28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਬਿਜਲੀ ਸੋਧ ਬਿੱਲ-2025 ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ (ਗ਼ੈਰ-ਸਿਆਸੀ) ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ <br/>

ਬਿਜਲੀ ਸੋਧ ਬਿੱਲ-2025 ਦੇ ਵਿਰੋਧ 'ਚ ਖਰੜ ਸਥਿਤ ਐਕਸੀਅਨ ਦਫ਼ਤਰ ਅੱਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਦੇ ਹੋਏ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਆਗੂ | ਤਸਵੀਰ : ਜੰਡਪੁਰੀ <br/> 03-12-2025
ਖਰੜ, 2 ਦਸੰਬਰ (ਜੰਡਪੁਰੀ)-ਕੇਂਦਰ ਸਰਕਾਰ ਵਲੋਂ ਕਾਰਪੋਰੇਟਾਂ ਦੇ ਹਿੱਤ 'ਚ ਤੇ ਦੇਸ਼ ਦੇ ਖੇਤੀ ਖੇਤਰ ਤੇ ਮਿਹਨਤਕੱਸ਼ ਲੋਕਾਂ ਵਿਰੁੱਧ ਲਏ ਜਾ ਫ਼ੈਸਲਿਆਂ ਦੀ ਲੜੀ ਤਹਿਤ ਬਿਜਲੀ ਸੋਧ ਬਿੱਲ-2025 ਨੂੰ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਪੇਸ਼ ਕਰਨ ਲਈ ਕੀਤੀ ਜਾ ਰਹੀ ਵਿਉਂਤਬੰਦੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਪੰਜਾਬ ਚੈਪਟਰ ਵਲੋਂ ਸੂਬੇ ਭਰ 'ਚ ਬਿਜਲੀ ਵਿਭਾਗ ਦੀਆਂ ਸਾਰੀਆਂ ਸਬ-ਡਵੀਜ਼ਨਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ ਕਿਉਂਕਿ ਕੇਂਦਰ ਸਰਕਾਰ ਵਲੋਂ ਸੂਬਿਆਂ ਤੋਂ 8 ਨਵੰਬਰ ਤੱਕ ਸੁਝਾਅ ਮੰਗੇ ਗਏ ਸਨ, ਪਰ ਪੰਜਾਬ ਸਰਕਾਰ ਦੇ ਚੁੱਪ ਰਹਿਣ ਕਾਰਨ ਇਸ ਦਾ ਸਮਾਂ ਕੇਂਦਰ ਦੀ ਜਾਲਮ ਸਰਕਾਰ ਵਲੋਂ 30 ਨਵੰਬਰ ਤੱਕ ਵਧਾਇਆ ਗਿਆ ਸੀ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨੂੰ ਇਹ ਆਸ ਸੀ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਸੈਸ਼ਨ 'ਚ ਪੰਜਾਬ ਸਰਕਾਰ ਵਲੋਂ ਬਿਜਲੀ ਸੋਧ ਬਿੱਲ-2025 ਦਾ ਮਤਾ ਪਾ ਕੇ ਰੱਦ ਕੀਤਾ ਜਾਵੇਗਾ, ਪਰ ਇਥੇ ਵੀ ਪੰਜਾਬ ਸਰਕਾਰ ਚੁੱਪ ਤੇ ਸਿੱਧੇ ਰੂਪ 'ਚ ਕੇਂਦਰ ਸਰਕਾਰ ਦੇ ਇਸ਼ਾਰਿਆਂ 'ਤੇ ਕੰਮ ਕਰਦੀ ਨਜ਼ਰ ਆਈ | ਇਥੇ ਹੀ ਬਸ ਨਹੀਂ ਪੰਜਾਬ 'ਚ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚ ਕੇ ਪੰਜਾਬ ਸਰਕਾਰ ਇਨ੍ਹਾਂ ਪੈਸਿਆਂ ਦੀ ਨਾਜਾਇਜ਼ ਵਰਤੋਂ ਕਰਕੇ ਆਪਣੀ ਵਾਹ-ਵਾਹੀ ਕਰਵਾਉਣ ਦੀ ਫਿਰਾਕ 'ਚ ਹੈ, ਜਿਸ ਦਾ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਦੇ ਸੱਦੇ 'ਤੇ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵਲੋਂ ਖਰੜ ਸਥਿਤ ਐਕਸੀਅਨ ਦਫ਼ਤਰ ਅੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ, ਮਲਕੀਤ ਸਿੰਘ ਸੇਖੋਂ, ਮਾਸਟਰ ਬਲਿੰਦਰ ਸਿੰਘ, ਇਕਬਾਲ ਸਿੰਘ ਕੰਗ, ਸਪਿੰਦਰ ਸਿੰਘ ਮਾਵੀ, ਅਮਰੀਕ ਸਿੰਘ ਗੁੰਨੋਮਾਜਰਾ, ਤਲਵਿੰਦਰ ਸਿੰਘ, ਬਲਵਿੰਦਰ ਸਿੰਘ, ਚਰਨਪ੍ਰੀਤ ਸਿੰਘ ਮੁੰਧੋਂ ਸੰਗਤੀਆਂ, ਸਪਿੰਦਰ ਸਿੰਘ, ਮੁੱਖਵਾਲ ਸਿੰਘ, ਰਵਿੰਦਰ ਸਿੰਘ ਭੁੱਲਰ, ਗੁਰਨਾਮ ਸਿੰਘ, ਰਘਵੀਰ ਸਿੰਘ ਕੰਗ, ਜੁਝਾਰ ਸਿੰਘ ਬੂਰਮਾਜਰਾ, ਅਮਨਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲਖਨੌਰ ਵਿਖੇ ਪੰਜ ਪਿਆਰਿਆਂ ਨੇ ਰੱਖਿਆ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ-ਪੱਥਰ <br/> ਅਗਲੀ ਖ਼ਬਰ ਮੋਰਨੀ ਖੇਤਰ ਵਿਖੇ ਖੱਡ 'ਚ ਕਾਰ ਡਿਗਣ ਕਾਰਨ ਵਿਅਕਤੀ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।