18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

2,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 09-12-2025
ਲਾਲੜੂ, 8 ਦਸੰਬਰ (ਰਾਜਬੀਰ ਸਿੰਘ)-ਲੈਹਲੀ ਪੁਲਿਸ ਨੇ ਦੱਪਰ ਦੇ ਹਨੂੰਮਾਨ ਮੰਦਰ ਨੇੜੇ ਦੋ ਵਿਅਕਤੀਆਂ ਨੂੰ 2,000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਮੁਤਾਬਿਕ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਕਰਨੈਲ ਸਿੰਘ ਤੇ ਗੁਰਮੁੱਖ ਸਿੰਘ ਵਾਸੀ ਮੁਹਾਲੀ ਵਜੋਂ ਹੋਈ ਹੈ | ਲੈਹਲੀ ਚੌਕੀ ਇੰਚਾਰਜ ਐਸ. ਆਈ. ਗੁਰਵਿੰਦਰ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮ ਦੱਪਰ ਟੋਲ ਪਲਾਜ਼ਾ ਵੱਲ ਜਾ ਰਹੀ ਸੀ, ਜਿਸ ਦੌਰਾਨ ਹਨੂੰਮਾਨ ਮੰਦਰ ਦੇ ਨੇੜੇ ਖੜ੍ਹੇ ਦੋ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਏ | ਪੁਲਿਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਕਥਿਤ ਤੌਰ 'ਤੇ 2,000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਨ੍ਹਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਗਿ੍ਫਤਾਰ ਕਰਨ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਸੰਨੀ ਇਨਕਲੇਵ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਫ਼ਦ ਵਲੋਂ ਲੋਕ ਸਭਾ ਮੈਂਬਰ ਕੰਗ ਨਾਲ ਮੁਲਾਕਾਤ <br/> ਅਗਲੀ ਖ਼ਬਰ ਪਾਕਿ ਵਲੋਂ ਕਮਰ-ਉਜ਼-ਜ਼ਮਾਨ ਈ. ਟੀ. ਪੀ. ਬੀ. ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।