21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮੁਹਾਲੀ ਦੇ ਥਾਣਾ ਫੇਜ਼-11 ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ

ਅਜੀਤ ਡੈਸਕ 21-11-2025
ਐੱਸ. ਏ. ਐੱਸ. ਨਗਰ, 20 ਨਵੰਬਰ (ਕਪਿਲ ਵਧਵਾ)-ਮੁਹਾਲੀ ਦੇ ਥਾਣਾ ਫੇਜ਼-11 ਦੀ ਪੁਲਿਸ ਨੇ ਇਕ ਵਿਅਕਤੀ ਨੂੰ 126 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਕੋਮਲਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ 19 ਨਵੰਬਰ ਨੂੰ ਗਸ਼ਤ 'ਤੇ ਸੀ ਅਤੇ ਇਸੇ ਦੌਰਾਨ ਜਦੋਂ ਉਹ ਸੈਕਟਰ-66 ਦੇ ਨਜ਼ਦੀਕ ਪਹੁੰਚੀ ਤਾਂ ਸ਼ੱਕ ਦੇ ਆਧਾਰ 'ਤ ਇਕ ਵਿਅਕਤੀ ਨੂੰ ਰੋਕਿਆ | ਇਸ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਲਿਫ਼ਾਫ਼ੇ 'ਚੋਂ 126 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਐੱਫ. ਆਈ. ਆਰ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਉਪਰੰਤ ਮੁਲਜ਼ਮ ਨੂੰ ਮੈਜਿਸਟ੍ਰੇਟ ਪੂਨਮ ਕਸ਼ੱਯਪ ਦੀ ਅਦਾਲਤ ਵਿਖੇ ਪੇਸ਼ ਕੀਤੇ ਜਾਣ 'ਤੇ ਉਸ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ |
ਪਿਛਲੀ ਖ਼ਬਰ ਪੰਚਕੂਲਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ-ਮੁੱਖ ਮੰਤਰੀ <br/> ਅਗਲੀ ਖ਼ਬਰ ਮੁੱਖ ਮੰਤਰੀ ਦੀ ਸੜਕ ਸੁਰੱਖਿਆ ਸੰਬੰਧੀ ਇਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।