18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਸੰਨੀ ਇਨਕਲੇਵ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਫ਼ਦ ਵਲੋਂ ਲੋਕ ਸਭਾ ਮੈਂਬਰ ਕੰਗ ਨਾਲ ਮੁਲਾਕਾਤ <br/>

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੂੰ ਆਪਣੀਆਂ ਸਮੱਸਿਆਵਾਂ ਸੰਬੰਧੀ ਮੰਗ-ਪੱਤਰ ਸੌਂਪਦਾ ਹੋਇਆ ਸੰਨੀ ਇਨਕਲੇਵ ਦੇ ਵਸਨੀਕਾਂ 'ਤੇ ਆਧਾਰਿਤ ਵਫ਼ਦ | ਤਸਵੀਰ : ਜੰਡਪੁਰੀ <br/> 09-12-2025
ਖਰੜ, 8 ਦਸੰਬਰ (ਜੰਡਪੁਰੀ)-ਸੰਨੀ ਇਨਕਲੇਵ ਦੇ ਵਸਨੀਕਾਂ 'ਤੇ ਆਧਾਰਿਤ ਇਕ ਵਫ਼ਦ ਵਲੋਂ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਵੱਖ-ਵੱਖ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨਾਂ ਦੀ ਅਗਵਾਈ ਹੇਠ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਵਫ਼ਦ ਨੇ ਲੋਕ ਸਭਾ ਮੈਂਬਰ ਕੰਗ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਸਮੱਸਿਆ ਪੇਸ਼ ਆ ਰਹੀ ਹੈ, ਜਿਸ ਨੂੰ ਤੁਰੰਤ ਦੂਰ ਕਰਵਾਇਆ ਜਾਵੇ | ਇਸ ਦੇ ਨਾਲ ਹੀ ਵਫ਼ਦ ਨੇ ਮੰਗ ਕੀਤੀ ਕਿ ਸੰਨੀ ਇਨਕਲੇਵ ਦੇ ਸਾਰੇ ਛੋਟੇ ਤੇ ਵੱਡੇ ਪ੍ਰਾਜੈਕਟਾਂ ਨੂੰ ਸਰਕਾਰ ਆਪਣੇ ਅਧੀਨ ਲਵੇ ਅਤੇ 200 ਫੁੱਟੀ ਰੋਡ ਨੂੰ ਜਲਦ ਮੁਕੰਮਲ ਕੀਤਾ ਜਾਵੇ | ਇਸ 'ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ 'ਚ ਲਿਆ ਕੇ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਸੰਨੀ ਇਨਕਲੇਵ ਦੀਆਂ ਸਮੁੱਚੀਆਂ ਐਸੋਸੀਏਸ਼ਨਾਂ ਤੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਹੱਲ ਕਰਨ ਲਈ ਜਲਦ ਹੀ ਹੋਰ ਮੀਟਿੰਗ ਦਾ ਸਮਾਂ ਦੇਣ ਦਾ ਵਾਅਦਾ ਵੀ ਕੀਤਾ | ਵਫ਼ਦ 'ਚ ਰਜਿੰਦਰ ਸਿੰਘ ਬੱਬੂ ਪ੍ਰਧਾਨ ਗੁਰਦੁਆਰਾ ਸੰਨੀ ਇਨਕਲੇਵ ਤੇ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ, ਗੁਰਪਾਲ ਸਿੰਘ, ਓਾਕਾਰ ਸਿੰਘ, ਬਲਵੰਤ ਸਿੰਘ, ਰਾਮਕਿ੍ਸ਼ਨ ਕਟਾਰੀਆ ਤੇ ਇਕਬਾਲ ਸਿੰਘ ਬਰਾੜ ਸਮੇਤ ਹੋਰ ਪਤਵੰਤੇ ਸ਼ਾਮਿਲ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ <br/> ਅਗਲੀ ਖ਼ਬਰ 2,000 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।