10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਅਜੀਤ ਡੈਸਕ 22-11-2025
ਜ਼ੀਰਕਪੁਰ, 21 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਵਿਆਹ ਦੇ ਬਹਾਨੇ 26 ਸਾਲਾ ਮਹਿਲਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਪੁਲਿਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਜ਼ੀਰਕਪੁਰ ਦੇ ਰਹਿਣ ਵਾਲੇ ਕਰਨਵੀਰ ਸ਼ਰਮਾ ਨਾਮਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਲਜ਼ਮ ਲੰਬੇ ਸਮੇਂ ਤੋਂ ਮਹਿਲਾ ਨਾਲ ਵਿਆਹ ਦਾ ਵਾਅਦਾ ਕਰਕੇ ਸਰੀਰਕ ਸੰਬੰਧ ਬਣਾ ਰਿਹਾ ਸੀ ਅਤੇ ਜਦੋਂ ਔਰਤ ਨੇ ਉਸ 'ਤੇ ਵਿਆਹ ਕਰਨ ਲਈ ਦਬਾਅ ਪਾਇਆ ਤਾਂ ਮੁਲਜ਼ਮ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪੀੜਤਾ ਨੇ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ | ਪੀੜਤ ਮਹਿਲਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਸ ਨੂੰ ਭਰੋਸੇ 'ਚ ਲੈ ਕੇ ਉਸ ਨਾਲ ਸੰਬੰਧ ਬਣਾਏ ਸਨ ਤੇ ਬਾਅਦ ਵਿਚ ਵਿਆਹ ਤੋਂ ਇਨਕਾਰ ਕਰ ਦਿੱਤਾ | ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ |
24 ਦਰਜਾ 4 ਕਰਮਚਾਰੀ ਕਲਰਕ ਬਣੇ
ਚੰਡੀਗੜ੍ਹ, 21 ਨਵੰਬਰ (ਅਜੀਤ ਬਿਊਰੋ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਜਿਥੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਹੈ, ਉਥੇ ਹੀ ਮੁਲਾਜ਼ਮਾਂ ਦੇ ਹੱਕਾਂ ਤੇ ਉਨ੍ਹਾਂ ਦੀ ਤਰੱਕੀ ਲਈ ਵੀ ਵਚਨਬੱਧ ਹੈ | ਇਸੇ ਤਹਿਤ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 24 ਦਰਜਾ-4 ਕਰਮਚਾਰੀਆਂ ਨੂੰ ਪਦ-ਉਨਤ ਕਰਕੇ ਕਲਰਕ ਬਣਾਇਆ ਗਿਆ ਹੈ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਭਵਨ 'ਚ ਇਨ੍ਹਾਂ ਨਵੇਂ ਪਦ-ਉਨਤ ਕਰਮਚਾਰੀਆਂ ਨੂੰ ਪਦ-ਉਨਤੀ ਦੇ ਹੁਕਮ ਆਪਣੇ ਹੱਥੀਂ ਸੌਂਪੇ | ਇਨ੍ਹਾਂ ਤਰੱਕੀਆਂ 'ਚ 4 ਦਿਵਿਆਂਗ ਕਰਮਚਾਰੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਵਿਭਾਗ ਵਲੋਂ ਸਮਾਨ ਮੌਕੇ ਤੇ ਨਿਆਇਕ ਤਰੱਕੀ ਦੇ ਆਧਾਰ 'ਤੇ ਕਲਰਕ ਦੇ ਪਦ 'ਤੇ ਪਦ-ਉਨਤ ਕੀਤਾ ਗਿਆ ਹੈ | ਡਾ. ਬਲਜੀਤ ਕੌਰ ਨੇ ਨਵੇਂ ਕਲਰਕ ਬਣੇ ਕਰਮਚਾਰੀਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ ਅਗਲੀ ਖ਼ਬਰ ਪ੍ਰਤਾਪ ਟੈਕਸਟਾਈਲ ਹਰ ਖਰੀਦ 'ਤੇ ਵਿਸ਼ੇਸ਼ ਤੋਹਫੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।