28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬੱਬੀ ਬਾਦਲ ਫਾਊਾਡੇਸ਼ਨ ਨੇ ਬਾਬਾ ਸਾਹਿਬ ਦਾ 69ਵਾਂ ਪ੍ਰੀ ਨਿਰਵਾਣ ਦਿਵਸ ਮਨਾਇਆ <br/>

ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 69ਵੇਂ ਪ੍ਰੀ ਨਿਰਵਾਣ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਫਾਊਾਡੇਸ਼ਨ ਦੇ ਮੈਂਬਰ | ਤਸਵੀਰ : ਬਿੱਲਾ ਅਕਾਲਗੜ੍ਹੀਆ <br/> 08-12-2025
ਕੁਰਾਲੀ, 7 ਦਸੰਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਕੁਰਾਲੀ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ 69ਵਾਂ ਪ੍ਰੀ ਨਿਰਮਾਣ ਦਿਵਸ ਮਨਾਇਆ | ਇਸ ਮੌਕੇ ਬੱਬੀ ਬਾਦਲ ਫਾਊਾਡੇਸ਼ਨ ਦੇ ਸਕੱਤਰ ਬਿਕਰਮਜੀਤ ਸਿੰਘ ਵਿੱਕੀ ਖੈਰਪੁਰ ਨੇ ਦੱਸਿਆ ਕਿ ਫਾਊਾਡੇਸ਼ਨ ਦੇ ਮੁਖੀ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਬਾ ਸਾਹਿਬ ਦੇ ਪਰੀ ਨਿਰਮਾਣ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਾਰਿਆਂ ਨੂੰ ਬਾਬਾ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਕਿ ਕਿਵੇਂ ਉਨ੍ਹਾਂ ਨੇ ਦੱਬੇ ਕੁਚਲੇ ਲੋਕਾਂ ਦੇ ਲਈ ਸੰਘਰਸ਼ ਕੀਤਾ ਤੇ ਉਨ੍ਹਾਂ ਦੀ ਆਵਾਜ਼ ਉਠਾਈ | ਉਨ੍ਹਾਂ ਕਿਹਾ ਕਿ ਸਾਡੇ ਵਿਕਾਸ ਦੇ ਲਈ ਸਿੱਖਿਆ ਦੀ ਇਕ ਅਹਿਮ ਭੂਮਿਕਾ ਹੈ, ਸਿੱਖਿਅਤ ਵਿਅਕਤੀ ਹੀ ਆਪਣੇ ਅਧਿਕਾਰਾਂ ਦੀ ਸਹੀ ਵਰਤੋਂ ਕਰ ਸਕਦਾ ਹੈ | ਇਸ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਸਭ ਨੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਮਨਜੀਤ ਸਿੰਘ ਗਰੇਵਾਲ, ਮਨੋਜ ਕੁਰਾਲੀ, ਅਮਿਤ ਬੈਸਾ, ਪ੍ਰਮੋਦ ਕੁਰਾਲੀ, ਕਾਲਾ ਕੁਰਾਲੀ, ਰਾਜੀਵ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਾਬਕਾ ਬਲਾਕ ਸਿੱਖਿਆ ਅਫ਼ਸਰ ਗੁਰਮੇਲ ਕੌਰ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਪਿੰਡ ਪੰਡਵਾਲਾ ਵਿਖੇ ਦਰਜਨਾਂ ਪਿੰਡ ਵਾਸੀ ਭਾਜਪਾ 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।