15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਪੰਜਾਬ ਯੂਨੀਵਰਸਿਟੀ 'ਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ <br/>

ਅਜੀਤ ਡੈਸਕ 20-11-2025
ਚੰਡੀਗੜ੍ਹ, 19 ਨਵੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਦੇ ਰਾਜੀਵ ਗਾਂਧੀ ਕਾਲਜ ਭਵਨ 'ਚ ਇਕ ਸੈਮੀਨਾਰ ਦੀ ਮੇਜ਼ਬਾਨੀ ਕੀਤੀ ਗਈ | ਜਿਸ ਵਿਚ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਜਿਨ੍ਹਾਂ ਨੂੰ ਹਿੰਦ ਦੀ ਚਾਦਰ ਵਜੋਂ ਸਤਿਕਾਰਿਆ ਜਾਂਦਾ ਹੈ, ਦੇ ਸਰਵਉੱਚ ਬਲੀਦਾਨ ਦੇ ਸਨਮਾਨ ਬਾਰੇ ਚਰਚਾ ਕੀਤੀ ਗਈ | ਡੀ.ਯੂ.ਆਈ ਪ੍ਰੋ. ਯੋਜਨਾ ਰਾਵਤ ਨੇ ਹਾਜ਼ਰੀਨ ਨੂੰ ਸੰਬੋਧਨ ਕੀਤਾ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਨੈਤਿਕ ਹਿੰਮਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਪੀ.ਯੂ ਦੇ ਰਜਿਸਟਰਾਰ ਪ੍ਰੋ. ਵਾਈ.ਪੀ. ਵਰਮਾ ਨੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੁਆਰਾ ਪਾਏ ਮਹਾਨ ਯੋਗਦਾਨ ਨੂੰ ਯਾਦ ਕੀਤਾ ਅਤੇ ਸਮਕਾਲੀ ਸਮਾਜ ਵਿਚ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ | ਦਿੱਲੀ ਯੂਨੀਵਰਸਿਟੀ ਦੇ ਪ੍ਰੋ. ਰਵਿੰਦਰ ਸਿੰਘ ਗੁਰੂ ਸਾਹਿਬ ਦੀ ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ 'ਤੇ ਡੂੰਘਾਈ ਨਾਲ ਵਿਚਾਰ ਪੇਸ਼ ਕੀਤੇ ਗਏ | ਐਡਵੋਕੇਟ ਅਤੇ ਸੀਨੀਅਰ ਸਟੈਂਡਿੰਗ ਕੌਂਸਲ ਬਲਜਿੰਦਰ ਸਿੰਘ ਨੇ ਨਾਗਰਿਕ ਆਜ਼ਾਦੀਆਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਵਿਚ ਗੁਰੂ ਸਾਹਿਬ ਦੀ ਬੇਮਿਸਾਲ ਭੂਮਿਕਾ 'ਤੇ ਗੱਲ ਕੀਤੀ | ਪ੍ਰੋ. ਗੁਰਿੰਦਰ ਸਿੰਘ ਮਾਨ ਡਾਇਰੈਕਟਰ ਗਲੋਬਲ ਇੰਸਟੀਚਿਊਟ ਫ਼ਾਰ ਸਿੱਖ ਸਟੱਡੀਜ਼ ਯੂ.ਐਸ.ਏ ਨੇ ਜਾਣਕਾਰੀ ਭਰਪੂਰ ਅਤੇ ਦਿ੍ਸ਼ਟੀਗਤ ਤੌਰ 'ਤੇ ਦਿਲਚਸਪ ਪੀ.ਪੀ.ਟੀ ਸਲਾਈਡਾਂ ਦੀ ਇਕ ਲੜੀ ਪੇਸ਼ ਕੀਤੀ | ਸੈਮੀਨਾਰ ਵਿਚ ਵੱਖ-ਵੱਖ ਮਾਨਤਾ ਪ੍ਰਾਪਤ ਕਾਲਜਾਂ ਦੇ ਪਿ੍ੰਸੀਪਲਾਂ, ਫੈਕਲਟੀ ਮੈਂਬਰਾਂ ਅਤੇ ਵੱਡੀ ਗਿਣਤੀ ਵਿਚ ਗੈਰ-ਅਧਿਆਪਨ ਸਟਾਫ਼ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ |

ਪਿਛਲੀ ਖ਼ਬਰ ਆਦਮਪੁਰ ਦੇ ਪਿੰਡ ਰਾਮ ਨਗਰ 'ਚ ਨਿਮੋਨੀਆ ਜਾਗਰੂਕਤਾ ਸੈਸ਼ਨ ਲਗਾਇਆ ਅਗਲੀ ਖ਼ਬਰ ਟਿਪਰਾ ਖੇਤਰ 'ਚ ਬਜ਼ੁਰਗ ਮਹਿਲਾ ਨਾਲ ਝਪਟਮਾਰੀ ਕਰਨ ਦੀ ਕੋਸ਼ਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।