22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

'ਯੁੱਧ ਨਸ਼ਿਆਂ ਵਿਰੁੱਧ': 264ਵੇਂ ਦਿਨ 60 ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 21-11-2025
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਦੇ ਲਗਾਤਾਰ 264ਵੇਂ ਦਿਨ ਪੰਜਾਬ ਪੁਲਿਸ ਨੇ 264 ਥਾਵਾਂ 'ਤੇ ਛਾਪੇਮਾਰੀ ਕੀਤੀ ਤੇ ਸੂਬੇ ਭਰ 'ਚ 60 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ 49 ਐਫ. ਆਈ. ਆਰਜ਼ ਦਰਜ ਕੀਤੀਆਂ | ਇਸ ਦੇ ਨਾਲ, 264 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁਲ ਨਸ਼ਾ ਤਸਕਰਾਂ ਦੀ ਗਿਣਤੀ 37,447 ਹੋ ਗਈ ਹੈ | ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 749 ਗ੍ਰਾਮ ਹੈਰੋਇਨ, 15,285 ਨਸ਼ੀਲੀਆਂ ਗੋਲੀਆਂ ਤੇ 3400 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ | ਜ਼ਿਕਰਯੋਗ ਹੈ ਕਿ 47 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 264 ਥਾਵਾਂ 'ਤੇ ਛਾਪੇਮਾਰੀ ਕੀਤੀ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 290 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ | 37 ਵਿਅਕਤੀਆਂ ਨੂੰ ਨਸ਼ਾ ਮੁਕਤੀ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਆਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਗੁਰਦੁਆਰਾ ਸ੍ਰੀ ਫ... ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੇਰਾਬੱਸੀ ਹਲਕੇ ਲਈ 1 ਕਰੋੜ ਦੀ ਗ੍ਰਾਂਟ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।