ਪੰਚਕੂਲਾ, 2 ਦਸੰਬਰ (ਕਪਿਲ)-ਪੰਚਕੂਲਾ ਜਿਲ੍ਹੇ ਦੇ ਮੋਰਨੀ ਘਾਟੀ ਮਾਰਗ 'ਤੇ ਦੇਰ ਰਾਤ ਇਕ ਦਰਦਨਾਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਾਦਸਾ ਰਾਤ ਦੇ ਸਮੇਂ ਵਾਪਰਿਆ, ਜਦੋਂ ਇਕ ਕਾਰ ਬੇਕਾਬੂ ਹੋ ਕੇ ਇਕ ਖੱਡ 'ਚ ਜਾ ਡਿੱਗੀ | ਹਾਦਸੇ ਦੀ ਸੂਚਨਾ ਸਵੇਰੇ ਉਸ ਵੇਲੇ ਮਿਲੀ, ਜਦੋਂ ਸਥਾਨਕ ਲੋਕਾਂ ਨੇ ਖੱਡ 'ਚ ਇਕ ਵਾਹਨ ਤੇ ਇਕ ਨੌਜਵਾਨ ਦੀ ਲਾਸ਼ ਦੇਖੀ, ਜਿਸ 'ਤੇ ਉਨ੍ਹਾਂ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਟੀਮ ਮੌਕੇ 'ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢਿਆ | ਮਿ੍ਤਕ ਦੀ ਪਛਾਣ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਨਿਵਾਸੀ ਵਜੋਂ ਹੋਈ ਹੈ | ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਉਹ ਇਕ ਵਿਆਹ ਸਮਾਰੋਹ ਤੋਂ ਵਾਪਸ ਘਰ ਜਾ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ | ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |