22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸਵਰਨ ਜੈਅੰਤੀ ਮੌਕੇ ਈਕੋ ਕੁਇਜ਼ ਮੁਕਾਬਲਾ ਕਰਵਾਇਆ

ਅਜੀਤ ਡੈਸਕ 19-11-2025
ਚੰਡੀਗੜ੍ਹ, 18 ਨਵੰਬਰ (ਬਲਜਿੰਦਰ ਸਿੰਘ ਹਾਂਡਾ) - ਭਾਰਤੀ ਵਾਤਾਵਰਨ ਸੁਸਾਇਟੀ ਚੰਡੀਗੜ੍ਹ ਵਲੋਂ ਸਵਰਨ ਜੈਅੰਤੀ ਮੌਕੇ ਬਹੁਤ ਸਾਰੇ ਪ੍ਰੋਗਰਾਮ ਕੀਤੇ ਜਾ ਰਹੇ ਹਨ | ਇਹ ਸੀਰੀਜ਼ ਦੇ ਅਧੀਨ 'ਚ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਪਬਲਿਕ ਸਕੂਲ ਸੈਕਟਰ-26 'ਚ ਇਕ ਈਕੋ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਰੂਪ 'ਚ ਸ਼ਿਵ ਇੰਦਰ ਸਿੰਘ ਸਿੱਧੂ ਸਾਬਕਾ ਡਿਪਟੀ ਮੇਅਰ ਅਤੇ ਕੌਂਸਲਰ ਸ਼ਾਮਿਲ ਹੋਏ | ਪਿ੍ੰ. ਅਮਨਪ੍ਰੀਤ ਕੌਰ ਨੇ ਭਾਰਤੀ ਵਾਤਾਵਰਨ ਸੁਸਾਇਟੀ ਦੇ ਅਹੁਦੇਦਾਰਾਂ, ਮੁੱਖ ਮਹਿਮਾਨ ਅਤੇ ਵੱਖ-ਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਹਾਰਦਿਕ ਧੰਨਵਾਦ ਕੀਤਾ | ਇਸ ਮੌਕੇ ਹੋਏ ਕੁਇਜ਼ ਮੁਕਾਬਲੇ 'ਚ ਨਿਊ ਪਬਲਿਕ ਸਕੂਲ ਸੈਕਟਰ-18 ਦੀ ਟੀਮ ਨੇ ਪਹਿਲਾ, ਸ਼ਿਸ਼ੂ ਨਿਕੇਤਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-22 ਚੰਡੀਗੜ੍ਹ ਨੇ ਦੂਸਰਾ ਤੇ ਗੁਰੂਕੁਲ ਗਲੋਬਲ ਸਕੂਲ ਮਨੀਮਾਜਰਾ ਨੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ 'ਤੇ ਕੁਇਜ਼ ਮੁਕਾਬਲੇ ਦਾ ਸੰਚਾਲਨ ਡਾ. ਨੀਰਜ ਲੈਕਚਰਾਰ ਸਰਕਾਰੀ ਕਾਲਜ ਪੰਚਕੂਲਾ ਨੇ ਸੰਚਾਰੂ ਢੰਗ ਨਾਲ ਕੀਤਾ |

ਪਿਛਲੀ ਖ਼ਬਰ ਮਮਤਾ ਕੁਮਾਰੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਖੀ ਵਨ ਸਟਾਪ ਸੈਂਟਰ ਅਤੇ ਫੇਜ਼-6 ਹਸਪਤਾਲ ਦਾ ਦੌਰਾ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।