21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਚੋਰੀ ਦੇ ਸਾਮਾਨ ਸਮੇਤ ਇਕ ਗਿ੍ਫ਼ਤਾਰ

ਅਜੀਤ ਡੈਸਕ 21-11-2025
ਖਰੜ, 20 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਖਰੜ ਵਿਚਲੇ ਸੰਨੀ ਇਨਕਲੇਵ ਚੌਕੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚੋਰੀ ਦੇ ਸਾਮਾਨ ਸਮੇਤ ਗਿ੍ਫਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਪਿੰਦਾ ਵਜੋਂ ਹੋਈ ਹੈ | ਇਸ ਸੰਬੰਧੀ ਸੰਨੀ ਇਨਕਲੇਵ ਚੌਕੀ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਰਾਜੀਵ ਕੌਸ਼ਲ ਬਾਸੀ ਮੁਹਾਲੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਸ ਦੇ ਘਰ 'ਚੋਂ ਕਿਸੇ ਵਿਅਕਤੀ ਨੇ ਸਾਮਾਨ ਚੋਰੀ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਕਤ ਵਿਅਕਤੀ ਨੂੰ ਉਸ ਸਮੇਂ ਗਿ੍ਫਤਾਰ ਕੀਤਾ ਸੀ, ਜਦੋਂ ਉਹ ਇਕ ਹੱਥ 'ਚ ਪਾਣੀ ਵਾਲਾ ਫਿਲਟਰ ਲੈ ਕੇ ਜਾ ਰਿਹਾ ਸੀ | ਉਸ ਨੂੰ ਕਾਬੂ ਕਰਨ ਤੋਂ ਬਾਅਦ ਤੋਂ ਉਹ ਪੁਲਿਸ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ | ਉਪਰੰਤ ਜਦੋਂ ਪੁਲਿਸ ਪਾਰਟੀ ਨੇ ਜਦੋਂ ਉਕਤ ਵਿਅਕਤੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੇ ਮਿਲੀਭੁਗਤ ਕਰਕੇ ਚੋਰੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਸੀ. ਟੀ. ਹਾਰਡ ਦੀ ਬੈਕ ਸਾਈਡ ਉੱਗੀਆ ਝਾੜੀਆਂ 'ਚੋਂ 3 ਡਬਲ ਬੈੱਡ ਛੇ ਗੱਦੇ, ਸੋਫਾ ਸੈਂਟ, ਵਿੰਡੋਂ ਏ. ਸੀ. ਤਿੰਨ ਸਮੇਤ ਫਰਿੱਜ, ਸਟੈਪਲਾਈਜਰ ਤੇ ਫਿਲਟਰ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ ਅੱਜ ਤੋਂ ਅਗਲੀ ਖ਼ਬਰ ਸਬ-ਤਹਿਸੀਲ ਮਾਜਰੀ ਦੇ ਪਿੰਡਾਂ ਨੂੰ ਜ਼ਿਲ੍ਹਾ ਰੋਪੜ ਨਾਲ ਜੋੜਨ ਖ਼ਿਲਾਫ਼ ਵਿੱਢਿਆ ਜਾਵੇਗਾ ਸੰਘਰਸ਼-ਖੇੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।