15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਹੈਰੋਇਨ ਬਰਾਮਦ ਹੋਣ ਦੇ ਮਾਮਲੇ 'ਚ ਨਾਮਜ਼ਦ ਸਹਿ-ਮੁਲਜ਼ਮ ਨੂੰ ਮਿਲੀ ਜ਼ਮਾਨਤ

ਅਜੀਤ ਡੈਸਕ 20-11-2025
ਐੱਸ. ਏ. ਐੱਸ. ਨਗਰ, 19 ਨਵੰਬਰ (ਕਪਿਲ ਵਧਵਾ)-ਮੁਹਾਲੀ ਅਦਾਲਤ ਨੇ ਥਾਣਾ ਫੇਜ਼-8 ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਮਾਮਲੇ ਵਿਚ ਨਾਮਜ਼ਦ ਸਹਿ-ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ ਹੈ | ਜਾਣਕਾਰੀ ਅਨੁਸਾਰ 5 ਅਕਤੂਬਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਵਜੋਤ ਸਿੰਘ ਵਾਸੀ ਹਰਿਆਣਾ ਤੇ ਪ੍ਰਦੀਪ ਸਿੰਘ ਵਾਸੀ ਮੁਹਾਲੀ, ਜੋ ਕਿ ਨਸ਼ਾ ਵੇਚਣ ਦੇ ਆਦੀ ਹਨ, ਹੈਰੋਇਨ ਦੀ ਸਪਲਾਈ ਦੇਣ ਲਈ ਸਥਾਨਕ ਫੇਜ਼-8 ਸਥਿਤ ਪੁਰਾਣੇ ਬੱਸ ਅੱਡੇ ਵੱਲ ਪੈਦਲ ਆ ਰਹੇ ਹਨ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਵਾਂ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 47 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਇਸ ਮਾਮਲੇ ਸੰਬੰਧੀ ਬੁੱਧਵਾਰ ਨੂੰ ਮੁਹਾਲੀ ਅਦਾਲਤ ਨੇ ਪਟੀਸ਼ਨਕਰਤਾ ਤੇ ਸਹਿ-ਮੁਲਜ਼ਮ ਪ੍ਰਦੀਪ ਸਿੰਘ ਦੀ ਜ਼ਮਾਨਤ ਅਰਜ਼ੀ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਉਪਰੰਤ ਮਨਜ਼ੂਰ ਕਰ ਲਿਆ | ਦੱਸ ਦਈਏ ਕਿ ਜੱਜ ਨਿਤੀਕਾ ਵਰਮਾ ਦੀ ਅਦਾਲਤ ਵਲੋਂ ਮੁਲਜ਼ਮ ਨਵਜੋਤ ਸਿੰਘ ਦੀ ਜ਼ਮਾਨਤ ਅਰਜ਼ੀ ਨੂੰ 11 ਨਵੰਬਰ ਨੂੰ ਮਨਜ਼ੂਰ ਕਰ ਲਿਆ ਗਿਆ ਸੀ |
ਪਿਛਲੀ ਖ਼ਬਰ ਕਸਬਾ ਖਿਜ਼ਰਾਬਾਦ ਦੇ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਤੋਂ ਅਗਲੀ ਖ਼ਬਰ ਘੜੂੰਆਂ ਕਾਨੂੰਨਗੋਈ ਦੇ 36 ਪਿੰਡਾਂ ਨੂੰ ਜ਼ਿਲ੍ਹਾ ਰੋਪੜ ਨਾਲ ਜੋੜਨ ਲਈ ਸਰਕਾਰ ਦੀ ਕੋਈ ਤਜਵੀਜ਼ ਨਹੀਂ : ਡਾ. ਚਰਨਜੀਤ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।