ 'ਚ 391 ਡਰੱਗ ਹੌਟਸਪੋਟਾਂ 'ਤੇ ਕੀਤੀ ਛਾਪੇਮਾਰੀ

ਅਜੀਤ ਡੈਸਕ 19-11-2025
ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਵਿਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ 'ਤੇ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 262ਵੇਂ ਦਿਨ ਕੀਤੀ ਗਈ ਹੈ | ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿਚ ਇਕੋ ਸਮੇਂ ਘੇਰਾਬੰਦੀ ਤੇ ਤਲਾਸ਼ੀ ਅਭਿਆਨ(ਕਾਸੋ) ਚਲਾਇਆ ਗਿਆ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿਚ 391 ਡਰੱਗ ਹੌਟਸਪਾਟਾਂ 'ਤੇ ਛਾਪੇਮਾਰੀ ਕੀਤੀ ਹੈ ਜਿਸ ਵਿਚ 79 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਉਪਰੰਤ 67 ਐਫ.ਆਈ.ਆਰਜ ਦਰਜ ਕੀਤੀਆਂ ਗਈਆਂ | ਪੁਲਿਸ ਟੀਮਾਂ ਨੇ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 4.3 ਕਿਲੋ ਹੈਰੋਇਨ, 971 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.16 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਵਿਸ਼ੇਸ਼ ਡੀ.ਜੀ.ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਸ ਆਪ੍ਰੇਸ਼ਨ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 3000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 400 ਤੋਂ ਵੱਧ ਪੁਲਿਸ ਟੀਮਾਂ ਵਲੋਂ ਇਹ ਕਾਰਵਾਈ ਕੀਤੀ ਗਈ |
ਪਿਛਲੀ ਖ਼ਬਰ ਲਿੰਗ ਅਨੁਪਾਤ 'ਚ ਸੁਧਾਰ ਨਾ ਕਰਨ 'ਤੇ 2 ਅਧਿਕਾਰੀ ਮੁਅੱਤਲ-ਸੁਧੀਰ ਰਾਜਪਾਲ ਅਗਲੀ ਖ਼ਬਰ ਸੀ.ਓ.ਪੀ.ਡੀ. ਏਡਜ਼, ਟੀ.ਬੀ., ਮਲੇਰੀਆ ਅਤੇ ਡਾਇਬਟੀਜ਼ ਨਾਲੋਂ ਵੱਧ ਮੌਤਾਂ ਦਾ ਕਾਰਨ- ਡਾ. ਵਸ਼ਿਸ਼ਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।