21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੁੱਖ ਮੰਤਰੀ ਦੀ ਸੜਕ ਸੁਰੱਖਿਆ ਸੰਬੰਧੀ ਇਕ ਮੀਟਿੰਗ

ਅਜੀਤ ਡੈਸਕ 21-11-2025
ਚੰਡੀਗੜ੍ਹ, 20 ਨਵੰਬਰ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਧਦੀ ਵਿਦਿਆਰਥੀ ਗਿਣਤੀ ਨੂੰ ਧਿਆਨ ਵਿਚ ਰੱਖਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਮੋਰਨਿੰਗ ਪੀਕ ਟਾਈਮ ਵਿਚ ਵੱਧ ਬੱਸਾਂ ਉਪਲਬਧ ਕਰਾਈਆਂ ਜਾਣ | ਜ਼ਰੂਰਤ ਅਨੁਸਾਰ ਬੱਸਾਂ ਦੀ ਗਿਣਤੀ ਵਧਾਈ ਜਾਵੇ ਤੇ ਘੱਟ ਅੰਤਰਾਲ 'ਤੇ ਬੱਸਾਂ ਚਲਾ ਕੇ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਅਸਹੂਲਤ ਨਾ ਹੋਣ ਦਿੱਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਨਿੱਜੀ ਬੱਸਾਂ 'ਚ ਵੀ ਸਰਕਾਰੀ ਬੱਸਾਂ ਦੀ ਤਰਜ਼ 'ਤੇ ਸਟੂਡੈਂਟ ਪਾਸ ਸਹੂਲਤ ਜ਼ਰੂਰੀ ਰੂਪ ਨਾਲ ਦਿੱਤੀ ਜਾਵੇ ਤੇ ਕਿਸੇ ਸ਼ਿਕਾਇਤ ਦੀ ਸਥਿਤੀ ਵਿਚ ਸਖ਼ਤ ਕਾਰਵਾਈ ਯਕੀਨੀ ਕੀਤੀ ਜਾਵੇ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਚ ਸੜਕ ਸੁਰੱਖਿਆ ਵਿਚ ਸੰਬੰਧਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ | ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਵਿਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਾਇਆ ਜਾਵੇ | ਅਧਿਕਾਰੀ ਸਕੂਲ ਬੱਸਾਂ ਦੇ ਸੁਰੱਖਿਆ ਮਾਨਕਾਂ ਤੇ ਬੱਸਾਂ ਵਿਚ ਲੱਗੇ ਜੀ. ਪੀ. ਐਸ. ਸਿਸਟਮ ਦਾ ਨਿਯਮਤ ਨਿਰੀਖਣ ਯਕੀਨੀ ਕਰਨ | ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸੂਬੇ ਵਿਚ ਮੌਜੂਦ ਸਾਰੇ ਬਲੈਕ ਸਪੋਰਟਸ ਨੂੰ ਚੋਣ ਕਰ 31 ਮਾਰਚ 2026 ਤੱਕ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇ |
ਨੋਡਲ ਅਧਿਕਾਰੀ ਨਿਯੁਕਤ
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਸੜਕ ਦੁਰਘਟਨਾਵਾਂ ਨਾਲ ਜੁੜੇ ਮਾਮਲਿਆਂ ਦੇ ਹੱਲ ਅਤੇ ਵਿਭਾਗਾਂ ਦੇ ਤਾਲਮੇਲ ਲਈ ਇਕ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ, ਜੋ ਸਾਰੇ ਮਾਮਲਿਆਂ ਦੀ ਨਿਯਮਤ ਨਿਗਰਾਨੀ ਕਰ ਦੁਰਘਟਨਾਵਾਂ ਵਿਚ ਕਮੀ ਲਿਆਉਣ ਦੇ ਯਤਨਾਂ ਨੂੰ ਤੇਜ ਕਰਨ | ਮੀਟਿੰਗ 'ਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਹਰਿਆਣਾ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ, ਉੱਚ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਡੀ. ਜੀ. ਪੀ. ਓ. ਪੀ. ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਮੁਹਾਲੀ ਦੇ ਥਾਣਾ ਫੇਜ਼-11 ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ ਅਗਲੀ ਖ਼ਬਰ ਚੰਡੀਗੜ੍ਹ ਦੇ ਮੁੱਖ ਸਕੱਤਰ ਨੇ ਉੱਚ-ਪੱਧਰੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।