09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਡੇਰਾਬੱਸੀ ਵਿਖੇ ਉਸਾਰੀ ਅਧੀਨ ਫੈਕਟਰੀ 'ਚ ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ

ਅਜੀਤ ਡੈਸਕ 07-12-2025
ਡੇਰਾਬੱਸੀ, 6 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਰੋਡ 'ਤੇ ਪਿੰਡ ਭਗਵਾਨਪੁਰ ਸਥਿਤ ਇਕ ਉਸਾਰੀ ਅਧੀਨ ਫੈਕਟਰੀ 'ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ 24 ਸਾਲਾ ਨੌਜਵਾਨ ਮਜ਼ਦੂਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਅਦਿੱਤਿਆ ਰਾਜ ਪੁੱਤਰ ਲਕਸ਼ਮੀ ਪਾਸਵਾਨ ਮੂਲ ਵਾਸੀ ਜ਼ਿਲ੍ਹਾ ਬਸਾਲੀ (ਬਿਹਾਰ) ਤੇ ਹਾਲ ਵਾਸੀ ਪਿੰਡ ਮੁਬਾਰਕਪੁਰ (ਡੇਰਾਬੱਸੀ) ਦੇ ਤੌਰ 'ਤੇ ਹੋਈ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੇ ਪਰਿਵਾਰ ਨੇ ਦੱਸਿਆ ਕਿ ਅਦਿੱਤਿਆ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦਾ ਇਕ ਮਹੀਨੇ ਦਾ ਬੱਚਾ ਸੀ | ਉਹ ਯੂਨਾਈਟਿਡ ਬਾਇਓਟੈੱਕ ਕੰਪਨੀ 'ਚ ਉਸਾਰੀ ਦੇ ਕੰਮ 'ਚ ਮਿਹਨਤ-ਮਜ਼ਦੂਰੀ ਕਰਦਾ ਸੀ | ਘਟਨਾ ਸਮੇਂ ਉਸਾਰੀ ਦੇ ਕੰਮ ਦੌਰਾਨ ਫਰਸ਼ ਗਿੱਲਾ ਹੋਣ ਕਰਕੇ ਬਿਜਲੀ ਦੀਆਂ ਤਾਰਾਂ 'ਚ ਕਰੰਟ ਦੌੜ ਗਿਆ, ਜਿਸ ਦੀ ਚਪੇਟ 'ਚ ਆ ਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਓਧਰ ਦੂਜੇ ਪਾਸੇ ਥਾਣਾ ਮੁਖੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਕਿ ਮਿ੍ਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਫੈਕਟਰੀ ਪ੍ਰਬੰਧਕ ਰਾਜੀਵ ਵਾਸੀ ਪੰਚਕੂਲਾ ਖ਼ਿਲਾਫ਼ ਲਾਪ੍ਰਵਾਹੀ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਟੀਮ ਨੇ ਮੌਕੇ ਦਾ ਮੁਆਇਨਾ ਕਰਕੇ ਬਿਜਲੀ ਸੰਬੰਧੀ ਸੁਰੱਖਿਆ ਪ੍ਰਬੰਧਾਂ ਬਾਰੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ | ਦੂਜੇ ਪਾਸੇ ਮਜ਼ਦੂਰ ਦੀ ਅਚਾਨਕ ਮੌਤ ਨਾਲ ਪਰਿਵਾਰ ਵਿਚ ਸੋਗ ਦਾ ਮਾਹੌਲ ਹੈ | ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਐਤਵਾਰ ਨੂੰ ਸਿਵਲ ਹਸਪਤਾਲ ਡੇਰਾਬੱਸੀ 'ਚ ਕਰਵਾਇਆ ਜਾਵੇਗਾ |
ਪਿਛਲੀ ਖ਼ਬਰ ਗਰਭਵਤੀ ਔਰਤਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਵਲੋਂ 'ਗਲੋਬਲ ਡਿਸਰਪਟਰਜ਼ ਜੀਨੀਅਸ ਹੱਬ' ਬੁੱਕਲੇਟ ਤੇ ਡਿਜ਼ੀਟਲ ਪਲੇਟਫ਼ਾਰਮ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।