22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਕਿਸਾਨ ਆਗੂਆਂ ਨੇ ਕੁਰਾਲੀ ਤੇ ਆਸ-ਪਾਸ ਦੇ ਪਿੰਡਾਂ ਨੂੰ ਜ਼ਿਲ੍ਹਾ ਰੋਪੜ 'ਚ ਸ਼ਾਮਿਲ ਕੀਤੇ ਜਾਣ ਦੀ ਕਥਿਤ ਤਜਵੀਜ਼ ਨੂੰ ਲੈ ਕੇ ਪ੍ਰਗਟਾਇਆ ਰੋਸ <br/>

ਕੁਰਾਲੀ ਤੇ ਇਸ ਦੇ ਆਸ-ਪਾਸ ਦੇ ਪਿੰਡਾਂ ਨੂੰ ਜ਼ਿਲ੍ਹਾ ਰੋਪੜ 'ਚ ਸ਼ਾਮਿਲ ਕੀਤੇ ਜਾਣ ਦੀ ਕਥਿਤ ਤਜਵੀਜ਼ ਨੂੰ ਲੈ ਕੇ ਰੋਸ ਜ਼ਾਹਿਰ ਕਰਦੇ ਹੋਏ ਕਿਸਾਨ ਆਗੂ | ਤਸਵੀਰ : ਹਰਪ੍ਰੀਤ ਸਿੰਘ <br/> 21-11-2025
ਕੁਰਾਲੀ, 20 ਨਵੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਕਥਿਤ ਤਜਵੀਜ਼ ਦੇ ਤਹਿਤ ਜ਼ਿਲ੍ਹਾ ਮੁਹਾਲੀ ਦੇ ਕੁਰਾਲੀ ਤੇ ਇਸ ਦੇ ਨੇੜਲੇ ਕੁਝ ਪਿੰਡਾਂ ਨੂੰ ਜ਼ਿਲ੍ਹਾ ਰੋਪੜ 'ਚ ਸ਼ਾਮਿਲ ਕੀਤੇ ਜਾਣ ਖ਼ਿਲਾਫ਼ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਵਲੋਂ ਸਥਾਨਕ ਸ਼ਹਿਰ 'ਚ 'ਆਪ' ਸਰਕਾਰ ਵਿਰੁੱਧ ਮੋਰਚਾ ਖੋਲ੍ਹਦੇ ਹੋਏ ਜ਼ਿਲ੍ਹਾ ਮੁਹਾਲੀ ਦੇ ਹਿੱਸੇ ਨੂੰ ਜ਼ਿਲ੍ਹਾ ਰੋਪੜ 'ਚ ਸ਼ਾਮਿਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ ਪਡਿਆਲਾ, ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਆਗੂ ਜਰਨੈਲ ਸਿੰਘ ਗੋਸਲਾਂ, ਲਖਬੀਰ ਸਿੰਘ ਬਿੱਟੂ ਗੋਸਲਾਂ, ਰਣਧੀਰ ਸਿੰਘ ਕਾਲੇਵਾਲ, ਸੋਢੀਪਾਲ ਸਿੰਘ ਸਿੰਘਪੁਰਾ, ਨਿਰਮਲ ਸਿੰਘ ਡੇਅਰੀ ਵਾਲੇ, ਕੁਲਵਿੰਦਰ ਸਿੰਘ ਲਾਡੀ ਆਦਿ ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਤ ਪਿੰਡ ਜਾਂ ਸ਼ਹਿਰ ਜਿਨ੍ਹਾਂ ਨੂੰ ਰੋਪੜ ਜ਼ਿਲ੍ਹੇ 'ਚ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਦੇ ਵਸਨੀਕ ਜ਼ਿਲ੍ਹਾ ਰੋਪੜ 'ਚ ਜਾਣ ਲਈ ਰਾਜ਼ੀ ਨਹੀਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਧੱਕੇ ਨਾਲ ਕੁਝ ਪਿੰਡਾਂ ਨੂੰ ਰੋਪੜ ਜ਼ਿਲ੍ਹੇ 'ਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਆਉਂਦੇ ਦਿਨਾਂ 'ਚ ਸਰਕਾਰ ਵਲੋਂ ਕੁਰਾਲੀ ਸ਼ਹਿਰ ਤੇ ਇਸ ਦੇ ਨਾਲ ਲੱਗਦੇ ਕੁਝ ਪਿੰਡਾਂ ਨੂੰ ਰੋਪੜ ਜ਼ਿਲ੍ਹੇ 'ਚ ਜ਼ਬਰਦਸਤੀ ਸ਼ਾਮਿਲ ਕੀਤਾ ਗਿਆ ਤਾਂ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਭਰਪੂਰ ਸਿੰਘ ਭੂਰਾ ਲਖਨੌਰ ਤੇ ਹਰਵਿੰਦਰ ਸਿੰਘ ਤਿਊੜ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਐਡਵਾਂਸ ਮਟੀਰੀਅਲ ਵਿਗਿਆਨ ਦੇ ਵਿਸ਼ੇ 'ਤੇ ਕਰਵਾਈ 'ਚਾਰਮ-2025' ਨਾਮਕ ਅੰਤਰਰਾਸ਼ਟਰੀ ਕਾਨਫ... ਅਗਲੀ ਖ਼ਬਰ ਪੰਜਾਬ ਰਾਜ ਸੂਚਨਾ ਕਮਿਸ਼ਨ ਨੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।