27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

'ਯੁੱਧ ਨਸ਼ਿਆਂ ਵਿਰੁੱਧ' 276ਵੇਂ ਦਿਨ 83 ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 03-12-2025
ਚੰਡੀਗੜ੍ਹ, 2 ਦਸੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿਚ 63 ਐਫ. ਆਈ. ਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ | ਇਸ ਨਾਲ 276 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,904 ਹੋ ਗਈ ਹੈ | ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 1.7 ਕਿੱਲੋ ਹੈਰੋਇਨ, 3 ਕਿੱਲੋ ਗਾਂਜਾ, 40 ਕਿੱਲੋ ਭੁੱਕੀ, 682 ਨਸ਼ੀਲੀਆਂ ਗੋਲੀਆਂ ਤੇ 1.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 271 ਛਾਪੇ ਮਾਰੇ ਹਨ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 278 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ | ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਡੇਰਾਬੱਸੀ ਦੀ ਜੀ. ਬੀ. ਪੀ. ਈਕੋ ਗਰੀਨਜ਼-2 'ਚ ਬਿਲਡਰ ਵਲੋਂ ਕਰੋੜਾਂ ਰੁ. ਦੀ ਠੱਗੀ ਮਾਰਨ ਦਾ ਮਾਮਲਾ ਆਇਆ ਸਾਹਮਣੇ <br... ਅਗਲੀ ਖ਼ਬਰ ਗੁਦਾਮ 'ਚੋਂ ਕਾਜੂ ਦੀਆਂ 80 ਪੇਟੀਆਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।