18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਖਰੜ ਦੇ ਬੱਸ ਅੱਡੇ 'ਤੇ ਕਿਸਾਨਾਂ, ਮਜ਼ਦੂਰਾਂ ਤੇ ਬਿਜਲੀ ਕਾਮਿਆਂ ਨੇ ਸਾੜੀਆਂ ਬਿਜਲੀ ਸੋਧ ਬਿੱਲ-2025 ਦੀਆਂ ਕਾਪੀਆਂ <br/>

ਖਰੜ ਦੇ ਬੱਸ ਸਟੈਂਡ ਵਿਖੇ ਬਿਜਲੀ ਸੋਧ ਬਿੱਲ-2025 ਦੀਆਂ ਕਾਪੀਆਂ ਸਾੜਦੇ ਹੋਏ ਬਿਜਲੀ ਬੋਰਡ ਦੀਆਂ ਵੱਖ-ਵੱਖ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ | ਤਸਵੀਰ : ਜੰਡਪੁਰੀ <br/> 09-12-2025
ਖਰੜ, 8 ਦਸੰਬਰ (ਜੰਡਪੁਰੀ)-ਬਿਜਲੀ ਬੋਰਡ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸਹਿਯੋਗ ਨਾਲ ਬਿਜਲੀ ਸੋਧ ਬਿੱਲ-2025, ਸਰਕਾਰੀ ਵਿਭਾਗਾਂ ਦੀਆਂ ਜ਼ਮੀਨਾਂ ਵੇਚਣ, ਨਵੇਂ ਬਣਾਏ ਚਾਰ ਲੇਬਰ ਕੋਡ ਤੇ ਸੀਡ ਬਿੱਲ-2025 ਖ਼ਿਲਾਫ਼ ਵਿਸ਼ਾਲ ਧਰਨਾ ਦੇਣ ਉਪਰੰਤ ਬਿੱਲਾਂ ਤੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਬਿਜਲੀ ਵਿਭਾਗ ਦਾ ਮੁਕੰਮਲ ਨਿੱਜੀਕਰਨ ਕਰਨ ਅਤੇ ਕਾਰਪੋਰੇਟ ਘਰਾਣਿਆਂ ਦੀ ਲੁੱਟ-ਖਸੁੱਟ ਤੇ ਮੁਨਾਫੇ ਲਈ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ-2025 ਲਿਆਂਦਾ ਗਿਆ ਹੈ | ਇਸੇ ਮਨਸ਼ਾ ਤਹਿਤ ਹੀ ਕਾਮਿਆਂ ਦੀ ਕਿਰਤ ਦੀ ਲੁੱਟ-ਖਸੁੱਟ ਨੂੰ ਹੋਰ ਤੇਜ਼ ਕਰਦਿਆਂ ਲੇਬਰ ਕੋਡਾਂ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ | ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਦਵਿੰਦਰ ਸਿੰਘ ਦੇਹਕਲਾਂ ਜ਼ਿਲ੍ਹਾ ਪ੍ਰਧਾਨ, ਜਸਪਾਲ ਸਿੰਘ ਨਿਆਮੀਆਂ ਜ਼ਿਲ੍ਹਾ ਸਕੱਤਰ, ਅਮਰੀਕ ਸਿੰਘ ਭੋਲਾ ਬਲਾਕ ਪ੍ਰਧਾਨ ਮਾਜਰੀ, ਗੁਰਮੀਤ ਸਿੰਘ ਖੂਨੀਮਾਜਰਾ ਬਲਾਕ ਪ੍ਰਧਾਨ ਖਰੜ, ਰਣਜੀਤ ਸਿੰਘ ਖੂਨੀਮਾਜਰਾ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਦਵਿੰਦਰ ਸਿੰਘ, ਡਵੀਜ਼ਨ ਸਕੱਤਰ ਰਣਧੀਰ ਸਿੰਘ, ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਡਵੀਜ਼ਨ ਪ੍ਰਧਾਨ ਗਗਨ ਰਾਣਾ, ਸਰਕਲ ਆਗੂ ਰਿਸ਼ਵ ਚਿਗਲ, ਤਰਨਜੀਤ ਸਿੰਘ, ਰਣਬੀਰ ਸਿੰਘ, ਨਿਰਮਲ ਸਿੰਘ, ਗੁਰਦੀਪ ਸਿੰਘ ਮੋਰਿੰਡਾ,ਐਸੋਸੀਏਸ਼ਨ ਆਫ ਜੂਨੀਅਰ ਇੰਜ. ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਅਤੁੱਲ ਸਿਧਾਨਾ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ, ਡਵੀਜ਼ਨ ਆਗੂ ਜੰਗ ਸਿੰਘ, ਪੈਨਸ਼ਨਰਜ਼ ਯੂਨੀਅਨ ਦੇ ਆਗੂ ਭਾਗ ਸਿੰਘ ਮੜੌਲੀ ਅਤੇ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਜਰਨੈਲ ਸਿੰਘ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਵੀਜ਼ਾ ਦਿਵਾਉਣ ਦੇ ਨਾਂਅ 'ਤੇ 1.38 ਕਰੋੜ ਦੀ ਠੱਗੀ ਅਗਲੀ ਖ਼ਬਰ ਨੋਡਲ ਸੈਂਟਰ ਸੀ. ਈ. ਸੀ.-ਸੀ. ਜੀ. ਸੀ. ਲਾਂਡਰਾਂ ਵਿਖੇ 'ਸਮਾਰਟ ਇੰਡੀਆ ਹੈਕਾਥਨ' ਦੇ ਗ੍ਰੈਂਡ ਫਿਨਾਲੇ ਦਾ ਉਦਘਾਟਨ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।