21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼ਹੀਦੀ ਦਿਹਾੜਾ ਮਨਾਉਣ ਲਈ ਡੇਰਾਬੱਸੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਜਥਾ ਰਵਾਨਾ <br/>

ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਜਥੇ ਸਮੇਤ ਰਵਾਨਾ ਹੁੰਦੇ ਹੋਏ ਗੁਰਦਰਸ਼ਨ ਸਿੰਘ ਸੈਣੀ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 21-11-2025
ਡੇਰਾਬੱਸੀ, 20 ਨਵੰਬਰ (ਰਣਬੀਰ ਸਿੰਘ ਪੜ੍ਹੀ)-ਦੇਸ਼ ਤੇ ਧਰਮ ਦੀ ਰੱਖਿਆ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੇ ਮਹਾਨ ਸ਼ਹੀਦਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਨਾਮ ਸਭ ਤੋਂ ਸਰਵੋਤਮ ਹੈ | ਇਹ ਸ਼ਬਦ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਅੱਜ ਜਥੇ ਸਮੇਤ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੁੰਦੇ ਸਮੇਂ ਕਹੇ | ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ | ਇਸ ਉਪਰੰਤ ਪੰਜਾਬ ਭਾਜਪਾ ਦੇ 628 ਮੰਡਲਾਂ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ | ਇਸ ਮੌਕੇ ਭਾਜਪਾ ਦੇ ਕਈ ਆਗੂ ਤੇ ਵੱਡੀ ਗਿਣਤੀ ਵਿਚ ਵਰਕਰ ਵੀ ਸੈਣੀ ਨਾਲ ਰਵਾਨਾ ਹੋਏ |

ਪਿਛਲੀ ਖ਼ਬਰ ਏ. ਡੀ. ਸੀ. ਅਨਮੋਲ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸਹਿਕਾਰੀ ਸਭਾਵਾਂ ਦੀ ਸਮੀਖਿਆ ਮੀਟਿੰਗ <br/> ਅਗਲੀ ਖ਼ਬਰ 14 ਸਾਲਾ ਲੜਕੇ ਅਤੇ ਲੜਕੀਆਂ ਦੇ ਬਾਸਕਟਬਾਲ ਟੂਰਨਾਮੈਂਟ 8 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।