15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਚੋਰਾਂ ਤੇ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਬਲਟਾਣਾ ਪੁਲਿਸ ਨੇ ਕੀਤੀ ਵਿਸ਼ੇਸ਼ ਚੈਕਿੰਗ <br/>

ਚੈਕਿੰਗ ਦੌਰਾਨ ਵਾਹਨਾਂ ਦੀ ਜਾਂਚ ਕਰਦੇ ਹੋਏ ਬਲਟਾਣਾ ਚੌਕੀ ਦੇ ਇੰਚਾਰਜ ਗੁਰਪ੍ਰੀਤ ਸਿੰਘ | ਤਸਵੀਰਾਂ : ਮਨਿੰਦਰ ਸਿੰਘ <br/> 04-12-2025
ਜ਼ੀਰਕਪੁਰ, 3 ਦਸੰਬਰ (ਮਨਿੰਦਰ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿਚ ਰੋਜ਼ਾਨਾ ਹੋ ਰਹੀਆਂ ਚੋਰੀਆਂ ਤੇ ਨਸ਼ਾ ਤਸਕਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਬਲਟਾਣਾ ਪੁਲਿਸ ਵਲੋਂ ਅੱਜ ਹਰਿਆਣਾ ਬਾਰਡਰ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 15 ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਟਾਣਾ ਚੌਕੀ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਚੋਰਾਂ ਤੇ ਨਸ਼ਾ ਤਸਕਰਾਂ 'ਤੇ ਕਾਬੂ ਪਾਉਣ ਲਈ ਪੁਲਿਸ ਵਲੋਂ ਹਰਿਆਣਾ ਬਾਰਡਰ 'ਤੇ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਕਾਰਵਾਈ ਦੌਰਾਨ ਪੁਲਿਸ ਨੇ ਸ਼ੱਕੀ ਵਾਹਨਾਂ ਤੇ ਆਉਣ-ਜਾਣ ਰਾਹਗੀਰਾਂ ਦੀ ਜਾਂਚ ਕੀਤੀ | ਉਨ੍ਹਾਂ ਦੱਸਿਆ ਕਿ ਜ਼ੀਰਕਪੁਰ ਦੇ ਨਾਲ ਚੰਡੀਗੜ੍ਹ ਤੇ ਪੰਚਕੂਲਾ ਦੀ ਹੱਦ ਲੱਗਦੀ ਹੈ, ਜਿਸ ਕਾਰਨ ਵੱਡੀ ਗਿਣਤੀ ਲੋਕ ਰੋਜ਼ਾਨਾ ਇਸ ਰਸਤੇ ਤੋਂ ਸਫ਼ਰ ਕਰਦੇ ਹਨ | ਦੇਖਣ ਵਿਚ ਆਇਆ ਹੈ ਕਿ ਅਪਰਾਧੀ ਬਿਰਤੀ ਦੇ ਲੋਕ ਅਪਰਾਧ ਕਰਨ ਤੋਂ ਬਾਅਦ ਬਾਰਡਰ ਪਾਰ ਕਰ ਜਾਂਦੇ ਹਨ, ਜਿਸ ਕਾਰਨ ਅੱਜ ਇਹ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਨਾਕਾਬੰਦੀ ਦੌਰਾਨ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 15 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਚੌਕੀ ਇੰਚਾਰਜ ਨੇ ਦੱਸਿਆ ਕਿ ਸ਼ਹਿਰ ਵਿਚ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਗਸ਼ਤ ਵਧਾਈ ਜਾ ਰਹੀ ਹੈ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ 'ਚ ਵੀ ਇਸੇ ਤਰ੍ਹਾਂ ਦੇ ਵਿਸ਼ੇਸ਼ ਅਭਿਆਨ ਚਲਾਏ ਜਾਣਗੇ |

ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖ਼ਲ ਕਰਨ ਦੇ ਤੀਸਰੇ ਦਿਨ ਕੁੱਲ 16 ਉਮੀਦਵਾਰਾਂ ਨੇ ਕਾਗਜ਼ ਭਰੇ <br/> ਅਗਲੀ ਖ਼ਬਰ ਡੇਰਾਬੱਸੀ ਥਾਣੇ 'ਚ ਪਏ ਕੈਮੀਕਲ ਡਰੰਮਾਂ ਤੇ ਜ਼ਬਤ ਵਾਹਨਾਂ ਦੇ ਮਾਮਲੇ 'ਚ ਪੰਜਾਬ ਸਰਕਾਰ ਨੇ ਲਿਆ ਨੋਟਿਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।