27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਕੋਸਮੋ ਮਾਲ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਅਜੀਤ ਡੈਸਕ 03-12-2025
ਜ਼ੀਰਕਪੁਰ, 2 ਦਸੰਬਰ (ਮਨਿੰਦਰ ਸਿੰਘ)-ਬੀਤੀ 9 ਨਵੰਬਰ ਨੂੰ ਅਣਪਛਾਤੇ ਚੋਰਾਂ ਵਲੋਂ ਕੋਸਮੋ ਮਾਲ ਦੇ ਬਾਹਰ ਖੜ੍ਹੀ ਇਕ ਮੋਟਰਸਾਈਕਲ ਚੋਰੀ ਕਰ ਲਿਆ ਸੀ | ਇਸ ਸੰਬੰਧੀ ਜ਼ੀਰਕਪੁਰ ਪੁਲਿਸ ਨੇ ਮੋਟਰਸਾਈਕਲ ਮਾਲਕ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰਾਂ ਵਿਰੁੱਧ ਬੀ. ਐਨ. ਐਸ. ਦੀ ਧਾਰਾ 303(2) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦਵਿੰਦਰ ਸਿੰਘ ਵਾਸੀ ਪਿੰਡ ਪਠਿਆਰ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਗੁਲਮੋਹਰ ਸਿਟੀ ਐਕਸਟੈਂਸ਼ਨ ਡੇਰਾਬੱਸੀ ਨੇ ਦੱਸਿਆ ਕਿ ਉਹ ਬਿਜਲੀ ਦਾ ਕੰਮ ਕਰਦਾ ਹੈ ਤੇ ਬੀਤੀ 9 ਨਵੰਬਰ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਕੋਸਮੋ ਮਾਲ ਵਿਚ ਘੁੰਮਣ ਆਇਆ ਸੀ ਅਤੇ ਉਸ ਨੇ ਆਪਣਾ ਮੋਟਰਸਾਈਕਲ ਮਾਲ ਦੇ ਬਾਹਰ ਪਾਰਕਿੰਗ 'ਚ ਤਾਲਾ ਲਗਾ ਕੇ ਖੜ੍ਹਾ ਕੀਤਾ ਸੀ | ਇਸ ਤੋਂ ਬਾਅਦ ਜਦੋਂ ਉਹ ਲਗਪਗ ਇਕ ਘੰਟੇ ਮਗਰੋਂ ਵਾਪਸ ਆਇਆ ਤਾਂ ਉਥੋਂ ਮੋਟਰਸਾਈਕਲ ਗਾਇਬ ਸੀ | ਉਸ ਨੇ ਆਪਣੇ ਤੌਰ 'ਤੇ ਕਈ ਦਿਨਾਂ ਤੱਕ ਮੋਟਰਸਾਈਕਲ ਦੀ ਭਾਲ ਕੀਤੀ | ਇਸ ਦੌਰਾਨ ਮੋਟਰਸਾਈਕਲ ਨਾ ਮਿਲਣ ਤੋਂ ਬਾਅਦ ਉਸ ਨੇ ਜ਼ੀਰਕਪੁਰ ਪੁਲਿਸ ਥਾਣੇ 'ਚ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ | ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ 4 ਤੋਂ 6 ਦਸੰਬਰ ਤੱਕ ਮੁਹਾਲੀ ਦੇ ਸਮੂਹ ਖ਼ਜ਼ਾਨਾ ਦਫ਼ਤਰਾਂ ਵਿਖੇ ਲਗਾਇਆ ਜਾਵੇਗਾ 'ਪੈਨਸ਼ਨਰ ਸੇਵਾ ਮੇਲਾ'-ਜ਼ਿਲ੍ਹਾ ਖ਼ਜ਼... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਚ 73ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।