22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਮਤਾ ਕੁਮਾਰੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਖੀ ਵਨ ਸਟਾਪ ਸੈਂਟਰ ਅਤੇ ਫੇਜ਼-6 ਹਸਪਤਾਲ ਦਾ ਦੌਰਾ <br/>

ਅਜੀਤ ਡੈਸਕ 19-11-2025
ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਦੀ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਸਥਿਤ ਸਖੀ-ਵਨ ਸਟਾਪ ਸੈਂਟਰ ਅਤੇ ਸਿਵਲ ਹਸਪਤਾਲ ਫੇਜ਼-6 ਦੇ ਜੱਚਾ-ਬੱਚਾ ਵਾਰਡ ਦਾ ਦੌਰਾ ਕੀਤਾ ਗਿਆ ਅਤੇ ਸਾਹਮਣੇ ਆਈਆਂ ਖਾਮੀਆਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਮਹਿਲਾ ਆਯੋਗ 'ਆਪ ਦੇ ਦੁਆਰ' ਨਾਮਕ ਪ੍ਰੋਗਰਾਮ 'ਚ ਪਹੁੰਚ ਕੇ ਮਹਿਲਾ ਜਨਤਕ ਸੁਣਵਾਈ ਕੀਤੀ ਅਤੇ ਕਿਹਾ ਕਿ ਸਖੀ ਵਨ ਸਟਾਪ ਸੈਂਟਰ ਦਾ ਮੁੱਖ ਉਦੇਸ਼ ਪੀੜਤ ਔਰਤਾਂ ਨੂੰ ਜਿਥੇ ਸਹਾਰਾ ਦੇਣਾ ਹੈ, ਉਥੇ ਹੀ ਉਨ੍ਹਾਂ ਵਿਚ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਿਆਉਣਾ ਵੀ ਹੈ | ਅੱਜ ਜਨਤਕ ਸੁਣਵਾਈ ਦੌਰਾਨ ਮਮਤਾ ਕੁਮਾਰੀ ਵਲੋਂ 60 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ 'ਚੋਂ 25 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ ਨੇ ਦੱਸਿਆ ਕਿ ਔਰਤਾਂ ਨੂੰ 'ਬੇਟੀ ਬਚਾਓ-ਬੇਟੀ ਪੜ੍ਹਾਓ', ਸਖੀ-ਵਨ ਸਟਾਪ ਸੈਂਟਰ ਵਿਚ ਐਮਰਜੈਂਸੀ ਸੇਵਾਵਾਂ, ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਨੋ-ਸਮਾਜਿਕ ਸਲਾਹ/ ਕਾਊਾਸਲਿੰਗ, ਕਾਨੂੰਨੀ ਸਲਾਹ ਤੇ ਸਹਾਇਤਾ, ਵੀਡੀਓ ਕਾਨਫ਼ਰੰਸਿੰਗ, ਅਸਥਾਈ ਆਸਰਾ, ਮੁਫ਼ਤ ਕਾਨੂੰਨੀ ਸਹਾਇਤਾ, ਮਹਿਲਾ ਹੈਲਪ ਲਾਈਨ ਨੰਬਰ 181 ਆਦਿ ਸੇਵਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਚੱਲ ਰਹੇ ਸਖੀ ਵਨ ਸਟਾਪ ਸੈਂਟਰ ਤੇ ਮਹਿਲਾ ਹੈਲਪ ਲਾਈਨ ਨੰਬਰ ਰਾਹੀਂ ਪੀੜਤ ਔਰਤਾਂ ਨੂੰ ਕਾਫੀ ਮਦਦ ਮਿਲ ਰਹੀ ਹੈ, ਜਿਸ 'ਚ ਘਰੇਲੂ ਹਿੰਸਾ, ਤੇਜ਼ਾਬੀ ਹਮਲਾ, ਛੇੜਛਾੜ ਦੇ ਅਪਰਾਧ, ਸਾਈਬਰ ਕ੍ਰਾਈਮ ਜਾਂ ਕਿਸੇ ਵੀ ਤਰ੍ਹਾਂ ਦੇ ਹੋ ਰਹੇ ਅੱਤਿਆਚਾਰ ਸੰਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਮਨੋਵਿਗਿਆਨਕ ਕਾਊਾਸਲਿੰਗ, ਪੁਲਿਸ ਸਹਾਇਤਾ, ਮੁਫ਼ਤ ਕਾਨੂੰਨੀ ਸਹਾਇਤਾ, ਮੈਡੀਕਲ ਸਹਾਇਤਾ ਅਤੇ ਲੋੜਵੰਦਾਂ ਨੂੰ ਅਸਥਾਈ ਰਿਹਾਇਸ਼ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਸਖੀ-ਵਨ ਸਟਾਪ ਸੈਂਟਰ ਦੇ ਸਟਾਫ਼ ਵਲੋਂ ਸਾਲ 2019 ਤੋਂ ਲੈ ਕੇ 2025 ਤੱਕ ਪਿੰਡਾਂ ਤੇ ਸ਼ਹਿਰਾਂ 'ਚ ਵੱਖ-ਵੱਖ ਥਾਵਾਂ ਉੱਤੇ 742 ਕੇਸ ਰਜਿਸਟਰਡ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 722 ਕੇਸ ਹੱਲ ਕੀਤੇ ਜਾ ਚੁੱਕੇ ਹਨ ਅਤੇ 20 ਕੇਸ ਕਾਰਵਾਈ ਅਧੀਨ ਹਨ | ਇਸ ਤੋਂ ਇਲਾਵਾ 13 ਮਹਿਲਾਵਾਂ ਨੂੰ ਅਸਥਾਈ ਰਿਹਾਇਸ਼, 38 ਨੂੰ ਕਾਨੂੰਨੀ ਸਹਾਇਤਾ, 116 ਨੂੰ ਕਾਨੂੰਨੀ ਕਾਊਾਸਲਿੰਗ, 176 ਨੂੰ ਪੁਲਿਸ ਮਦਦ, 53 ਨੂੰ ਮੈਡੀਕਲ ਸਹਾਇਤਾ ਅਤੇ 742 ਲੋੜਵੰਦ ਔਰਤਾਂ ਨੂੰ ਮਨੋ-ਸਮਾਜਿਕ ਸਲਾਹ ਮਸ਼ਵਰੇ ਦੀ ਸੁਵਿਧਾ ਪ੍ਰਦਾਨ ਕੀਤੀ ਗਈ | ਉਨ੍ਹਾਂ ਦੱਸਿਆ ਕਿ ਔਰਤਾਂ ਖ਼ਿਲਾਫ਼ ਹੁੰਦੀ ਘਰੇਲੂ ਹਿੰਸਾ ਅਤੇ ਦਹੇਜ ਵਰਗੀਆਂ ਅਲਾਮਤਾਂ ਨੂੰ ਰੋਕਣ ਲਈ ਹਰੇਕ ਜ਼ਿਲ੍ਹੇ ਵਿਚ ਇਕ ਸੈਂਟਰ ਵਿਆਹ ਤੋਂ ਪਹਿਲਾਂ ਕਾਊਾਸਲਿੰਗ 'ਤੇਰੇ ਮੇਰੇ ਸੁਪਨੇ' ਬਣਾਇਆ ਜਾਵੇਗਾ, ਜਿਸ ਦੇ ਤਹਿਤ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਹੋਵੇਗੀ | ਇਸੇ ਦੌਰਾਨ ਕਮਿਸ਼ਨ ਦੀ ਮੈਂਬਰ ਮਮਤਾ ਕੁਮਾਰੀ ਵਲੋਂ ਸੈਲਫ਼ ਹੈਲਪ ਗਰੁੱਪ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਵਲੋਂ ਸਵੈ-ਰੁਜ਼ਗਾਰ ਲਈ ਹੱਥੀਂ ਤਿਆਰ ਕੀਤੇ ਸਾਮਾਨ ਦੀ ਪ੍ਰਸ਼ੰਸਾ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ, ਏ. ਡੀ. ਸੀ. (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ. ਡੀ. ਐਮ. ਮੁਹਾਲੀ ਦਮਨਦੀਪ ਕੌਰ, ਸੀ. ਐਮ. ਫ਼ੀਲਡ ਅਫ਼ਸਰ ਗੁਰਮੀਤ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਭਵਨੀਤ ਭਾਰਤੀ ਪਿ੍ੰ. ਮੈਡੀਕਲ ਕਾਲਜ, ਐੱਸ. ਪੀ. ਹੈੱਡਕੁਆਟਰ ਮੋਹਿਤ ਅਗਰਵਾਲ, ਡੀ. ਈ. ਓ. (ਸ. ਸ.) ਗਿੰਨੀ ਦੁੱਗਲ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ ਸਮੇਤ ਕੇਸਾਂ ਨਾਲ ਸੰਬੰਧਤ ਵੱਖ-ਵੱਖ ਕਾਨੂੰਨੀ ਸਲਾਹਕਾਰ ਤੇ ਜਾਂਚ ਅਫ਼ਸਰ ਹਾਜ਼ਰ ਸਨ |

ਪਿਛਲੀ ਖ਼ਬਰ ਮਗਨਰੇਗਾ ਕਾਮਿਆਂ ਦੀ ਗਿਣਤੀ 'ਚ ਕਟੌਤੀ ਗ਼ਰੀਬ ਪਰਿਵਾਰਾਂ 'ਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਵੱਡਾ ਵਾਰ : ਸਿੱਧੂ <br/>... ਅਗਲੀ ਖ਼ਬਰ ਸਵਰਨ ਜੈਅੰਤੀ ਮੌਕੇ ਈਕੋ ਕੁਇਜ਼ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।