22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਖਰੜ-ਲਾਂਡਰਾਂ ਰੋਡ ਦੀ ਖਸਤਾ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ : ਕੰਗ

ਅਜੀਤ ਡੈਸਕ 19-11-2025
ਖਰੜ, 18 ਨਵੰਬਰ (ਜੰਡਪੁਰੀ)-ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਖਰੜ-ਲਾਂਡਰਾਂ ਸੜਕ ਦੀ ਲੋਕ ਹਿੱਤ ਵਿਚ ਮੁਰੰਮਤ ਕਰਵਾਉਣ/ਦੁਬਾਰਾ ਨਿਰਮਾਣ ਦੇ ਮਸਲੇ ਨੂੰ ਲੈ ਕੇ ਉਹ ਪਿਛਲੇ ਲੰਮੇ ਸਮੇਂ ਤੋਂ ਹਰ ਪੱਧਰ 'ਤੇ ਗੱਲਬਾਤ ਕਰਦੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਉਨ੍ਹਾਂ ਵਲੋਂ ਐਨ. ਐਚ. ਏ. ਆਈ. ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ, ਜਿਨ੍ਹਾਂ ਨੇ ਦੱਸਿਆਂ ਕਿ ਸੀਵਰੇਜ਼ ਵਿਭਾਗ ਨੇ ਬਿਨਾਂ ਉਨ੍ਹਾਂ ਦੀ ਮਨਜ਼ੂਰੀ ਤੋਂ ਇਹ ਸੜਕ ਪੁੱਟ ਕੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਸੀ ਅਤੇ ਇਸ ਬਾਰੇ ਅਸੀਂ ਨਗਰ ਕੌਂਸਲ ਖਰੜ ਅਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਲਿਖਤੀ ਤੌਰ 'ਤੇ ਭੇਜ ਚੁੱਕੇ ਹਾਂ | ਉਨ੍ਹਾਂ ਕਿਹਾ ਕਿ ਇਸ ਦਾ ਮਤਲਬ ਹੈ ਕਿ ਹੁਣ ਇਹ ਸੜਕ ਨਗਰ ਕੌਂਸਲ ਖਰੜ/ਸੀਵਰੇਜ ਵਿਭਾਗ ਨੇ ਹੀ ਬਣਾਉਣੀ ਹੈ, ਉਪਰੰਤ ਸੜਕ ਦੀ ਸਾਂਭ-ਸੰਭਾਲ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਕੋਲ ਆ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਕੌਂਸਲ/ਸੀਵਰੇਜ ਵਿਭਾਗ ਵਲੋਂ ਇਹ ਪ੍ਰਾਜੈਕਟ 'ਚ ਦੇਰੀ ਕੀਤੀ ਜਾ ਰਹੀ ਕਿਉਂਕਿ ਹਾਲੇ ਵੀ ਸੀਵਰੇਜ ਦਾ ਕੰਮ ਅਧੂਰਾ ਪਿਆ ਹੈ | ਉਨ੍ਹਾਂ ਕਿਹਾ ਕਿ ਇਸ ਬਾਰੇ ਉਨ੍ਹਾਂ ਤੁਰੰਤ ਨਗਰ ਕੌਂਸਲ ਖਰੜ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਰੜ-ਲਾਂਡਰਾਂ ਰੋਡ ਇਸ ਇਲਾਕੇ ਦੀ ਅਹਿਮ ਸੜਕ ਹੈ, ਲਿਹਾਜ਼ਾ ਲੋਕ-ਹਿੱਤ ਨੂੰ ਮੱਦੇਨਜ਼ਰ ਰੱਖਦਿਆਂ ਇਸ ਕੰਮ ਨੂੰ ਮਿਤੀਬੱਧ ਤਰੀਕੇ ਨਾਲ ਮੁਕੰਮਲ ਕਰਵਾਇਆ ਜਾਵੇ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਕਤਲ ਮਾਮਲੇ 'ਚ ਨਾਮਜ਼ਦ ਤਿੰਨ ਵਿਅਕਤੀ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।