21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਮਿੱਡ-ਡੇ-ਮੀਲ ਵਰਕਰਾਂ ਦੀਆਂ ਘੱਟ ਤਨਖ਼ਾਹਾਂ ਭੇਜਣ ਦੀ ਨਿਖੇਧੀ

ਅਜੀਤ ਡੈਸਕ 21-11-2025
ਐੱਸ. ਏ. ਐੱਸ. ਨਗਰ, 20 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮਿੱਡ-ਡੇ-ਮੀਲ ਵਰਕਰ ਯੂਨੀਅਨ ਦੇ ਸੂਬਾਈ ਆਗੂਆਂ ਕੁਲਵਿੰਦਰ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਸਰਬਜੀਤ ਕੌਰ ਤੇ ਕੁਲਵਿੰਦਰ ਕੌਰ ਨੇ ਮਿੱਡ-ਡੇ-ਮੀਲ ਵਰਕਰਾਂ ਦੀਆਂ ਘੱਟ ਤਨਖ਼ਾਹਾਂ ਭੇਜਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਖਾਣਾ ਤਿਆਰ ਕਰਨ ਵਾਲੀਆਂ ਮਿੱਡ-ਡੇ-ਮੀਲ ਕੁੱਕ ਬੀਬੀਆਂ ਅਤੇ ਸਫ਼ਾਈ ਸੇਵਕਾਂ ਬਹੁਤ ਨਿਗੂਣੇ ਮਾਣ ਭੱਤੇ 'ਤੇ ਕੰਮ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮਿੱਡ-ਡੇ-ਮੀਲ ਵਰਕਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪ੍ਰਾਪਤ ਕਰਨ ਲਈ ਮਿੱਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਵਰਕਰਾਂ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਉਨ੍ਹਾਂ ਦੇ ਖਾਤੇ ਵਿਚ ਘੱਟ ਮਿਹਨਤਾਨਾ ਭੇਜਿਆ ਗਿਆ | ਇਸੇ ਦੌਰਾਨ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਕਰਮਾ ਪੁਰੀ, ਗੁਰਬਿੰਦਰ ਸਿੰਘ, ਰਵਿੰਦਰ ਸਿੰਘ ਪੱਪੀ, ਮਨਪ੍ਰੀਤ ਸਿੰਘ, ਤੇਜਿੰਦਰ ਸਿੰਘ, ਸੁਰੇਸ਼ ਕੁਮਾਰ, ਅਮਨਦੀਪ ਸਿੰਘ, ਸੁਲੱਖਣ ਸਿੰਘ, ਅਜਮੇਰ ਸਿੰਘ ਤੇ ਹਰਨੇਕ ਸਿੰਘ ਮਾਵੀ ਨੇ ਘੱਟ ਮਿਹਨਤਾਨਾ ਭੇਜਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਬਕਾਇਆ ਰਹਿੰਦਾ ਮਾਣ ਭੱਤਾ ਖਾਤਿਆਂ ਵਿਚ ਨਾ ਭੇਜਿਆ ਗਿਆ ਤਾਂ ਜਥੇਬੰਦੀ ਵਲੋਂ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ |

ਪਿਛਲੀ ਖ਼ਬਰ 14 ਸਾਲਾ ਲੜਕੇ ਅਤੇ ਲੜਕੀਆਂ ਦੇ ਬਾਸਕਟਬਾਲ ਟੂਰਨਾਮੈਂਟ 8 ਤੋਂ ਅਗਲੀ ਖ਼ਬਰ ਆਈ.ਪੀ.ਏ ਨੇ ਸਾਲ 2025 ਲਈ ਆਪਣੇ ਸਰਵਉੱਚ ਸਨਮਾਨ 'ਐਮੀਨੈਂਟ ਫਾਰਮਾਸਿਸਟ ਐਵਾਰਡ' ਲਈ ਪ੍ਰੋ. ਭੁਪਿੰਦਰ ਸਿੰਘ ਭੂਪ ਦੀ ਕੀਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।