20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਵਿਧਾਇਕ ਕੁਲਵੰਤ ਸਿੰਘ ਵਲੋਂ ਨਵ-ਨਿਯੁਕਤ 14 ਮਹਿਲਾ ਬਲਾਕ ਪ੍ਰਧਾਨਾਂ ਦਾ ਵਿਸ਼ੇਸ਼ ਸਨਮਾਨ <br/>

ਮੁਹਾਲੀ ਦੇ ਸੈਕਟਰ-79 ਸਥਿਤ 'ਆਪ' ਦੇ ਦਫ਼ਤਰ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ 14 ਨਵ-ਨਿਯੁਕਤ ਮਹਿਲਾ ਬਲਾਕ ਪ੍ਰਧਾਨਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ | ਅਜੀਤ ਤਸਵੀਰ <br/> 21-11-2025
ਐੱਸ. ਏ. ਐੱਸ. ਨਗਰ, 20 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਮਹਿਲਾ ਵਿੰਗ ਦਾ ਗਠਨ ਕੀਤਾ ਗਿਆ ਹੈ, ਜਿਸ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਕੰਮ ਕਰ ਰਹੀਆਂ 14 ਮਹਿਲਾ ਵਰਕਰਾਂ ਨੂੰ ਬਲਾਕ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ 3 ਹੋਰਨਾਂ ਬਲਾਕ ਪ੍ਰਧਾਨਾਂ ਦੀਆਂ ਜਲਦ ਨਿਯੁਕਤੀਆਂ ਕੀਤੀਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮਹਿਲਾ ਉੱਦਮਤਾ ਦਿਵਸ ਮੌਕੇ 'ਆਪ' ਦੇ ਸਥਾਨਕ ਸੈਕਟਰ-79 ਸਥਿਤ ਦਫ਼ਤਰ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ 14 ਮਹਿਲਾ ਬਲਾਕ ਪ੍ਰਧਾਨਾਂ ਦਾ ਉਚੇਚੇ ਤੌਰ 'ਤੇ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜਿਹੜੀਆਂ ਮਹਿਲਾ ਵਰਕਰਾਂ ਨੂੰ ਪਾਰਟੀ ਵਲੋਂ ਬਲਾਕ ਪ੍ਰਧਾਨਾਂ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਦਾ ਮੁੱਢਲਾ ਫ਼ਰਜ ਬਣਦਾ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ | ਇਸੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕੌਂਸਲਰ ਤੇ ਮਹਿਲਾ ਵਿੰਗ ਦੇ ਕੋਆਰਡੀਨੇਟਰ ਰਮਨਪ੍ਰੀਤ ਕੌਰ ਕੁੰਭੜਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਦਲਬੀਰ ਕੌਰ, ਕੁਲਵੰਤ ਕੌਰ, ਮੋਨਿਕਾ ਠਾਕੁਰ, ਕੁਲਵੰਤ ਕੌਰ, ਨੀਨਾ ਰਾਣੀ, ਨੇਹਾ ਬਜਾਜ, ਪਰਮਜੀਤ ਕੌਰ, ਰਾਜ ਕਿਰਨ, ਰਜਨੀ ਗੋਇਲ, ਰਾਜਵੀਰ ਕੌਰ, ਰਮਿੰਦਰ ਕੌਰ, ਰੇਨੂੰ ਸੂਦ ਤੇ ਰੀਟਾ ਦੇਵੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਬਾਲ ਮਿਲਣੀ ਅਤੇ ਬਾਲ ਕਵੀ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਸਿਹਤ ਸੰਸਥਾਵਾਂ 'ਚ ਮੁਲਾਜ਼ਮਾਂ ਤੇ ਮਰੀਜ਼ਾਂ ਨੇ ਅੰਗ ਦਾਨ ਵਾਸਤੇ ਲਿਆ ਸੰਕਲਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।