18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੰਯੁਕਤ ਕਿਸਾਨ ਮੋਰਚੇ ਤੇ ਬਿਜਲੀ ਬੋਰਡ ਦੀਆਂ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ-2025 ਦੀਆਂ ਕਾਪੀਆਂ ਸਾੜੀਆਂ <br/>

ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਤੇ ਬਿਜਲੀ ਬੋਰਡ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂ | ਅਜੀਤ ਤਸਵੀਰ <br/> 09-12-2025
ਐੱਸ. ਏ. ਐੱਸ. ਨਗਰ, 8 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਕਿਸਾਨ ਜਥੇਬੰਦੀਆਂ ਤੇ ਬਿਜਲੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਸਬ-ਡਵੀਜ਼ਨ ਪੱਧਰ 'ਤੇ ਬਿਜਲੀ ਸੋਧ ਬਿੱਲ-2025 ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਰੋਸ ਪ੍ਰਦਰਸ਼ਨ ਕੀਤਾ | ਰੋਸ ਧਰਨੇ ਵਿਚ ਟੀ. ਐਸ. ਯੂ. (ਰਜਿ. 49), ਪੈਨਸ਼ਨਰ ਐਸੋਸੀਏਸ਼ਨ ਤੇ ਠੇਕਾ ਮੁਲਾਜ਼ਮ ਜਥੇਬੰਦੀਆਂ ਤੋਂ ਇਲਾਵਾ ਫੈਡਰੇਸ਼ਨ ਏਟਕ ਅਤੇ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਵੀ ਸ਼ਮੂਲੀਅਤ ਕੀਤੀ ਗਈ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਬਿਜਲੀ ਸੋਧ ਬਿੱਲ-2025 ਨੂੰ ਤੁਰੰਤ ਰੱਦ ਕੀਤਾ ਜਾਵੇ | ਧਰਨੇ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਦ, ਜ਼ਿਲ੍ਹਾ ਪ੍ਰਧਾਨ ਕਿ੍ਪਾਲ ਸਿੰਘ ਸਿਆਊ, ਕਿਸਾਨ ਜਥੇਬੰਦੀ ਏਕਤਾ ਡਕੌਂਦਾ ਤੋਂ ਅੰਗਰੇਜ਼ ਸਿੰਘ ਤੇ ਪ੍ਰਦੀਪ ਸਿੰਘ, ਕਿਸਾਨ ਜਥੇਬੰਦੀ ਲੱਖੋਵਾਲ ਤੋਂ ਸੂਬਾ ਆਗੂ ਨਛੱਤਰ ਸਿੰਘ ਬੈਦਵਾਣ ਤੇ ਦਰਸ਼ਨ ਸਿੰਘ ਦੁਰਾਲੀ, ਕਿਸਾਨ ਯੂਨੀਅਨ ਕਾਦੀਆਂ ਤੋਂ ਕੰਵਲਜੀਤ ਸਿੰਘ ਲਾਂਡਰਾਂ, ਬਲਵਿੰਦਰ ਸਿੰਘ ਲਾਂਡਰਾਂ, ਟੀ. ਐਸ. ਯੂ., ਸਰਕਲ ਪ੍ਰਧਾਨ ਮੁਹਾਲੀ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਅਜੀਤ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਸੌਦਾਗਰ ਸਿੰਘ, ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਵਿਜੇ ਕੁਮਾਰ, ਪਰਮਜੀਤ ਸਿੰਘ, ਸੰਦੀਪ ਨਾਗਪਾਲ, ਐਸੋਸੀਏਸ਼ਨ ਆਫ਼ ਯੂਨੀਅਨ ਇੰਜ. ਵਲੋਂ ਗੁਰਮੇਲ ਸਿੰਘ, ਜਸਪਾਲ ਸਿੰਘ ਭੁੱਲਰ ਤੇ ਬਲਪ੍ਰੀਤ ਸਿੰਘ, ਫੈਡਰੇਸ਼ਨ ਏਟਕ ਵਲੋਂ ਸੁਰਿੰਦਰਪਾਲ ਸਿੰਘ ਲਹੌਰੀਆ ਤੇ ਮੋਹਨ ਸਿੰਘ ਗਿੱਲ, ਸੀ. ਐਚ. ਬੀ. ਕਾਮਿਆਂ ਦੀ ਜਥੇਬੰਦੀ, ਡਵੀਜ਼ਨ ਪ੍ਰਧਾਨ ਜ਼ੋਰਾ ਸਿੰਘ, ਸਰਕਲ ਆਗੂ ਏਕਮ ਸਿੱਧੂ ਤੇ ਸਰਕਲ ਸਕੱਤਰ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਬਿ੍ਟਿਸ਼ ਡਿਪਟੀ ਹਾਈ ਕਮਿਸ਼ਨਰ ਵਜੋਂ ਅਲਬਾ ਸਮੈਰੀਗਲੀਓ ਨੇ ਸੰਭਾਲੀ ਕਮਾਨ <br/> ਅਗਲੀ ਖ਼ਬਰ ਬਿਜਲੀ ਸੋਧ ਬਿੱਲ ਕਿਸਾਨਾਂ ਨਾਲ ਧੋਖਾ-ਹਰਮੀਤ ਸਿੰਘ ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।