29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੰਜਾਬ ਕਾਂਗਰਸ ਵਲੋਂ ਬਾਬਾ ਸਾਹਿਬ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ <br/>

69ਵੇਂ ਮਹਾਪਰਿਨਿਰਵਾਣ ਦਿਵਸ (ਬਰਸੀ) ਮੌਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਫੁੱਲ ਭੇਟ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ | ਤਸਵੀਰ : ਕਮਲਜੀਤ ਸਿੰਘ <br/> 08-12-2025
ਚੰਡੀਗੜ੍ਹ, 7 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਥੇ ਦੋਸ਼ ਲਗਾਇਆ ਹੈ ਕਿ ਜਿਥੇ ਕੇਂਦਰ 'ਚ ਬੈਠੀ ਭਾਰਤੀ ਜਨਤਾ ਪਾਰਟੀ ਦੇਸ਼ ਭਰ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮਹਾਨ ਤੇ ਸ਼ਾਨਦਾਰ ਵਿਰਾਸਤ ਨੂੰ ਖ਼ਤਮ ਕਰ ਰਹੀ ਹੈ, ਉਥੇ ਪੰਜਾਬ ਦੀ ਸੱਤਾ 'ਚ ਬੈਠੀ ਆਮ ਆਦਮੀ ਪਾਰਟੀ ਪੰਜਾਬ ਵਿਚ ਇਸ ਨੂੰ ਕਮਜ਼ੋਰ ਕਰ ਰਹੀ ਹੈ | ਇਥੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਨੂੰ ਉਨ੍ਹਾਂ ਦੇ 69ਵੇਂ ਮਹਾਪਰਿਨਿਰਵਾਣ ਦਿਵਸ (ਬਰਸੀ) ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਿਰਫ਼ ਕਾਂਗਰਸ ਹੀ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਤੇ ਵਿਰਾਸਤ ਪ੍ਰਤੀ ਵਚਨਬੱਧ ਹੈ | ਵੜਿੰਗ ਤੇ ਹੋਰ ਕਾਂਗਰਸ ਆਗੂਆਂ ਨੇ ਅੰਬੇਡਕਰ ਭਵਨ ਵਿਖੇ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਜਪਾ ਬਾਬਾ ਸਾਹਿਬ ਅੰਬੇਡਕਰ ਦੁਆਰਾ ਦੇਸ਼ ਨੂੰ ਦਿੱਤੇ ਗਏ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕਰਦੀ ਰਹੀ ਹੈ ਪਰ ਇਹ ਕਾਂਗਰਸ ਤੇ ਰਾਹੁਲ ਗਾਂਧੀ ਸਮੇਤ ਇਸਦੀ ਲੀਡਰਸ਼ਿਪ ਵਲੋਂ ਕੀਤਾ ਸਖ਼ਤ ਵਿਰੋਧ ਸੀ, ਜਿਸ ਨੇ ਭਾਜਪਾ ਨੂੰ ਸੰਵਿਧਾਨ ਬਦਲਣ ਤੋਂ ਰੋਕਿਆ | ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਸੱਤਾ 'ਚ ਹੋਵੇ ਜਾਂ ਫਿਰ ਬਾਹਰ ਹੋਵੇ, ਉਸਨੇ ਹਮੇਸ਼ਾ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਤੇ ਵਿਰਾਸਤ ਨਾਲ ਪਿਆਰ ਤੇ ਉਸ ਦੀ ਪਾਲਣਾ ਹੀ ਨਹੀਂ ਕੀਤੀ ਹੈ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਵਿਰੋਧੀ ਤਾਕਤਾਂ ਤੋਂ ਰੱਖਿਆ ਕੀਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਦੀ ਪਾਲਣਾ ਤੇ ਪ੍ਰਚਾਰ ਕਰਦੀ ਰਹੇਗੀ | ਉਨ੍ਹਾਂ ਕਿਹਾ ਕਿ ਜਿਵੇਂ ਭਾਜਪਾ ਕੇਂਦਰ 'ਚ ਸੰਵਿਧਾਨ ਦੀ ਦੁਰਵਰਤੋਂ ਕਰ ਰਹੀ ਹੈ, ਉਸੇ ਤਰ੍ਹਾਂ 'ਆਪ' ਪੰਜਾਬ 'ਚ ਵੀ ਉਹੀ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਵੱਡਾ ਸਬੂਤ ਹੈ ਕਿ ਕਿਵੇਂ 'ਆਪ' ਸਰਕਾਰ ਚੱਲ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸਰਕਾਰੀ ਮਸ਼ੀਨਰੀ ਅਤੇ ਪੁਲਿਸ ਦੀ ਦੁਰਵਰਤੋਂ ਕਰ ਰਹੀ ਹੈ ਜਦ ਕਿ ਬਾਬਾ ਸਾਹਿਬ ਦੇ ਪੈਰੋਕਾਰ ਅਜਿਹਾ ਕਦੇ ਨਹੀਂ ਕਰਨਗੇ, ਕਿਉਂਕਿ ਇਹ ਉਸ ਸੰਵਿਧਾਨ ਨੂੰ ਕਮਜ਼ੋਰ ਕਰਦਾ ਹੈ ਜੋ ਉਨ੍ਹਾਂ ਨੇ ਸਾਨੂੰ ਦਿੱਤਾ ਹੈ |

ਪਿਛਲੀ ਖ਼ਬਰ ਪੀ. ਜੀ. ਆਈ. ਚੰਡੀਗੜ੍ਹ ਦੇ 4 ਪੋ੍ਰਫੈਸਰਾਂ ਨੂੰ ਵੱਕਾਰੀ ਰਾਸ਼ਟਰੀ ਪ੍ਰਸ਼ੰਸਾ ਪੱਤਰ ਨਾਲ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੌਰਾਨ ਸਰਕਾਰੀ ਕਾਲਜ ਡੇਰਾਬੱਸੀ ਦੀ ਮਾਈਮ ਟੀਮ ਅੱਵਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।