08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

'ਆਪ' ਨੂੰ ਕੀਤੀਆਂ ਵਧੀਕੀਆਂ ਦਾ ਖਮਿਆਜ਼ਾ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭੁਗਤਣਾ ਪਵੇਗਾ-ਖੇੜਾ <br/>

ਬੀ. ਡੀ. ਪੀ. ਓ. ਦਫ਼ਤਰ ਮਾਜਰੀ ਵਿਖੇ ਗੱਲਬਾਤ ਕਰਦੇ ਹੋਏ ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਤੇ ਪਾਰਟੀ ਉਮੀਦਵਾਰ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 07-12-2025
ਮਾਜਰੀ, 6 ਦਸੰਬਰ (ਕੁਲਵੰਤ ਸਿੰਘ ਧੀਮਾਨ)-'ਆਪ' ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਤੇ ਮੁਲਾਜ਼ਮਾਂ ਵਿਰੋਧੀ ਅਨੇਕਾਂ ਫ਼ੈਸਲੇ ਲਏ ਗਏ ਹਨ ਅਤੇ ਹੋਰ ਅਨੇਕਾਂ ਮਾਮਲਿਆਂ 'ਚ ਪੰਜਾਬ ਦੇ ਲੋਕਾਂ ਨਾਲ ਵਧੀਕੀਆਂ ਕੀਤੀਆਂ ਗਈਆਂ ਹਨ, ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭੁਗਤਣਾ ਪਵੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂ ਰਵਿੰਦਰ ਸਿੰਘ ਖੇੜਾ ਨੇ ਪਾਰਟੀ ਦੇ ਬਲਾਕ ਸੰਮਤੀ ਚੋਣਾਂ ਲਈ ਉਮੀਦਵਾਰਾਂ ਸਮੇਤ ਬੀ. ਡੀ. ਪੀ. ਓ. ਦਫ਼ਤਰ ਮਾਜਰੀ ਵਿਖੇ ਚੋਣ ਨਿਸ਼ਾਨ ਹਾਸਿਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਹਿੱਤਾਂ ਨਾਲ ਸੰਬੰਧਤ ਮਸਲਿਆਂ ਤੇ ਪੰਥਕ ਮਸਲਿਆਂ 'ਤੇ ਘਟੀਆ ਰਾਜਨੀਤੀ ਕਰਦਿਆਂ ਨੌਜਵਾਨਾਂ ਨੂੰ ਝੂਠੇ ਮਾਮਲਿਆਂ ਫਸਾ ਕੇ ਜੇਲ੍ਹਾਂ 'ਚ ਬੰਦ ਕਰਕੇ ਜ਼ਲੀਲ ਕੀਤਾ ਹੈ, ਜਿਸ ਦਾ ਖਮਿਆਜ਼ਾ 'ਆਪ' ਦੇ ਉਮੀਦਵਾਰਾਂ ਨੂੰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭੁਗਤਣਾ ਪਵੇਗਾ | ਇਸ ਮੌਕੇ ਦਿਲਬਾਗ ਸਿੰਘ ਮੀਆਂਪੁਰ ਚੰਗਰ, ਸਾਬਕਾ ਸਰਪੰਚ ਅਵਤਾਰ ਸਿੰਘ ਸੁਲੇਮਪੁਰ ਖੁੁਰਦ, ਰਣਜੀਤ ਸਿੰਘ ਦੁਸਾਰਨਾ, ਗੁਰਪ੍ਰੀਤ ਸਿੰਘ ਫਾਟਵਾਂ, ਜਸਪਾਲ ਸਿੰਘ ਲੱਕੀ, ਜੱਗੀ ਮਹਿਰਮਪੁਰ, ਗੁਰਮੁੱਖ ਸਿੰਘ, ਗੁਰਦੀਪ ਸਿੰਘ ਨੰਬਰਦਾਰ ਹੁਸ਼ਿਆਰਪੁਰ ਤੇ ਬਲਵੀਰ ਸਿੰਘ ਢਕੌਰਾਂ ਕਲਾਂ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਰਿਆਨ ਇੰਟਰਨੈਸ਼ਨਲ ਸਕੂਲ ਚੰਡੀਗੜ੍ਹ ਦੀ 26ਵੀਂ ਮਿਨੀਥੌਨ 'ਚ 2700 ਦੇ ਕਰੀਬ ਵਿਦਿਆਰਥੀਆਂ ਨੇ ਲਿਆ ਹਿੱਸਾ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਫ਼ੈਪ ਕੌਮੀ ਪੁਰਸਕਾਰ ਸਮਾਰੋਹ ਦੌਰਾਨ 476 ਨਿੱਜੀ ਸਕੂਲਾਂ, ਅਧਿਆਪਕਾਂ ਤੇ ਵਿਦਿਆਰਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।